ਜਲੰਧਰ ਦੇ ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ DC ਹਿਮਾਂਸ਼ੂ ਦਾ ਵੱਡਾ ਬਿਆਨ, ਸਕੂਲਾਂ ''ਚ ਕਰ ''ਤੀ ਛੁੱਟੀ
Monday, Dec 15, 2025 - 02:01 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਕਈ ਸਕੂਲਾਂ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਸਾਰੇ ਸਕੂਲ ਬੰਦ ਕਰਵਾ ਦਿੱਤੇ ਗਏ ਹਨ। ਇਸ ਮਾਮਲੇ ਵਿਚ ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਸਾਈਬਰ ਸੈੱਲ ਵੱਲੋਂ ਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਸਥਿਤੀ ਕਾਬੂ ਵਿਚ ਹੈ। ਉਨ੍ਹਾਂ ਕਿਹਾ ਕਿ ਕਰੀਬ 10 ਨਿੱਜੀ ਸਕੂਲਾਂ ਨੂੰ ਧਮਕੀ ਭਰੀਆਂ ਈ-ਮੇਲਸ ਮਿਲੀਆਂ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ, ਮਾਪਿਆਂ ਨੂੰ ਬੱਚਿਆਂ ਘਰ ਲੈ ਕੇ ਜਾਣ ਲਈ ਸੂਚਿਤ ਕਰ ਦਿੱਤਾ ਗਿਆ ਹੈ। ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜੇ ਤੱਕ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ: Breaking News: ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ
ਜਿਹੜੇ ਸਕੂਲਾਂ ਵਿਚ ਕੋਈ ਈ-ਮੇਲ ਨਹੀਂ ਆਈ ਹੈ, ਉਥੇ ਵੀ ਸਕੂਲ ਮੈਨੇਜਮੈਂਟ ਨੂੰ ਕਹਿ ਦਿੱਤਾ ਗਿਆ ਹੈ ਕਿ ਉਹ ਸਾਵਧਾਨੀ ਵਰਤਣ। ਸਾਰੇ ਸਕੂਲਾਂ ਦੀ ਮੈਨੇਜਮੈਂਟ ਪ੍ਰਸ਼ਾਸਨ ਨਾਲ ਸੰਪਰਕ ਕਰ ਰਹੀ ਹੈ। ਇਹ ਸਾਰੀਆਂ ਈ-ਮੇਲਸ ਵੱਖ-ਵੱਖ ਸਮੇਂ 'ਤੇ ਅਤੇ ਵੱਖ-ਵੱਖ ਆਈਡੀ ਤੋਂ ਆਈਆਂ ਹਨ। ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਪੜਤਾਲ ਕਰਨ ਮਗਰੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਿਲਕੁਲ ਵੀ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਸਕੂਲਾਂ ਵਿਚ ਕੌਂਬਿੰਗ ਆਪ੍ਰੇਸ਼ਨ ਚੱਲ ਰਹੇ ਹਨ। ਕੁਝ ਹੀ ਘੰਟਿਆਂ ਵਿਚ ਇਹ ਕੌਂਬਿੰਗ ਆਪ੍ਰੇਸ਼ਨ ਪੂਰੇ ਹੋ ਜਾਣਗੇ ਅਤੇ ਉਸ ਦੇ ਬਾਅਦ ਹੀ ਮੰਗਲਵਾਰ ਬਾਰੇ ਸਕੂਲਾਂ ਵਿਚ ਹੋਣ ਜਾਂ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਵੱਡੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਕਾਲਜ ਕਰਵਾਇਆ ਖਾਲੀ
ਜ਼ਿਕਰਯੋਗ ਹੈ ਕਿ ਜਲੰਧਰ ਦੇ ਸੇਂਟ ਜੋਸਫ਼ ਅਤੇ ਆਈ. ਵੀ. ਵਾਈ. ਵਰਲਡ ਸਕੂਲ ਸਮੇਤ ਕੇ. ਐੱਮ. ਵੀ. ਕਾਲਜ ਤੇ ਕੇ. ਐੱਮ. ਵੀ. ਸੰਸਕ੍ਰਿਤੀ ਸਕੂਲ ਤੇ ਸ਼ਿਵ ਜੋਤੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫ਼ੋਨ ਕੀਤਾ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਸਕੂਲ ਅਤੇ ਕਾਲਜ ਖਾਲੀ ਕਰਵਾਏ ਜਾ ਰਹੇ ਹਨ। ਮੌਕੇ ਉਤੇ ਪੁਲਸ ਮੌਜੂਦ ਹੈ। ਇਹ ਧਿਆਨ ਦੇਣਯੋਗ ਹੈ ਕਿ ਅੰਮ੍ਰਿਤਸਰ ਦੇ ਸਕੂਲਾਂ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸਕੂਲ ਪ੍ਰਿੰਸੀਪਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਸਨ। ਈ-ਮੇਲ ਮਿਲਣ 'ਤੇ ਚੱਲ ਰਹੀਆਂ ਕਲਾਸਾਂ ਨੂੰ ਤੁਰੰਤ ਬੰਦ ਕਰਵਾ ਕੇ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ। ਫਿਰ ਮਾਪਿਆਂ ਨੂੰ ਵ੍ਹਟਸਐਪ, ਫ਼ੋਨ ਕਾਲਾਂ ਅਤੇ ਸਕੂਲ ਐਪ ਰਾਹੀਂ ਆਪਣੇ ਬੱਚਿਆਂ ਨੂੰ ਤੁਰੰਤ ਲੈਣ ਲਈ ਸੂਚਿਤ ਕੀਤਾ ਗਿਆ। ਸਕੂਲ ਦੁਪਹਿਰ 2:30 ਵਜੇ ਦੀ ਬਜਾਏ ਸਵੇਰੇ 11 ਵਜੇ ਛੁੱਟੀ ਹੋਣ ਕਾਰਨ ਮਾਪੇ ਵੀ ਘਬਰਾ ਗਏ। ਸਾਰੇ ਆਪਣਾ ਕੰਮ ਛੱਡ ਕੇ ਤੁਰੰਤ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਮੌਕੇ 'ਤੇ ਪਹੁੰਚੇ ਇਕ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਧਮਕੀ ਈ-ਮੇਲ ਰਾਹੀਂ ਮਿਲੀ ਸੀ। ਐਂਟੀ ਸਾਬੋਟਾਜ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੂਰੇ ਸਕੂਲ ਦੀ ਤਲਾਸ਼ੀ ਲਈ ਜਾ ਰਹੀ ਹੈ। ਸਾਵਧਾਨੀ ਦੇ ਤੌਰ 'ਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਕੇ. ਐੱਮ. ਵੀ. ਸਕੂਲ ਦੇ ਪ੍ਰਿੰਸੀਪਲ ਨੂੰ ਧਮਕੀ ਭਰੀ ਈ-ਮੇਲ
ਮਿਲੀ ਜਾਣਕਾਰੀ ਮੁਤਾਬਕ ਕੇ. ਐੱਮ. ਵੀ. ਸਕੂਲ ਦੇ ਪ੍ਰਿੰਸੀਪਲ ਨੂੰ ਪਹਿਲਾਂ ਧਮਕੀ ਭਰਿਆ ਈ-ਮੇਲ ਆਈ। ਰਿਪੋਰਟਾਂ ਅਨੁਸਾਰ ਧਮਕੀ ਭਰਿਆ ਫ਼ੋਨ ਆਉਣ ਤੋਂ ਬਾਅਦ ਕਾਲਜ ਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਇਸ ਘਟਨਾ ਨਾਲ ਕਾਲਜ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਿੰਸੀਪਲ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
