ਜਲੰਧਰ 'ਚ 'ਲਾਕ ਡਾਊਨ' ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਸਾਹਿਲ ਭਾਟੀਆ

Sunday, Mar 29, 2020 - 01:08 PM (IST)

ਜਲੰਧਰ (ਮ੍ਰਿਦੁਲ)— ਪੰਜਾਬ 'ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 38 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਲਗਾਤਾਰ ਪ੍ਰਕੋਪ ਨੂੰ ਵਧਦੇ ਦੇਖ ਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕੀਤਾ ਗਿਆ ਹੈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਜ਼ਿਲਿਆਂ ਦੇ ਡੀ. ਸੀਜ਼ ਨੂੰ ਸਖਤ ਹਦਾਇਤਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਹਰ ਸੰਭਵ ਸਹਾਇਤਾ ਘਰਾਂ 'ਚ ਹੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ :  ਪੰਜਾਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਠੀਕ ਹੋਣ ਉਪਰੰਤ ਘਰ ਪਰਤਣ 'ਤੇ ਪਿੰਡ 'ਚ ਦਹਿਸ਼ਤ

PunjabKesari

ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਚੱਲ ਰਹੇ ਲਾਕਡਾਊਨ ਦੌਰਾਨ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ ਅਤੇ ਲੋਕ ਆਪਣੇ ਘਰਾਂ 'ਚ ਬੈਠੇ ਹਨ। ਦੂਜੇ ਪਾਸੇ ਕਮਿਸ਼ਨਰੇਟ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਲਗਾਤਾਰ ਯਤਨਸ਼ੀਲ ਹੈ। ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖਾਣ-ਪੀਣ ਦਾ ਸਾਮਾਨ ਵੀ ਵੰਡਿਆ ਜਾ ਰਿਹਾ ਹੈ। ਇਸੇ ਤਹਿਤ ਬੀਤੀ ਰਾਤ ਬੂਟਾਂ ਮੰਡੀ ਨੇੜੇ ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲੇ ਲੋਕਾਂ ਦੀ ਮਦਦ ਲਈ ਓਮ ਵੀਜ਼ਾ ਦੇ ਮੈਨੇਜਿੰਗ ਡਾਇਰੈਕਟਰ ਸਾਹਿਲ ਭਾਟੀਆ ਨੇ ਆਪਣੇ ਹੱਥ ਅੱਗੇ ਵਧਾਏ। ਉਨ੍ਹਾਂ ਨੇ ਬੀਤੀ ਰਾਤ ਕਾਂਗਰਸ ਲੀਡਰ ਅਰਵਿੰਦ ਮਿਸ਼ਰਾ ਦੇ ਨਾਲ ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਦਲਜਿੰਦਰ ਸਿੰਘ ਵੀ ਮੌਜੂਦ ਸਨ। ਇਸ ਦੇ ਨਾਲ ਹੀ ਸਾਹਿਲ ਭਾਟੀਆ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ :  ਕਰਫਿਊ ਦੌਰਾਨ ਲੁਧਿਆਣਾ 'ਚ ਵੱਡੀ ਵਾਰਦਾਤ, ਸਿਰ 'ਤੇ ਪਾਵੇ ਮਾਰ ਕੇ ਪਤੀ ਨੇ ਕੀਤਾ ਪਤਨੀ ਦਾ ਕਤਲ

PunjabKesari

ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 38 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 38 ਪਾਜ਼ੀਟਿਵ ਕੇ ਸਾਹਮਣੇ ਆ ਚੁੱਕੇ ਹਨ। ਰਾਜ 'ਚ ਹਾਲੇ ਤੱਕ ਜਿਨ੍ਹਾਂ ਕੁੱਲ 39 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 19 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 6-6 ਮਾਮਲੇ ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲੇ ਨਾਲ ਸੰਬੰਧਤ ਹਨ ਜਦੋਂਕਿ ਜਲੰਧਰ ਜ਼ਿਲੇ ਤੋਂ 5 ਅਤੇ ਅੰਮ੍ਰਿਤਸਰ, ਲੁਧਿਆਣਾ ਜ਼ਿਲੇ ਨਾਲ ਸਬੰਧਤ 1-1 ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਹਾਲੇ ਤੱਕ 789 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 38 ਦੇ ਨਤੀਜੇ ਪਾਜ਼ੀਟਿਵ, 480 ਦੇ ਨੈਗੇਟਿਵ ਆਏ ਹਨ ਜਦੋਂਕਿ 271 ਦੇ ਨਤੀਜੇ ਹਾਲੇ ਆਉਣੇ ਬਾਕੀ ਹਨ।

ਇਹ ਵੀ ਪੜ੍ਹੋ​​​​​​​ : ਜਲੰਧਰ: ਕੋਰੋਨਾ ਵਾਇਰਸ ਦੇ ਸ਼ੱਕੀ 10 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ, 17 ਨਵੇਂ ਸੈਂਪਲ ਭੇਜੇ

ਸਰਕਾਰੀ ਅੰਕੜਿਆਂ ਅਨੁਸਾਰ ਜਿਨ੍ਹਾਂ 271 ਸੈਂਪਲਾਂ ਦੇ ਨਤੀਜੇ ਹਾਲੇ ਆਉਣੇ ਬਾਕੀ ਹਨ, ਉਸ ਨਾਲ ਪਾਜ਼ੀਟਿਵ ਐਲਾਨ ਕੀਤੇ ਜਾਣ ਵਾਲੇ ਅੰਕੜਿਆਂ 'ਚ ਵਾਧੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਬੁਲੇਟਿਨ ਅਨੁਸਾਰ ਇਕ ਮਰੀਜ਼ ਠੀਕ ਹੋ ਚੁੱਕਿਆ ਹੈ ਪਰ ਕਿੰਨੇ ਸ਼ੱਕੀਆਂ ਨੂੰ ਹਸਪਤਾਲਾਂ 'ਚ ਭਰਤੀ ਕੀਤਾ ਗਿਆ ਹੈ ਅਤੇ ਕਿੰਨਿਆਂ ਨੂੰ ਘਰਾਂ 'ਚ ਵੱਖ-ਵੱਖ ਰੱਖ ਕੇ ਸਿਹਤ ਵਿਭਾਗ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ, ਇਸ ਦੀ ਜਾਣਕਾਰੀ ਬੁਲੇਟਿਨ 'ਚ ਸਾਂਝੀ ਕਰਨ ਤੋਂ ਸਰਕਾਰ ਨੇ ਪ੍ਰਹੇਜ ਕੀਤਾ ਹੈ।

ਇਹ ਵੀ ਪੜ੍ਹੋ​​​​​​​ :  ਪੰਜਾਬ 'ਚ ਕਰਫਿਊ ਦਰਮਿਆਨ ਸਰਕਾਰ ਨੇ ਲਾਂਚ ਕੀਤੀ 'ਕੋਵਾ ਐਪ', ਮਿਲਣਗੀਆਂ ਇਹ ਸਲਹੂਤਾਂ


shivani attri

Content Editor

Related News