ਜਲੰਧਰ ਦੇ ਡੀ. ਸੀ. ਘਨਸ਼ਾਮ ਥੋਰੀ ਦਾ 1 ਸਾਲ ਦਾ ਕਾਰਜਕਾਲ ਰਿਹਾ ਉਪਲੱਬਧੀਆਂ ਭਰਿਆ
Monday, Jun 14, 2021 - 10:24 AM (IST)
ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦਾ ਜ਼ਿਲ੍ਹਾ ਜਲੰਧਰ ਦੀ ਪ੍ਰਸ਼ਾਸਨਿਕ ਕਮਾਨ ਸੰਭਾਲੇ ਅੱਜ 1 ਸਾਲ ਪੂਰਾ ਹੋ ਗਿਆ ਹੈ। ਕੋਵਿਡ 19 ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਣਨ ਦੌਰਾਨ ਉਨ੍ਹਾਂ ਦੇ ਸਾਹਮਣੇ ਅਨੇਕਾਂ ਚੁਣੌਤੀਆਂ ਸਨ ਪਰ ਉਨ੍ਹਾਂ ਦੇ ਸਟੀਕ ਫੈਸਲਿਆਂ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਦੇ ਪ੍ਰਕੋਪ ਤੋਂ ਬਚਾਉਣ ਵਿਚ ਸਫ਼ਲਤਾ ਹਾਸਲ ਕੀਤੀ ਉਥੇ ਹੀ ਉਨ੍ਹਾਂ ਨੇ ਸਿਹਤ ਸਹੂਲਤਾਂ ਨੂੰ ਉਪਲੱਬਧ ਕਰਵਾਉਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਥੇ ਹੀ ਬੁਨਿਆਦੀ ਢਾਂਚੇ ਵਿਚ ਵੀ ਮਹੱਤਵਪੂਰਨ ਪਰਿਵਰਤਨ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫ਼ਲ ਰਹੇ।
ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ
ਥੋਰੀ ਨੇ ਆਪਣੇ ਕਾਰਜਕਾਲ ਵਿਚ ਕੋਰੋਨਾ ਮਹਾਮਾਰੀ ਦੇ ਇਸ ਮੁਸ਼ਕਿਲ ਦੌਰ ਵਿਚ ਕੋਵਿਡ ਪ੍ਰਬੰਧਨ ਦੇ ਇਲਾਵਾ ਪ੍ਰੋਜੈਕਟਾਂ ਅਤੇ ਸਰਕਾਰ ਦੀ ਯੋਜਨਾਵਾਂ ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਉਂਦੇ ਹੋਏ ਜ਼ਿਲ੍ਹੇ ਨੂੰ ਬੇਹੱਦ ਘੱਟ ਸਮੇਂ ਵਿਚ ਮਹੱਤਵਪੂਰਨ ਸਮਾਜਿਕ ਅਤੇ ਆਰਥਿਕ ਪ੍ਰਗਤੀ ਦੇ ਟੀਚੇ ਹਾਸਲ ਕੀਤੇ। ਉਨ੍ਹਾਂ ਦੀ ਯੋਗ ਅਗਵਾਈ ਵਿਚ ਸਰਕਾਰ ਦੇ ਸਾਰੇ ਮਾਪਦੰਡਾਂ ’ਤੇ ਖਰਾ ਉਤਰਦਿਆਂ ਜਲੰਧਰ ਨੇ ਦੇਸ਼ ਭਰ ਦੇ ਸੂਬਿਆਂ ਦੇ ਸਰਵਉੱਚ 3 ਸਥਾਨਾਂ ਵਿਚ ਆਪਣੀ ਜਗ੍ਹਾ ਬਣਾਈ ਹੋਈ ਹੈ। ਉਨ੍ਹਾਂ ਜ਼ਿਲ੍ਹੇ ਵਿਚ ਮਨਰੇਗਾ ਨੂੰ ਲਾਗੂ ਕਰਨ ਵਿਚ ਮਹੱਤਵਪੂਰਨ ਸੁਧਾਰ ਕਰਵਾਏ ਹਨ। ਉਨ੍ਹਾਂ ਜ਼ਿਲ੍ਹੇ ਵਿਚ ਸਿਹਤ ਸੇਵਾ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਸਾਮਰਥ ਵਧਾਉਣ ਦੇ ਯਤਨਾਂ ’ਤੇ 24 ਘੰਟੇ ਕੰਮ ਕੀਤਾ। ਐੱਨ. ਆਰ. ਆਈ. ਹੱਬ ਜਲੰਧਰ ਸੂਬੇ ਦਾ ਇਕ ਮਾਤਰ ਮਹੱਤਵਪੂਰਨ ਜ਼ਿਲਾ ਹੈ, ਜੋ ਪੂਰੀ ਤਰ੍ਹਾਂ ਸੰਚਾਲਿਤ ਮੈਡੀਕਲ ਕਾਲਜ ਤੋਂ ਬਿਨਾਂ ਕੋਵਿਡ ਦੇ ਗੰਭੀਰ ਮਰੀਜ਼ਾਂ ਦਾ ਇਲਾਜ ਕਰ ਰਿਹਾ ਹੈ।
ਇਹ ਵੀ ਪੜ੍ਹੋ: ਨਣਦੋਈਏ ਦੀ ਇਸ ਕਰਤੂਤ ਨਾਲ ਉੱਡੇ ਪਰਿਵਾਰ ਦੇ ਹੋਸ਼, ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਕੀਤਾ ਇਹ ਕਾਰਾ
ਡਿਪਟੀ ਕਮਿਸ਼ਨਰ ਨੇ ਐੱਸ. ਡੀ. ਆਰ. ਐੱਫ. ਫੰਡ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ਤਾ ਦੇ ਪ੍ਰਤੀ ਵਚਨਬੱਧਤਾ ਨੂੰ ਨਿਭਾਉਂਦੇ ਹੋਏ ਸੀ. ਐੱਸ. ਆਰ. ਦੇ ਅੰਤਰਗਤ ਇਕ ਕਰੋੜ ਤੋਂ ਜ਼ਿਆਦਾ ਰਕਮ ਇਕੱਠੀ ਕਰਕੇ ਕੋਵਿਡ ਬੁਨਿਆਦੀ ਢਾਚੇ ਦਾ ਵਿਸਥਾਰ ਕਰਨ ਲਈ ਉਤਸ਼ਾਹਤ ਕੀਤਾ। ਉਥੇ ਹੀ ਜਲੰਧਰ ਜ਼ਿਲ੍ਹੇ ਦਾ ਸਕਾਚ ਐਵਾਰਡ 2020 ਮਿਲਿਆ। ਇਸ ਦੇ ਇਲਾਵਾ ਸੁਵਿਧਾ ਕੇਂਦਰ ਵਿਚ ਵੀ ਪੈਡੇਂਸੀ ਨੂੰ ਘੱਟ ਕੀਤਾ ਗਿਆ ਜਿਸ ਨਾਲ ਜਨਤਾ ਨੂੰ ਬਹੁਤ ਵੱਡੀ ਰਾਹਤ ਮਿਲੀ।
ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ