6 ਅਪ੍ਰੈਲ ਨੂੰ ਰਾਮਨੌਮੀ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ''ਚ ਜਲੰਧਰ ਡੀ. ਸੀ. ਨੇ ਦਿੱਤੇ ਨਿਰਦੇਸ਼

Friday, Mar 28, 2025 - 11:02 AM (IST)

6 ਅਪ੍ਰੈਲ ਨੂੰ ਰਾਮਨੌਮੀ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ''ਚ ਜਲੰਧਰ ਡੀ. ਸੀ. ਨੇ ਦਿੱਤੇ ਨਿਰਦੇਸ਼

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ (ਰਜਿ.) ਵੱਲੋਂ 6 ਅਪ੍ਰੈਲ ਨੂੰ ਸ਼ਹਿਰ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਅਤੇ ਸ਼ਾਨਦਾਰ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੇ ਦਿਨ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਕਮੇਟੀ ਦੇ ਪ੍ਰਤੀਨਿਧੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ੋਭਾ ਯਾਤਰਾ ਦੇ ਆਯੋਜਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਸ ਪ੍ਰਸ਼ਾਸਨ, ਨਗਰ ਨਿਗਮ, ਪਾਵਰਕਾਮ, ਸਿਹਤ ਵਿਭਾਗ, ਮੰਡੀ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ।

ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ 'ਤੇ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਸ਼੍ਰੀ ਰਾਮ ਚੌਂਕ ਤੋਂ ਵਾਲਮੀਕਿ ਚੌਂਕ, ਬਸਤੀ ਅੱਡਾ, ਪਟੇਲ ਚੌਂਕ, ਮਾਈ ਹੀਰਾਂ ਗੇਟ, ਟਾਂਡਾ ਚੌਂਕ, ਹੁਸ਼ਿਆਰਪੁਰ ਅੱਡਾ ਚੌਂਕ, ਸ਼ਹੀਦ ਭਗਤ ਸਿੰਘ ਚੌਂਕ ਅਤੇ ਮਿਲਾਪ ਚੌਂਕ ਤੋਂ ਹੁੰਦੇ ਹੋਏ ਹਿੰਦ ਸਮਾਚਾਰ ਗਰਾਊਂਡ ਪਹੁੰਚੇਗੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਮਾਰਗ ਦੀ ਸਾਫ਼-ਸਫ਼ਾਈ, ਚੌਂਕ-ਚੌਰਾਹਿਆਂ ਦੀ ਸਜਾਵਟ, ਸੜਕਾਂ ’ਤੇ ਪਾਣੀ ਦਾ ਛਿੜਕਾਅ, ਰੌਸ਼ਨੀ, ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ, ਮੋਬਾਈਲ ਪਖਾਨੇ, ਮੈਡੀਕਲ ਟੀਮਾਂ,ਐਂਬੂਲੈਂਸ, ਫਾਇਰ ਬ੍ਰਿਗੇਡ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਪੀ. ਐੱਸ. ਪੀ. ਸੀ. ਐੱਲ. ਅਹੁਦੇਦਾਰਾਂ ਨੂੰ ਸ਼ੋਭਾ ਯਾਤਰਾ ਦੇ ਮਾਰਗ ਵਿਚ ਬਿਜਲੀ ਦੀਆਂ ਤਾਰਾਂ ਦੀ ਜਾਂਚ ਕਰਨ ਦਾ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਬਿਜਲੀ ਦੀ ਤਾਰ ਹੇਠਾਂ ਲਟਕ ਰਹੀ ਹੋਵੇ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਨੂੰ ਸ਼ੋਭਾ ਯਾਤਰਾ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਸ਼ਰਮਸਾਰ ਹੋਇਆ ਪੰਜਾਬ! ਜਲੰਧਰ 'ਚ ਮਾਸੂਮ ਨਾਲ ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਡਿਪਟੀ ਕਮਿਸ਼ਨਰ ਨੇ ਪੁਲਸ ਵਿਭਾਗ ਨੂੰ ਉਚਿਤ ਸੁਰੱਖਿਆ ਵਿਵਸਥਾ ਕਰਨ ਅਤੇ ਟ੍ਰੈਫਿਕ ਰੂਟ ਨੂੰ ਡਾਇਵਰਟ ਕਰਨ ਤੋਂ ਇਲਾਵਾ ਮਹਿਲਾ ਪੁਲਸ ਦੀ ਤਾਇਨਾਤੀ, ਬੈਰੀਕੇਡਿੰਗ ਅਤੇ ਲੋੜੀਂਦੀ ਪਾਰਕਿੰਗ ਵਿਵਸਥਾ ਯਕੀਨੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੂਰੀ ਵਿਵਸਥਾ ਉਨ੍ਹਾਂ ਦੀ ਨਿੱਜੀ ਨਿਗਰਾਨੀ ਵਿਚ ਕਰਵਾਈ ਜਾਵੇ।

ਇਹ ਵੀ ਪੜ੍ਹੋ:  ਪੰਜਾਬ ਵਿਧਾਨ ਸਭਾ 'ਚ ਬੋਲੇ CM ਭਗਵੰਤ ਮਾਨ, ਪਾਣੀ ਨੂੰ ਬਚਾਉਣ ਲਈ ਚੁੱਕੇ ਜਾ ਰਹੇ ਵੱਡੇ ਕਦਮ

ਇਸ ਦੌਰਾਨ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ, ਵਰਿੰਦਰ ਸ਼ਰਮਾ ਯੋਗਾਚਾਰੀਆ, ਵਿਵੇਕ ਖੰਨਾ, ਵਿਨੋਦ ਅਗਰਵਾਲ, ਐੱਮ. ਡੀ. ਸੱਭਰਵਾਲ ਅਤੇ ਹੋਰਨਾਂ ਨੇ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਸਬੰਧੀ ਕੁਝ ਸੁਝਾਅ ਵੀ ਡਿਪਟੀ ਕਮਿਸ਼ਨਰ ਦੇ ਸਾਹਮਣੇ ਰੱਖੇ, ਜਿਸ ’ਤੇ ਡਾ. ਿਹਮਾਂਸ਼ੂ ਅਗਰਵਾਲ ਨੇ ਭਰੋਸਾ ਦਿੱਤਾ ਕਿ ਸ਼ੋਭਾ ਯਾਤਰਾ ਦੀ ਉਚਿਤ ਵਿਵਸਥਾ ਕਰਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੀਟਿੰਗ ਦੌਰਾਨ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਡਾ. ਿਹਮਾਂਸ਼ੂ ਅਗਰਵਾਲ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਪਰਣਾ ਐੱਮ. ਬੀ., ਜ਼ਿਲਾ ਰੈਵੇਨਿਊ ਅਧਿਕਾਰੀ ਨਵਦੀਪ ਸਿੰਘ ਭੋਗਲ, ਐੱਸ. ਡੀ. ਐੱਮ.-2 ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ.-1 ਰਣਦੀਪ ਸਿੰਘ ਹੀਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ, ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ, ਪਵਨ ਭੋਡੀ, ਰਾਜੀਵ ਜੈਨ, ਅਮਿਤ ਤਲਵਾੜ, ਪੱਤਰਕਾਰ ਜਤਿੰਦਰ ਚੋਪੜਾ, ਪ੍ਰਿੰ. ਗੁਲਸ਼ਨ ਸੱਭਰਵਾਲ, ਸੰਜੀਵ ਦੇਵ ਸ਼ਰਮਾ, ਸੁਮੇਸ਼ ਆਨੰਦ, ਹੇਮੰਤ ਸ਼ਰਮਾ, ਮਨਮੋਹਨ ਕਪੂਰ, ਗੌਰਵ ਮਹਾਜਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਹਾਈਵੇਅ ਵੱਲ ਜਾਣ ਵਾਲੇ ਦੇਣ ਧਿਆਨ, ਬੰਦ ਹੋਇਆ ਰਸਤਾ, 29 ਮਾਰਚ ਲਈ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News