ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ, ਹੌਟਸਪਾਟਸ ''ਤੇ....

Saturday, Oct 24, 2026 - 06:58 PM (IST)

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ, ਹੌਟਸਪਾਟਸ ''ਤੇ....

ਜਲੰਧਰ (ਧਵਨ)-ਪੰਜਾਬ 'ਚ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਸਰਗਰਮੀਆਂ ਨੂੰ ਠੱਲ੍ਹ ਪਾਉਣ ਲਈ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਖ਼ਿਲਾਫ਼ ਹਰ ਸੰਭਵ ਕਦਮ ਚੁੱਕੇ ਜਾਣਗੇ ਅਤੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੁਲਸ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗੀ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਸ ਲਗਾਤਾਰ ਯਤਨ ਕਰ ਰਹੀ ਹੈ। ਨਸ਼ੇ ਦੀ ਵਿਕਰੀ ਅਤੇ ਸਮੱਗਲਿੰਗ ਨਾਲ ਜੁੜੇ ਸੰਵੇਦਨਸ਼ੀਲ ਇਲਾਕਿਆਂ ਅਤੇ ਨਸ਼ੇ ਦੇ ਹੌਟਸਪਾਟਸ ਦੀ ਪਛਾਣ ਕਰਕੇ ਉੱਥੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਮੁਹਿੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ ਪਟਵਾਰੀ ਤਲਬ

ਉਨ੍ਹਾਂ ਨਸ਼ੇ ਦੀ ਦੁਰਵਰਤੋਂ ਦੇ ਨਾਲ-ਨਾਲ ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈਆਂ ਦੇ ਸੇਵਨ ਅਤੇ ਪ੍ਰਿਸਕ੍ਰਿਪਸ਼ਨ ਦਵਾਈਆਂ ਦੀ ਗਲਤ ਵਰਤੋਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ। ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਜਾਰੀ ਜਾਗਰੂਕਤਾ ਸੰਦੇਸ਼ 'ਚ ਕਿਹਾ ਗਿਆ ਹੈ ਕਿ ਦਵਾਈਆਂ ਬੀਮਾਰੀਆਂ ਦੇ ਇਲਾਜ ਲਈ ਹੁੰਦੀਆਂ ਹਨ ਪਰ ਉਨ੍ਹਾਂ ਦੀ ਗਲਤ ਵਰਤੋਂ ਗੰਭੀਰ ਸਿਹਤ ਸਮੱਸਿਆਵਾਂ, ਨਿਰਭਰਤਾ ਅਤੇ ਲਤ ਦਾ ਕਾਰਨ ਬਣ ਸਕਦੀ ਹੈ।

ਪੁਲਸ ਕਮਿਸ਼ਨਰੇਟ ਜਲੰਧਰ ਨੇ ਆਮ ਜਨਤਾ ਨੂੰ ਨਸ਼ੇ ਖ਼ਿਲਾਫ਼ ਮੁਹਿੰਮ 'ਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੇ ਨਿਰਮਾਣ ਲਈ ਪੁਲਸ ਅਤੇ ਨਾਗਰਿਕਾਂ ਦਾ ਸਾਂਝਾ ਯਤਨ ਜ਼ਰੂਰੀ ਹੈ। ਮੁਹਿੰਮ ਦਾ ਉਦੇਸ਼ ਨਾ ਸਿਰਫ਼ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ 'ਤੇ ਰੋਕ ਲਾਉਣਾ ਹੈ, ਸਗੋਂ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੀ ਦਿਸ਼ਾ ਵਿਚ ਅੱਗੇ ਵਧਣਾ ਵੀ ਹੈ।

ਇਹ ਵੀ ਪੜ੍ਹੋ: MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਸ ਦੀਆਂ ਟੀਮਾਂ ਲਗਾਤਾਰ ਫੀਲਡ ਵਿਚ ਸਰਗਰਮ ਹਨ ਅਤੇ ਸ਼ੱਕੀ ਸਰਗਰਮੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ੇ ਦੀ ਵਿਕਰੀ ਜਾਂ ਸਮੱਗਲਿੰਗ ਨਾਲ ਸਬੰਧਤ ਕਿਸੇ ਵੀ ਸਰਗਰਮੀ ਦੀ ਜਾਣਕਾਰੀ ਪੁਲਸ ਨਾਲ ਸਾਂਝੀ ਕਰਨ, ਤਾਂ ਜੋ ਸਮਾਂ ਰਹਿੰਦੇ ਯੋਗ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ੇ ਖ਼ਿਲਾਫ਼ ਲੜਾਈ ਸਿਰਫ਼ ਪੁਲਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਜਨ-ਸਹਿਯੋਗ, ਜਾਗਰੂਕਤਾ ਅਤੇ ਸਖਤ ਪੁਲਸ ਕਾਰਵਾਈ ਰਾਹੀਂ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ, ਕੋਰਟ ਨੇ ਲਾਈ ਰੋਕ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News