ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਖਿੱਚੀ ਤਿਆਰੀ, 181 ਪੋਲਿੰਗ ਬੂਥਾਂ ''ਤੇ ਪਵੇਗੀ ਵੋਟ

06/13/2024 12:55:44 PM

ਜਲੰਧਰ (ਚੋਪੜਾ)–ਵਿਧਾਨ ਸਭਾ ਹਲਕਾ-34 ਜਲੰਧਰ ਪੱਛਮੀ ’ਤੇ 10 ਜੁਲਾਈ 2024 ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏਗਾ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਪਾਰਦਰਸ਼ੀ ਅਤੇ ਉਚਿਤ ਢੰਗ ਨਾਲ ਕਰਵਾਉਣ ਲਈ ਸਿਵਲ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 21 ਜੂਨ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਉਨ੍ਹਾਂ ਕਿਹਾ ਕਿ ਉਪ ਚੋਣ ਲਈ ਵੋਟਿੰਗ 10 ਜੁਲਾਈ ਅਤੇ ਗਿਣਤੀ 13 ਜੁਲਾਈ ਨੂੰ ਹੋਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਿਮਨੀ ਚੋਣ ਲਈ ਜਲੰਧਰ ਪੱਛਮੀ ਹਲਕੇ ਵਿਚ ਚੋਣ ਜ਼ਾਬਤਾ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ ਅਤੇ 15 ਜੁਲਾਈ ਤਕ ਚੋਣ ਪ੍ਰਕਿਰਿਆ ਪੂਰੀ ਹੋਣ ਤਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ

PunjabKesari

ਹਲਕੇ ’ਚ 1,71,462 ਵੋਟਰ 181 ਪੋਲਿੰਗ ਬੂਥਾਂ ’ਤੇ ਪਾਉਣਗੇ ਵੋਟ
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ ਹਲਕੇ ਦੇ ਕੁੱਲ੍ਹ 1,71,462 ਵੋਟਰਾਂ, ਜਿਨ੍ਹਾਂ ਵਿਚ 89,360 ਮਰਦ, 82,095 ਔਰਤਾਂ ਅਤੇ 7 ਥਰਡ ਜੈਂਡਰ ਵੋਟਰ ਸ਼ਾਮਲ ਹਨ, ਵੱਲੋਂ 181 ਪੋਲਿੰਗ ਬੂਥਾਂ ’ਤੇ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਚੋਣ ਦੌਰਾਨ ਸਥਾਪਤ ਕੀਤੇ ਜਾਣ ਵਾਲੇ ਪੋਲਿੰਗ ਬੂਥਾਂ ’ਤੇ ਪੀਣ ਵਾਲੇ ਪਾਣੀ, ਪੀ. ਡਬਲਿਯੂ. ਡੀ. ਵੋਟਰਾਂ ਲਈ ਵ੍ਹੀਲਚੇਅਰ ਅਤੇ ਵੋਟਰ ਸੁਵਿਧਾ ਡੈਸਕ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਵਿਚ 865 ਪੀ. ਡਬਲਯੂ. ਡੀ. ਵੋਟਰ ਅਤੇ 85 ਸਾਲ ਤੋਂ ਜ਼ਿਆਦਾ ਉਮਰ ਦੇ 757 ਵੋਟ ਹਨ। ਇਸੇ ਤਰ੍ਹਾਂ 100 ਸਾਲ ਤੋਂ ਜ਼ਿਆਦਾ ਉਮਰ ਦੇ 6 ਵੋਟਰਾਂ ਤੋਂ ਇਲਾਵਾ 4946 ‘ਫਸਟ ਟਾਈਮ’ ਵੋਟਰ ਹਨ।

ਚੋਣ ’ਚ ਖ਼ਰਚ ਹੱਦ 40 ਲੱਖ ਰੁਪਏ ਨਿਰਧਾਰਿਤ
ਜ਼ਿਲ੍ਹਾ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਵੱਲੋਂ ਚੋਣ ਖਰਚ ਦੀ ਹੱਦ 40 ਲੱਖ ਰੁਪਏ ਤਕ ਨਿਰਧਾਰਿਤ ਕੀਤੀ ਹੈ ਅਤੇ ਖਰਚ ’ਤੇ ਸਖ਼ਤ ਨਜ਼ਰ ਰੱਖਣ ਲਈ ਐੱਸ. ਐੱਸ. ਟੀਜ਼, ਵੀ. ਵੀ. ਟੀਜ਼ ਅਤੇ ਉੱਡਣ ਦਸਤੇ ਤਾਇਨਾਤ ਕੀਤੇ ਗਏ ਹਨ। ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਬੈਂਕਾਂ ਦੇ ਲੈਣ-ਦੇਣ ਅਤੇ ਸ਼ਰਾਬ ਦੇ ਉਤਪਾਦਨ ਅਤੇ ਭੰਡਾਰਨ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ।

PunjabKesari

ਸੁਰੱਖਿਆ ਬਲਾਂ ਦੀਆਂ ਟੀਮਾਂ ਹਲਕੇ ਵਿਚ ਤਾਇਨਾਤ ਹੋਣਗੀਆਂ: ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ
ਉਥੇ ਹੀ, ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਸੁਰੱਖਿਆ ਬਲਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਭਗੌੜੇ ਅਪਰਾਧੀਆਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਸਰਗਰਮੀਆਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾ ਤੋਂ ਜ਼ਿਆਦਾ ਨਕਦੀ ਨਾਲ ਲਿਜਾਣ ਦੀ ਹੱਦ 50 ਹਜ਼ਾਰ ਰੁਪਏ ਹੈ ਅਤੇ ਵੋਟਰਾਂ ਨੂੰ ਲੁਭਾਉਣ ਲਈ ਵਰਤੀ ਜਾਣ ਵਾਲੀ ਕਿਸੇ ਵੀ ਕੀਮਤੀ ਵਸਤੂ ਨੂੰ ਜ਼ਬਤ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ-ਮੁਕੇਰੀਆਂ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ

ਚੋਣ ਪ੍ਰਚਾਰ ਸਮੱਗਰੀ ’ਤੇ ਪ੍ਰਕਾਸ਼ਿਤ ਦਾ ਨਾਂ ਅਤੇ ਪਤਾ ਲਿਖਣਾ ਜ਼ਰੂਰੀ
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਮੇਜਰ ਡਾ. ਅਮਿਤ ਮਹਾਜਨ ਨੇ ਵਿਧਾਨ ਸਭਾ ਹਲਕਾ ਜਲੰਧਰ ਵੈਸਟ ਵਿਚ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਪ੍ਰਿੰਟ ਕੀਤੀ ਜਾਣ ਵਾਲੀ ਚੋਣ ਪ੍ਰਚਾਰ ਸਮੱਗਰੀ ’ਤੇ ਸਬੰਧਤ ਪ੍ਰਿੰਟਰਾਂ ਅਤੇ ਪ੍ਰਕਾਸ਼ਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਛਾਪੀ ਜਾਣ ਵਾਲੀ ਚੋਣ ਪ੍ਰਚਾਰ ਸਮੱਗਰੀ ਜਿਵੇਂ ਪੈਂਫਲੇਟ, ਪੋਸਟਰ, ਬੈਨਰ ਆਦਿ ’ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦਾ ਨਾਂ ਅਤੇ ਪਤਾ ਛਾਪਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਦੌਰਾਨ ਗੈਰ-ਕਾਨੂੰਨੀ ਫਲੈਕਸ, ਪੋਸਟਰਾਂ, ਪੈਂਫਲੇਟਾਂ ਨੂੰ ਲਗਾਉਣ ਤੋਂ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News