ਜਲੰਧਰ ਜ਼ਿਲਾ ਪ੍ਰਸ਼ਾਸਨ ਨੇ ਪ੍ਰਵਾਸੀ ਮਜ਼ਦੂਰਾਂ ਦਾ ਪਲਾਇਨ ਰੋਕਣ ਲਈ ਚੁੱਕਿਆ ਇਹ ਕਦਮ
Sunday, Apr 05, 2020 - 02:12 PM (IST)
ਜਲੰਧਰ (ਚੋਪੜਾ)— ਜ਼ਿਲਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਪਲਾਇਨ ਰੋਕਣ ਲਈ ਜ਼ਿਲੇ 'ਚ 9 ਸ਼ੈਲਟਰ ਹੋਮ ਸਥਾਪਤ ਕੀਤੇ ਹਨ, ਜਿੱਥੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਰਹਿਣ, ਖਾਣ-ਪੀਣ ਅਤੇ ਸਿਹਤ ਨਾਲ ਸਬੰਧਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਅਤੇ ਉਨ੍ਹਾਂ ਦੇ ਪਲਾਇਨ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੰਦੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪ੍ਰਵਾਸੀਆਂ ਦੀ ਇਸ ਸੰਕਟ ਦੀ ਘੜੀ ਵਿਚ ਮਦਦ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਪ੍ਰਵਾਸੀ ਮਜ਼ਦੂਰਾਂ ਕੋਲ ਰਹਿਣ ਲਈ ਥਾਂ ਨਹੀਂ, ਉਹ ਬਿਨਾਂ ਕਿਸੇ ਝਿੱਜਕ ਤੋਂ ਇਨ੍ਹਾਂ ਸ਼ੈਲਟਰ ਹੋਮ ਵਿਚ ਆ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼, ਸਿਹਤ ਵਿਭਾਗ ਚੌਕਸ
ਇਹ ਵੀ ਪੜ੍ਹੋ: ਦੇਸ਼ 'ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ
ਕਿਨ੍ਹਾਂ ਥਾਵਾਂ 'ਤੇ ਬਣਾਏ ਗਏ ਸ਼ੈਲਟਰ ਹੋਮ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੰਮਾ ਪਿੰਡ ਚੌਕ ਦੇ ਡੇਰਾ ਰਾਧਾ ਸੁਆਮੀ ਸਤਿਸੰਗ ਘਰ ਵਿਚ ਸ਼ੈਲਟਰ ਹੋਮ ਸਥਾਪਤ ਕੀਤਾ ਗਿਆ। ਇਸੇ ਤਰ੍ਹਾਂ ਖਾਂਬਰਾ, ਚੋਹਰ, ਰਹਿਮਾਨਪੁਰ, ਬਸਤੀ ਸ਼ੇਖ/ਬਸਤੀ ਦਾਨਿਸ਼ਮੰਦਾਂ, ਲੋਹੀਆਂ, ਸ਼ਾਹਕੋਟ, ਨਕੋਦਰ ਅਤੇ ਗੁਰਾਇਆ ਦੇ ਗੋਹਾਵਰ ਸਥਿਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਚ ਵੀ ਇਸੇ ਤਰ੍ਹਾਂ ਦੇ ਸ਼ੈਲਟਰ ਹੋਮ ਬਣਾਏ ਗਏ ਹਨ।
ਇਹ ਵੀ ਪੜ੍ਹੋ: ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ
ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਮੈਡੀਕਲ ਸਹੂਲਤਾਂ ਲਈ ਬਣਾਈ ਹਾਈ ਪਾਵਰ ਕਮੇਟੀ
ਵਰਿੰਦਰ ਸ਼ਰਮਾ ਨੇ ਦੱਸਿਆ ਕਿ ਸ਼ੈਲਟਰ ਹੋਮਜ਼ 'ਚ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਮੈਡੀਕਲ ਸਹੂਲਤਾਂ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਨਾਲ ਹੀ ਪ੍ਰਬੰਧ ਸੰਭਾਲਣ ਲਈ ਇਕ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਦੀਪ ਸਿੰਘ ਗਿੱਲ, ਸਹਾਇਕ ਕਿਰਤ ਕਮਿਸ਼ਨਰ ਬਲਜੀਤ ਸਿੰਘ, ਡੀ. ਐੱਸ. ਪੀ. ਬਲਕਾਰ ਸਿੰਘ, ਐੱਸ. ਪੀ. ਰਵਿੰਦਰਪਾਲ ਸਿੰਘ ਸੰਧੂ, ਜ਼ਿਲਾ ਫੂਡ ਐਂਡ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਅਤੇ ਸਬੰਧਤ ਐੱਸ. ਡੀ. ਐੱਮਜ਼, ਪਾਵਰ ਕਾਰਪੋਰੇਸ਼ਨ ਅਤੇ ਪਬਲਿਕ ਹੈਲਥ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦਿਹਾਤੀ ਨੂੰ ਸਾਰੇ ਸ਼ੈਲਟਰ ਹੋਮ ਵਿਚ ਸੁਰੱਖਿਆ ਦੇ ਸਮੁੱਚੇ ਇੰਤਜ਼ਾਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)