ਕਰਫਿਊ ਦਰਮਿਆਨ ਜਲੰਧਰ 'ਚ ਸਵੀਗੀ ਨੇ ਸ਼ੁਰੂ ਕੀਤੀ ਜ਼ਰੂਰੀ ਵਸਤਾਂ ਹੋਮ ਡਿਲਿਵਰੀ

03/30/2020 2:13:43 PM

ਜਲੰਧਰ (ਕਮਲੇਸ਼)— ਪੰਜਾਬ 'ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁਲ 39 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਲਗਾਤਾਰ ਪ੍ਰਕੋਪ ਨੂੰ ਵਧਦੇ ਦੇਖ ਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕੀਤਾ ਗਿਆ ਹੈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਜ਼ਿਲਿਆਂ ਦੇ ਡੀ. ਸੀਜ਼ ਨੂੰ ਸਖਤ ਹਦਾਇਤਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਹਰ ਸੰਭਵ ਸਹਾਇਤਾ ਘਰਾਂ 'ਚ ਹੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ, ਘਰਾਂ 'ਚ ਕੈਦ ਹੋਏ ਗਰੀਬ ਦੋ ਵਕਤ ਦੀ ਰੋਟੀ ਲਈ ਤਰਸੇ

ਇਹ ਵੀ ਪੜ੍ਹੋ :  ਕਰਫਿਊ ਦੌਰਾਨ ਜਲੰਧਰ ਵਾਸੀਆਂ ਲਈ ਅਹਿਮ ਖਬਰ, ਮਿਲੀ ਇਹ ਛੋਟ

ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਚੱਲ ਰਹੇ ਲਾਕਡਾਊਨ ਦੌਰਾਨ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ ਅਤੇ ਲੋਕ ਆਪਣੇ ਘਰਾਂ 'ਚ ਬੈਠੇ ਹਨ। ਦੂਜੇ ਪਾਸੇ ਕਮਿਸ਼ਨਰੇਟ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਲਗਾਤਾਰ ਯਤਨਸ਼ੀਲ ਹੈ। ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖਾਣ-ਪੀਣ ਦਾ ਸਾਮਾਨ ਵੀ ਵੰਡਿਆ ਜਾ ਰਿਹਾ ਹੈ। ਇਸੇ ਤਹਿਤ ਜਲੰਧਰ 'ਚ ਸਵੀਗੀ ਵੱਲੋਂ ਵੀ ਹੋਮ ਡਿਲਿਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕ ਸਵੀਗੀ ਦੇ ਜ਼ਰੀਏ ਜ਼ਰੂਰੀ ਵਸਤਾਂ ਦੀ ਹੋਮ ਡਿਲਿਵਰੀ ਕਰਵਾ ਸਕਦੇ ਹਨ। 

ਇਹ ਵੀ ਪੜ੍ਹੋ : ਇਟਲੀ ਤੋਂ ਪੰਜਾਬ ਤੱਕ ਦੇਖੋ ਕਿਵੇਂ ਪੁੱਜਾ ਕੋਰੋਨਾ, ਬਲਦੇਵ ਸਿੰਘ ਦੀਆਂ ਵੀਡੀਓਜ਼ ਆਈਆਂ ਸਾਹਮਣੇ

PunjabKesari

ਸੂਬੇ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ
ਦੱਸ ਦੇਈਏ ਕਿ ਪੰਜਾਬ 'ਚ ਸਭ ਤੋਂ ਪਹਿਲਾਂ ਨਵਾਂਸ਼ਹਿਰ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ, ਜਿਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ। ਬੀਤੀ ਰਾਤ ਵੀ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਹੈ, ਜਿਸ ਦੀ ਉਮਰ 60-65 ਸਾਲ ਦੇ ਕਰੀਬ ਦੀ ਸੀ। ਜੇਕਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ ਕੋਰੋਨਾ ਵਾਇਰਸ ਦੇ 39 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਪੰਜਾਬ 'ਚ ਕੋਰੋਨਾ ਪੀੜਤਾਂ ਦੇ ਜਿਹੜੇ ਮਾਮਲੇ ਪਾਏ ਗਏ ਹਨ, ਉਨ੍ਹਾਂ 'ਚ ਨਵਾਂਸ਼ਹਿਰ ਦੇ 19, ਮੋਹਾਲੀ ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5 ਅਤੇ ਇਕ-ਇਕ ਮਾਮਲਾ ਅੰਮ੍ਰਿਤਸਰ ਅਤੇ ਲੁਧਿਆਣਾ 'ਚ ਸਾਹਮਣੇ ਆਇਆ ਹੈ। ਇਨ੍ਹਾਂ 'ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਕ ਨੂੰ ਦੂਜੀ ਜਾਂਚ ਦੀ ਰਿਪੋਰਟ ਠੀਕ ਆਉਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ :ਕਰਫਿਊ ਦੌਰਾਨ ਪੰਜ ਜੀਆਂ ਦੀ ਬਰਾਤ ਲੈ ਕੇ ਪੁੱਜਾ ਲਾੜਾ, ਤਿੰਨ ਘੰਟਿਆਂ 'ਚ ਹੋਇਆ ਵਿਆਹ

ਇਹ ਵੀ ਪੜ੍ਹੋ : ਜਲੰਧਰ: ਨਿਜਾਤਮ ਨਗਰ ਦੀ ਕੋਰੋਨਾ ਪੀੜਤ ਔਰਤ ਦੇ ਪਰਿਵਾਰ ਦੀ ਰਿਪੋਰਟ ਆਈ ਨੈਗੇਟਿਵ


shivani attri

Content Editor

Related News