ਕਣਕ ਦੀ ਖਰੀਦ ਦੌਰਾਨ ਮੰਡੀਆਂ ''ਚ ਸੋਸ਼ਲ ਡਿਸਟੈਂਸ ਨੂੰ ਬਣਾਇਆ ਜਾਵੇਗਾ ਯਕੀਨੀ : ਡਿਪਟੀ ਕਮਿਸ਼ਨਰ

Sunday, Apr 12, 2020 - 11:56 AM (IST)

ਜਲੰਧਰ (ਚੋਪੜਾ)— ਜ਼ਿਲੇ 'ਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਦੌਰਾਨ ਮੰਡੀਆਂ 'ਚ ਕਿਸਾਨਾਂ ਦੇ ਦਰਮਿਆਨ ਸੋਸ਼ਲ ਡਿਸਟੈਂਸ ਨੂੰ ਲਾਜ਼ਮੀ ਅਤੇ ਯਕੀਨੀ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਮੰਡੀਆਂ 'ਚ ਨਿਸ਼ਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨ ਮੰਡੀਆਂ 'ਚ ਇਕ ਥਾਂ ਇਕੱਠੇ ਨਾ ਹੋ ਸਕਣ। ਕਣਕ ਦੀ ਸੁਚਾਰੂ ਖਰੀਦ ਨੂੰ ਭਰੋਸੇਯੋਗ ਬਣਾਉਣ ਦੇ ਨਾਲ-ਨਾਲ ਮੰਡੀਆਂ 'ਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਜ਼ਿਲਾ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਖਰੀਦਿਆ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ

PunjabKesari

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਮੰਡੀਆਂ 'ਚ ਕਣਕ ਲਿਆਉਣ ਦੀ ਦੇਰੀ ਨੂੰ ਦੇਖਦੇ ਹੋਏ ਪਹਿਲਾਂ ਹੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ 15 ਜੂਨ ਤੱਕ ਕਰਨ ਦਾ ਫੈਸਲਾ ਲਿਆ ਜਾ ਚੁੱਕਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਵਿਸ਼ੇਸ਼ ਲਾਭ ਦੇਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ 'ਚ ਸੈਨੇਟਾਈਜ਼ਰ ਅਤੇ ਹੱਥ ਧੋਣ ਦੇ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਣ ਦੇ ਪ੍ਰਬੰਧ ਹੋਣਗੇ।

ਇਹ ਵੀ ਪੜ੍ਹੋ : ਵਿਆਹ ਦੇ ਚਾਅ ਰਹਿ ਗਏ ਅਧੂਰੇ, ਮੰਗਣੀ ਦੇ 10 ਦਿਨਾਂ ਬਾਅਦ ਕੁੜੀ ਨੇ ਲਾਇਆ ਮੌਤ ਨੂੰ ਗਲੇ

ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਦੌਰਾਨ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਨੂੰ ਵਿਸ਼ੇਸ਼ ਕੂਪਨ ਦਿੱਤੇ ਜਾਣਗੇ ਤਾਂ ਜੋ ਉਹ ਅੱਗੇ ਕਿਸਾਨਾਂ ਨੂੰ ਦੇ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਹਰ ਰੋਜ਼ ਜਾਂ ਹੋਰ ਦਿਨਾਂ ਦੇ ਦੌਰਾਨ ਮੰਡੀਆਂ 'ਚ ਖਾਲੀ ਥਾਵਾਂ ਨੂੰ ਵੇਖਦੇ ਹੋਏ ਕੂਪਨ ਦਿੱਤੇ ਜਾਣਗੇ, ਜਿਸ ਨਾਲ ਮੰਡੀਆਂ 'ਚ ਭੀੜ ਇਕੱਠੀ ਨਾ ਹੋ ਸਕੇ। ਸ਼ਰਮਾ ਨੇ ਇਸ ਮੁਸ਼ਕਲ ਘੜੀ 'ਚ ਕਿਸਾਨਾਂ ਦੀ ਸੋਨੇ ਰੰਗੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਜ਼ਿਲਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੋਹਰਾਇਆ ਹੈ।

ਇਹ ਵੀ ਪੜ੍ਹੋ :  ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ


shivani attri

Content Editor

Related News