ਕਰਫਿਊ ਦੌਰਾਨ ਜਲੰਧਰ ਜ਼ਿਲਾ ਪ੍ਰਸ਼ਾਸਨ ਵੱਲੋਂ 9 ਤਰ੍ਹਾਂ ਦੇ ਵਾਹਨਾਂ ਨੂੰ ਸੜਕਾਂ ''ਤੇ ਉਤਰਣ ਦੀ ਮਨਜ਼ੂਰੀ

Thursday, Mar 26, 2020 - 11:42 AM (IST)

ਕਰਫਿਊ ਦੌਰਾਨ ਜਲੰਧਰ ਜ਼ਿਲਾ ਪ੍ਰਸ਼ਾਸਨ ਵੱਲੋਂ 9 ਤਰ੍ਹਾਂ ਦੇ ਵਾਹਨਾਂ ਨੂੰ ਸੜਕਾਂ ''ਤੇ ਉਤਰਣ ਦੀ ਮਨਜ਼ੂਰੀ

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਕੋਰੋਨਾ ਵਾਇਰਸ ਵੱਲੋਂ ਪੂਰੇ ਵਿਸ਼ਵ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਭਾਰਤ ਸਰਕਾਰ ਨੇ ਵੀ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਕੀਤਾ ਹੈ ਕਿਉਂਕਿ ਇਸ ਬੀਮਾਰੀ ਨੇ ਦੇਸ਼ 'ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੀ ਰੋਕਥਾਮ ਲਈ ਕਰਫਿਊ/ਲਾਕਡਾਊਨ ਵਰਗੇ ਸਖਤ ਕਦਮ ਚੁੱਕਣੇ ਬਹੁਤ ਜ਼ਰੂਰੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰਫਿਊ ਲਗਾਉਣਾ ਸਮੇਂ ਦੀ ਜ਼ਰੂਰਤ ਸੀ ਪਰ ਆਮ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਕਰਫਿਊ ਦੇ ਹੁਕਮਾਂ 'ਚ ਕੁਝ ਸੋਧ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕਰਦੇ ਹੋਏ ਦੱਸਿਆ ਕਿ ਕਰਫਿਊ ਦੌਰਾਨ ਕੁਝ ਵਾਹਨਾਂ ਨੂੰ ਸੜਕਾਂ 'ਤੇ ਉਤਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰਫਿਊ 'ਚ ਛੋਟ ਦਿੱਤੇ ਗਏ ਹਰੇਕ ਵਾਹਨ 'ਚ ਸੈਨੇਟਾਈਜ਼ਰ ਹੋਣਾ ਜ਼ਰੂਰੀ ਹੋਵੇਗਾ ਅਤੇ ਹਰੇਕ ਵਿਅਕਤੀ ਵੱਲੋਂ ਆਪਣੇ ਮੂੰਹ 'ਤੇ ਮਾਸਕ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ: ਕਰਫਿਊ ਨਿਯਮਾਂ ਦੀਆਂ ਉੱਡੀਆਂ ਧੱਜੀਆਂ, ਮਕਸੂਦਾਂ ਸਬਜ਼ੀ ਮੰਡੀ 'ਚ ਮਚੀ ਹਫੜਾ-ਦਫੜੀ (ਤਸਵੀਰਾਂ)

ਇਸ ਤੋਂ ਇਲਾਵਾ ਵਾਹਨ ਚਾਲਕ ਅਤੇ ਹੋਰ ਲੋਕਾਂ ਵੱਲੋਂ ਕੋਰੋਨਾ ਵਾਇਰਸ ਸਬੰਧੀ ਸਾਵਧਾਨੀਆਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਗੱਡੀਆਂ ਨੂੰ ਕਰਫਿਊ ਦੌਰਾਨ ਰੋਕਿਆ ਨਹੀਂ ਜਾਵੇਗਾ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਉਦੋਂ ਤੱਕ ਲਾਗੂ ਹੋਣਗੇ ਜਦੋਂ ਤੱਕ ਇਸ ਸਬੰਧੀ ਕੋਈ ਨਵੇਂ ਹੁਕਮ ਨਹੀਂ ਆਉਂਦੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਨਾਲ ਸਬੰਧਤ ਆਨ ਡਿਊਟੀ ਗੱਡੀਆਂ ਤੋਂ ਇਲਾਵਾ ਕਿਸੇ ਵੀ ਵਾਹਨ ਵਿਚ 3 ਤੋਂ ਜ਼ਿਆਦਾ ਵਿਅਕਤੀ ਨਹੀਂ ਬੈਠਣਗੇ।

ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ: ਦਰਦ ਭਰੀਆਂ ਤਸਵੀਰਾਂ 'ਚ ਦੇਖੋ ਕਿਵੇਂ ਔਰਤ ਖਾਣ ਲਈ ਕੂੜੇ 'ਚੋਂ ਕਰ ਰਹੀ ਭਾਲ

ਇਨ੍ਹਾਂ ਵਾਹਨਾਂ ਨੂੰ ਕਰਫਿਊ ਦੌਰਾਨ ਸੜਕਾਂ 'ਤੇ ਉਤਰਨ ਦੀ ਮਿਲੀ ਛੋਟ
1. ਪੰਜਾਬ ਅਤੇ ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਦੀਆਂ ਸਾਰੀਆਂ ਆਨ ਡਿਊਟੀ ਗੱਡੀਆਂ
2. ਦੁੱਧ ਦੀਆਂ ਗੱਡੀਆਂ/ਸਾਈਕਲ/ਮੋਟਰਸਾਈਕਲ/ਰੇਹੜਾ
3. ਅਨਾਜ/ਕਣਕ/ਚੌਲ/ਦਾਲਾਂ/ਖਾਣ-ਪੀਣ ਦੇ ਸਾਮਾਨ ਦੀਆਂ ਗੱਡੀਆਂ
4. ਸਬਜ਼ੀਆਂ/ਫਲ ਦੀਆਂ ਗੱਡੀਆਂ/ਰੇਹੜੀਆਂ/ਰਿਕਸ਼ਾ/ਥ੍ਰੀ ਵ੍ਹੀਲਰ
5. ਬ੍ਰੈੱਡ/ਬੇਕਰੀ/ਰਸ/ਬਿਸਕੁੱਟ ਦੀਆਂ ਗੱਡੀਆਂ
6. ਐੱਲ. ਪੀ. ਜੀ. ਗੈਸ ਦੀ ਸਪਲਾਈ ਕਰਨ ਵਾਲੀਆਂ ਗੱਡੀਆਂ
7. ਪੈਟਰੋਲ/ਡੀਜ਼ਲ ਸਪਲਾਈ ਕਰਨ ਵਾਲੀਆਂ ਗੱਡੀਆਂ
8. ਪਸ਼ੂਆਂ ਦੇ ਚਾਰੇ/ਕੈਟਲ ਫੀਡ ਵਾਲੇ ਵਾਹਨ
9. ਪੋਲਟਰੀ ਮੁਰਗੀਆਂ/ਮੁਰਗਿਆਂ ਦੀ ਫੀਡ/ਆਂਡਿਆਂ ਦੇ ਕਿਸੇ ਵੀ ਕਿਸਮ ਦੇ ਵ੍ਹੀਕਲ

ਇਹ ਵੀ ਪੜ੍ਹੋ:  ਲੁਧਿਆਣਾ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, 43 ਲੋਕਾਂ ਦੀ ਰਿਪੋਰਟ ਨੈਗੇਟਿਵ


author

shivani attri

Content Editor

Related News