ਜਲੰਧਰ 'ਚ ਹਾਈ ਸਕਿਓਰਿਟੀ ਦਰਮਿਆਨ ਚੱਲੀਆਂ ਗੋਲੀਆਂ

04/26/2020 11:57:50 AM

ਜਲੰਧਰ (ਵਰੁਣ)— ਭਾਰਗੋ ਕੈਂਪ 'ਚ ਸ਼ਨੀਵਾਰ ਦੇਰ ਰਾਤ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਕੋਈ ਵੀ ਜ਼ਖਮੀ ਨਹੀਂ ਹੋਇਆ ਪਰ ਪੁਲਸ ਨੇ ਡਾਕਟਰ ਸਮੇਤ ਤਿੰਨ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਦੋਨਾਂ ਪੱਖਾਂ ਨੇ ਇਕ-ਦੂਸਰੇ 'ਤੇ ਗੰਭੀਰ ਦੋਸ਼ ਲਾਏ ਹਨ।

PunjabKesari

ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਡਾਕਟਰ ਹੋਣ ਦਾ ਦਾਅਵਾ ਕਰਨ ਵਾਲੇ ਅਸ਼ਵਨੀ ਕੁਮਾਰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਹ ਪੀਰ ਬੋਦਲਾ ਬਾਜ਼ਾਰ 'ਚ ਖੁਦ ਦਾ ਕਲੀਨਿਕ ਚਲਾਉਂਦੇ ਹਨ। ਰਾਤ ਨੂੰ ਜਦੋਂ ਖਾਣਾ ਖਾਣ ਤੋਂ ਬਾਅਦ ਉਹ ਸੈਰ ਕਰਨ ਨਿਕਲੇ ਤਾਂ ਘਰ ਦੇ ਬਾਹਰ ਖੜ੍ਹੇ ਲੋਕਾਂ ਨੂੰ ਉਸ ਨੇ ਇਥੇ ਖੜ੍ਹੇ ਹੋਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਅਸ਼ਵਨੀ ਕੁਮਾਰ ਨੇ ਦੋਸ਼ ਲਾਇਆ ਕਿ ਉਕਤ ਲੋਕਾਂ ਨੇ ਖਿੱਚਾ-ਤਾਣ ਦੌਰਾਨ ਉਸ ਦਾ ਲਾਇਸੈਂਸੀ ਰਿਵਾਲਵਰ ਖੋਹ ਕੇ 2-3 ਫਾਇਰ ਕਰ ਦਿਤੇ। ਡਾਕਟਰ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ। ਪੁਲਸ ਨੂੰ ਜਾਂਚ 'ਚ ਪਤਾ ਲੱਗਾ ਕਿ ਜਿਨ੍ਹਾਂ ਲੋਕਾਂ 'ਤੇ ਦੋਸ਼ ਲਾਏ ਗਏ ਹਨ ਉਹ ਇਲਾਕੇ ਦੇ ਹੀ ਰਹਿਣ ਵਾਲੇ ਰਮਨ ਅਤੇ ਪ੍ਰਿੰਸ ਹਨ।

ਇਹ ਵੀ ਪੜ੍ਹੋ :  ਮੋਹਾਲੀ ਤੋਂ ਵੱਡੀ ਖਬਰ, 8 ਮਰੀਜ਼ਾਂ ਨੇ ਦਿੱਤੀ 'ਕੋਰੋਨਾ' ਨੂੰ ਮਾਤ, ਠੀਕ ਹੋ ਕੇ ਪਰਤੇ ਘਰ

ਏ. ਡੀ. ਸੀ. ਪੀ. ਭੰਡਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ 'ਤੇ ਹਵਾਈ ਫਾਇਰ ਕਰਨ ਦੇ ਦੋਸ਼ ਲੱਗੇ ਹਨ, ਉਨ੍ਹਾਂ ਦੋਨਾਂ ਨੇ ਬਿਆਨਾਂ 'ਚ ਕਿਹਾ ਕਿ ਡਾਕਟਰ ਅਸ਼ਵਨੀ ਕੁਮਾਰ ਨੇ ਉਨ੍ਹਾਂ ਦੋਨਾਂ ਦੀਆਂ ਪਤਨੀਆਂ 'ਤੇ ਕੁਝ ਇਤਰਾਜ਼ਯੋਗ ਕੁਮੈਂਟ ਕੀਤੇ ਸਨ, ਜਿਸ ਦਾ ਵਿਰੋਧ ਕਰਨ 'ਤੇ ਜਦੋਂ ਉਨ੍ਹਾਂ ਨੇ ਅਸ਼ਵਨੀ ਕੁਮਾਰ ਨੂੰ ਰੋਕਿਆ ਤਾਂ ਉਨ੍ਹਾਂ ਨੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਇਸੇ ਦੌਰਾਨ ਉਨ੍ਹਾਂ ਨੇ ਹਵਾਈ ਫਾਇਰ ਵੀ ਕੀਤੇ। ਏ. ਡੀ. ਸੀ. ਪੀ. ਭੰਡਾਲ ਨੇ ਕਿਹਾ ਕਿ ਦੋਵੇਂ ਪੱਖ ਕਰਫਿਊ ਦੌਰਾਨ ਘਰੋਂ ਬਾਹਰ ਸਨ, ਜਿਸ ਕਾਰਨ ਧਾਰਾ 144 ਤੋਂ ਇਲਾਵਾ ਔਰਤਾਂ ਨਾਲ ਛੇੜਛਾੜ ਅਤੇ ਹੋਰ ਕਈ ਧਾਰਾਵਾਂ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਅਸ਼ਵਨੀ ਕੁਮਾਰ ਸਮੇਤ ਰਮਨ ਅਤੇ ਪ੍ਰਿੰਸ ਨੂੰ ਦੇਰ ਰਾਤ ਹਿਰਾਸਤ 'ਚ ਲੈ ਲਿਆ ਸੀ। ਪੁਲਸ ਤਿੰਨਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ''ਚ ''ਕੋਰੋਨਾ'' ਕਾਰਨ ਤੀਜੀ ਮੌਤ, ਪੰਜਾਬ ''ਚ ਮੌਤਾਂ ਦਾ ਅੰਕੜਾ 18 ਤੱਕ ਪੁੱਜਾ


shivani attri

Content Editor

Related News