ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ

Saturday, Sep 19, 2026 - 02:53 PM (IST)

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ’ਤੇ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਮੇਲੇ ਦੀ ਇਲਾਕੇ 'ਚ ਵਿਸ਼ੇਸ਼ ਧਾਰਮਿਕ ਮਹੱਤਤਾ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਮੇਲੇ 'ਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਸ਼ਾਂਤੀਪੂਰਨ ਢੰਗ ਨਾਲ ਮੰਦਰ ਵਿਚ ਮੱਥਾ ਟੇਕ ਸਕਣ।

ਇਹ ਵੀ ਪੜ੍ਹੋ- ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...

PunjabKesari

ਉਨ੍ਹਾਂ ਸੁਰੱਖਿਆ ਅਤੇ ਆਵਾਜਾਈ ਵਿਵਸਥਾ ਦੀ ਸਮੀਖਿਆ ਕਰਦੇ ਹੋਏ ਪੁਲਸ ਅਧਿਕਾਰੀਆਂ ਨੂੰ ਲੋੜੀਂਦੀ ਪੁਲਸ ਫੋਰਸ, ਮਹਿਲਾ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ, ਸੁਚਾਰੂ ਨਿਗਰਾਨੀ ਅਤੇ ਆਵਾਜਾਈ ਲਈ ਬਦਲਵੀਆਂ ਮੰਗਾਂ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੰਦਿਰ, ਮੰਦਿਰ ਵਿਚ ਆਉਣ ਵਾਲੇ ਮੁੱਖ ਮਾਰਗਾਂ, ਆਲੇ-ਦੁਆਲੇ ਦੀਆਂ ਸੜਕਾਂ ਅਤੇ ਮੇਲੇ ਵਿਚ ਸਫ਼ਾਈ ਅਤੇ ਸਜਾਵਟ ਦੇ ਵਿਸ਼ੇਸ਼ ਪ੍ਰਬੰਧ ਕਰਨ ਨੂੰ ਕਿਹਾ।

ਡਿਪਟੀ ਕਮਿਸ਼ਨਰ ਨੇ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦੀ ਤਾਇਨਾਤੀ, ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ ਅਤੇ ਅਸਥਾਈ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਸਮੇਂ ’ਤੇ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਸ਼ਰਧਾਲੂਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲੋਕ ਨਿਰਮਾਣ ਵਿਭਾਗ ਨੂੰ ਮੇਲੇ 'ਚ ਲਾਏ ਜਾਣ ਵਾਲੇ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਕਰਵਾਉਣ ਨੂੰ ਕਿਹਾ ਗਿਆ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ

ਉਨ੍ਹਾਂ ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਢਿੱਲੀਆਂ ਅਤੇ ਨੀਵੀਆਂ ਤਾਰਾਂ ਨੂੰ ਤੁਰੰਤ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਮੀਟਿੰਗ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. ਪਰਮਿੰਦਰ ਸਿੰਘ, ਡੀ. ਸੀ. ਪੀ. ਆਦਿੱਤਿਆ ਵਾਰੀਅਰ, ਐੱਸ. ਡੀ. ਐੱਮ. ਸ਼ੁਭੀ ਆਂਗਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ ਜੰਜੀਰ ਨੂੰ ਤੋੜਨ ਦੀ ਲੋੜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News