ਜਲੰਧਰ DC ਨੇ ਸਤਿਗੁਰੂ ਕਬੀਰ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Friday, Jun 14, 2024 - 04:55 PM (IST)
ਜਲੰਧਰ (ਬਿਊਰੋ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 22 ਜੂਨ ਨੂੰ ਸਤਿਗੁਰੂ ਕਬੀਰ ਜੀ ਦੇ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ ਇਸ ਤੋਂ ਇਕ ਦਿਨ ਪਹਿਲਾਂ 21 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਸਮੁੱਚੇ ਇੰਤਜ਼ਾਮਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਰੇ ਬੰਦੋਬਸਤ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ- CM ਮਾਨ ਚੋਣ ਨਤੀਜਿਆਂ ਮਗਰੋਂ ਸੁਧਾਰਾਂ ਨੂੰ ਲਾਗੂ ਕਰਨ ’ਚ ਰੁੱਝੇ, ਜਲੰਧਰ ’ਚ ਸਥਾਪਿਤ ਹੋਵੇਗਾ ਮੁੱਖ ਮੰਤਰੀ ਹੈਲਪ ਡੈਸਕ
ਉਨ੍ਹਾਂ ਨੇ ਸਮਾਗਮ ਵਾਲੇ ਸਥਾਨ ਅਤੇ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫ਼ਾਈ, ਚੌਕਾਂ ਦੇ ਸੁੰਦਰੀਕਰਨ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਪਾਰਕਿੰਗ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸ ਤੇ ਦਵਾਈਆਂ ਸਮੇਤ ਸਮੁੱਚੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਡਾ. ਅਗਰਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਾਲ-ਨਾਲ ਰੂਟ ਪਲਾਨ ਵੀ ਤਿਆਰ ਕੀਤਾ ਜਾਵੇ ਤਾਂ ਜੋ ਸੜਕਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇਕਰ ਕਿਤੇ ਕੋਈ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਫੀਲਡ ਅਫ਼ਸਰਾਂ ਨੂੰ ਨਸ਼ਿਆਂ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਦਿੱਤੇ ਹੁਕਮ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮਾਂ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ । ਉਨਾਂ ਵਿਸ਼ੇਸ਼ ਕਰਕੇ ਸੁਚਾਰੂ ਆਵਾਜਾਈ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਅਤੇ ਵਿਸ਼ੇਸ਼ ਕਰਕੇ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਇਸ ਤੋਂ ਇਲਾਵਾ ਨਗਰ ਨਿਗਮ ਨੂੰ ਰੂਟ ਵਾਲੇ ਸਥਾਨ ਉੱਪਰ ਸਾਫ ਸਫਾਈ ਤੇ ਲਾਇਟਾਂ ਦੇ ਵੀ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ ਅਮਿਤ ਮਹਾਜਨ , ਐਸ ਡੀ ਐਮਜ ਬਲਬੀਰ ਰਾਜ ਤੇ ਜੈਇੰਦਰ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ- BBMB ਮੈਨੇਜਮੈਂਟ ਨੇ ਸਤਲੁਜ ਦਰਿਆ 'ਚ ਛੱਡਿਆ 4000 ਕਿਊਸਿਕ ਪਾਣੀ, ਦਰਿਆ ਕੰਢੇ ਵੱਸਦੇ ਲੋਕ ਹੋ ਜਾਣ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।