ਐਕਸ਼ਨ 'ਚ ਜਲੰਧਰ ਦੇ ਡਿਪਟੀ ਕਮਿਸ਼ਨਰ, ਕਰੋੜਾਂ ਰੁਪਏ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਦਿੱਤੇ ਨਿਰਦੇਸ਼
Sunday, Oct 20, 2024 - 09:51 AM (IST)
ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉੱਚ ਪੱਧਰੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਆਯੋਜਿਤ ਮੀਟਿੰਗ ਵਿਚ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਣਵੱਤਾ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰੇਰੂ-ਧੋਗੜੀ ਰੋਡ, ਲੰਮਾ ਪਿੰਡ-ਜੰਡੂਸਿੰਘਾ ਰੋਡ, ਆਦਮਪੁਰ ਏਅਰਪੋਰਟ ਅਪ੍ਰੋਚ ਰੋਡ, ਬਰਲਟਨ ਪਾਰਕ ’ਚ ਸਪੋਰਟਸ ਹੱਬ, ਸੁਭਾਨਾ ਰੇਲਵੇ ਅੰਡਰਪਾਸ ਪ੍ਰਾਜੈਕਟ ਅਤੇ ਸੀਵਰੇਜ ਲਾਈਨ ਵਿਛਾਉਣ ਦੌਰਾਨ ਨੁਕਸਾਨੀਆਂ ਸੜਕਾਂ ਦੀ ਮੁੜ-ਉਸਾਰੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਫ਼ੈਲ ਰਹੀ ਭਿਆਨਕ ਬੀਮਾਰੀ, ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ
ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਅਧਿਕਾਰੀ ਖ਼ੁਦ ਫੀਲਡ ਵਿਚ ਜਾ ਕੇ ਵਿਕਾਸ ਕਾਰਜਾਂ ਦੀ ਮਾਨੀਟਰਿੰਗ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਨੂੰ ਤੈਅ ਸਮੇਂ ਵਿਚ ਪੂਰਾ ਕੀਤਾ ਜਾ ਸਕੇ। ਰੇਰੂ-ਧੋਗੜੀ ਰੋਡ ਦੇ ਕੰਮ ਦੀ ਸਮੀਖਿਆ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਾਈਪ ਲਾਈਨ ਵਿਛਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਨੂੰ ਕਿਹਾ ਤਾਂ ਕਿ ਉਸ ਤੋਂ ਬਾਅਦ ਸੜਕ ਦਾ ਕੰਮ ਪੂਰਾ ਕੀਤਾ ਜਾ ਸਕੇ। ਲੰਮਾ ਪਿੰਡ-ਜੰਡਸਿੰਘਾ ਰੋਡ ਸੜਕ ਦੀ ਤਰੱਕੀ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹੋਏ ਉਨ੍ਹਾਂ ਪੀ. ਐੱਸ. ਪੀ. ਸੀ. ਐੱਲ. ਅਧਿਕਾਰੀਆਂ ਨੂੰ ਬਿਜਲੀ ਦੇ ਖੰਭਿਆਂ ਨੂੰ ਸ਼ਿਫਟ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ ਤਾਂ ਕਿ ਫੋਰਲੇਨ ਸੜਕ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।
ਬਰਲਟਨ ਪਾਰਕ ’ਚ ਸਪੋਰਟਸ ਹੱਬ ਪ੍ਰਾਜੈਕਟ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਾਜੈਕਟ ਨੂੰ ਵੱਖ-ਵੱਖ ਹਿੱਸਿਆਂ ’ਚ ਵੰਡ ਕੇ ਤੈਅ ਸਮੇਂ ਵਿਚ ਪੂਰਾ ਕਰਨ ਦੀ ਗੱਲ ਕਹੀ। ਇਸ ਤੋਂ ਇਲਾਵਾ ਉਨ੍ਹਾਂ ਸੀਵਰੇਜ ਲਾਈਨ ਵਿਛਾਉਣ ਦੌਰਾਨ ਨੁਕਸਾਨੀਆਂ ਸੜਕਾਂ ਦੀ ਮੁੜ-ਉਸਾਰੀ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ-ਹਿੱਤ ’ਚ ਮਹੱਤਵਪੂਰਨ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਵਿਭਾਗਾਂ ਨਾਲ ਆਪਸੀ ਤਾਲਮੇਲ ਨਾਲ ਪ੍ਰਾਜੈਕਟਾਂ ਨੂੰ ਜੰਗੀ ਪੱਧਰ ’ਤੇ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਾਜੈਕਟਾਂ ਨਾਲ ਸਬੰਧਤ ਜੇ ਕੋਈ ਸਮੱਸਿਆ ਹੋਵੇ ਤਾਂ ਉਸਨੂੰ ਤੁਰੰਤ ਉਨ੍ਹਾਂ ਧਿਆਨ ਵਿਚ ਲਿਆਂਦਾ ਜਾਵੇ ਤਾਂ ਕਿ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਇਸ ਦੌਰਾਨ ਸਾਰੇ ਐੱਸ. ਡੀ. ਐੱਮ., ਨਗਰ ਨਿਗਮ ਜਲੰਧਰ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਡ੍ਰੇਨੇਜ, ਸਿੰਚਾਈ ਵਿਭਾਗ, ਮੰਡੀ ਬੋਰਡ, ਨੈਸ਼ਨਲ ਹਾਈਵੇ ਦੇ ਕਾਰਜਕਾਰੀ ਇੰਜੀਨੀਅਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕਿਸਾਨਾਂ ਨਾਲ CM ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਹੋ ਗਏ ਵੱਡੇ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ