ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

Wednesday, Sep 09, 2026 - 03:32 PM (IST)

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਜਲੰਧਰ (ਧਵਨ)–ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਸਕੂਲ ਕੰਪਲੈਕਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

ਪੁਲਸ ਅਧਿਕਾਰੀਆਂ ਨੂੰ ਸਕੂਲਾਂ ਵਿਚ ਨਿਯਮਿਤ ਸੁਰੱਖਿਆ ਜਾਂਚ ਅਤੇ ਮੁਆਇਨਾ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕਿਆਂ 'ਚ ਵੀ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਟੀਮਾਂ ਵੱਲੋਂ ਸਕੂਲ ਕੰਪਲੈਕਸਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਸ਼ੱਕੀ ਸਰਗਰਮੀ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਨੂੰ ਕਿਹਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼

ਪੁਲਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਸਰਬੋਤਮ ਪਹਿਲਕਦਮੀ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਸਕੂਲਾਂ ਦੇ ਐਂਟਰੀ ਅਤੇ ਐਗਜ਼ਿਟ ਗੇਟਾਂ, ਕੰਪਲੈਕਸ ਦੇ ਆਲੇ-ਦੁਆਲੇ ਦੀਆਂ ਸਰਗਰਮੀਆਂ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

PunjabKesari

ਇਸ ਦੇ ਇਲਾਵਾ ਅਪਰਾਧ ਰੋਕਥਾਮ ਦੇ ਉਦੇਸ਼ ਨਾਲ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਪੁਲਸ ਗਸ਼ਤ ਵਧਾਉਣ ਅਤੇ ਲੋੜ ਮੁਤਾਬਕ ਵਾਧੂ ਪੁਲਸ ਫੋਰਸ ਤਾਇਨਾਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ ਹੈ। ਪੁਲਸ ਦਾ ਉਦੇਸ਼ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਡਰ-ਮੁਕਤ ਵਿਦਿਅਕ ਵਾਤਾਵਰਣ ਯਕੀਨੀ ਬਣਾਉਣਾ ਹੈ। ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਅਤ ਸਕੂਲ, ਸੁਰੱਖਿਅਤ ਵਿਦਿਆਰਥੀ ਅਤੇ ਮਜ਼ਬੂਤ ਜਲੰਧਰ ਦੇ ਟੀਚੇ ਤਹਿਤ ਸੁਰੱਖਿਆ ਵਿਵਸਥਾ ਨੂੰ ਲਗਾਤਾਰ ਮਜ਼ਬੂਤ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ: ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News