ਟਰੈਵਲ ਏਜੰਟਾਂ ਖ਼ਿਲਾਫ਼ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਇਸ ਏਜੰਟ ਦਾ ਲਾਇਸੈਂਸ ਕੀਤਾ ਰੱਦ

05/20/2022 3:21:20 PM

ਜਲੰਧਰ (ਚੋਪੜਾ)– ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਿਸ਼ਨਰੇਟ ਪੁਲਸ ਦੀ ਸਿਫ਼ਾਰਸ਼ ’ਤੇ ਅਪਰਾਧਿਕ ਮਾਮਲੇ ਵਿਚ ਪਹਿਲਾਂ ਹੀ ਨਾਮਜ਼ਦ ਲਾਇਸੈਂਸਧਾਰਕ ਟਰੈਵਲ ਏਜੰਟਾਂ ’ਤੇ ਸ਼ਿਕੰਜਾ ਕੱਸਦਿਆਂ ਇਕ ਏਜੰਸੀ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੈਸਰਜ਼ ਸਾਰ ਐਂਟਰਪ੍ਰਾਈਜ਼ਿਜ਼ ਦੇ ਸੰਜੇ ਸ਼ਰਮਾ ਨੂੰ ਟਰੈਵਲ ਏਜੰਸੀ ਅਤੇ ਟਿਕਟਾਂ ਲਈ 22 ਜੁਲਾਈ 2023 ਤੱਕ ਦੀ ਮਿਆਦ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ ਪਰ ਕਮਿਸ਼ਨਰੇਟ ਪੁਲਸ ਵੱਲੋਂ ਲਾਇਸੈਂਸਧਾਰਕ ਵਿਰੁੱਧ ਅਪਰਾਧਿਕ ਕੇਸ ਦਰਜ ਹੋਣ ਤੋਂ ਇਲਾਵਾ ਹੋਰ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਇਸ ਲਾਇਸੈਂਸ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।

ਇਹ ਵੀ ਪੜ੍ਹੋ: ਹੁਣ ਤਸਕਰਾਂ ਤੋਂ ਬਰਾਮਦ ਸ਼ਰਾਬ ਤੋਂ ਵੀ ਕਮਾਈ ਕਰੇਗੀ ਪੰਜਾਬ ਸਰਕਾਰ, ਆਬਕਾਰੀ ਮਹਿਕਮੇ ਨੇ ਲਿਆ ਵੱਡਾ ਫ਼ੈਸਲਾ

ਪੁਲਸ ਦੀ ਰਿਪੋਰਟ ਅਨੁਸਾਰ ਮੁਲਜ਼ਮ ਖ਼ਿਲਾਫ਼ ਥਾਣਾ ਨਵੀਂ ਬਾਰਾਦਰੀ ਵਿਚ ਆਈ. ਪੀ. ਸੀ. ਦੀ ਧਾਰਾ 420, 406 ਤਹਿਤ ਕੇਸ ਦਰਜ ਹੈ ਅਤੇ ਉਸ ਵਿਰੁੱਧ ਕੁਝ ਹੋਰ ਸ਼ਿਕਾਇਤਾਂ ਵੀ ਪੈਂਡਿੰਗ ਹਨ। ਘਨਸ਼ਾਮ ਥੋਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ 25 ਮਾਰਚ 2022 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕਰਦਿਆਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸਜ਼ਾ ’ਤੇ ਰਾਜਾ ਵੜਿੰਗ ਨੂੰ ‘ਅਫ਼ਸੋਸ’, ਕਿਹਾ-ਅਜਿਹਾ ਨਹੀਂ ਹੋਣਾ ਚਾਹੀਦਾ ਸੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News