ਚੋਣਾਂ 'ਚ ਖਰਾਬ ਸਿਹਤ ਦਾ ਝੂਠਾ ਹਵਾਲਾ ਦੇ ਕੇ ਛੁੱਟੀ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ (ਵੀਡੀਓ)
Friday, Mar 15, 2019 - 11:46 AM (IST)
ਜਲੰਧਰ(ਸੁਨੀਲ ਮਹਾਜਨ)— ਲੋਕ ਸਭਾ ਚੋਣਾਂ ਦੌਰਾਨ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਹੁਣ ਡਿਊਟੀ ਕਟਵਾਉਣਾ ਸੌਖਾ ਨਹੀਂ ਹੋਵੇਗਾ।
ਲੋਕ ਸਭਾ ਹਲਕਾ ਜਲੰਧਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਸਖਤ ਕਦਮ ਚੁੱਕਦਿਆਂ ਜ਼ਿਲੇ ਦੇ ਸਿਹਤ ਵਿਭਾਗ ਨੂੰ ਇਕ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦੇ ਦਿੱਤੇ ਹਨ। ਡੀ. ਸੀ. ਜਲੰਧਰ ਮੁਤਾਬਕ ਇਸ ਬੋਰਡ ਨੂੰ ਬਣਾਉਣ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜਿੱਥੇ ਅਸਲ ਵਿਚ ਖਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉੱਥੇ ਹੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਕੋਈ ਵਿਅਕਤੀ ਚੋਣ ਡਿਊਟੀ ਤੋਂ ਭੱਜ ਨਾ ਸਕੇ। ਉਨ੍ਹਾਂ ਕਿਹਾ ਕਿ ਬੋਰਡ ਵਲੋਂ ਕੀਤੀ ਜਾਣ ਵਾਲੀ ਜਾਂਚ ਵਿਚ ਜੇਕਰ ਕੋਈ ਮੁਲਾਜ਼ਮ ਸਿਰਫ਼ ਡਿਊਟੀ ਤੋਂ ਛੁਟਕਾਰੇ ਲਈ ਬਿਮਾਰੀ ਦਾ ਬਹਾਨਾ ਲਗਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ 'ਲੋਕ ਪ੍ਰਤੀਨਿਧਤਾ ਐਕਟ' ਤਹਿਤ ਕਾਰਵਾਈ ਕੀਤੀ ਜਾਵੇਗੀ।