ਪੰਜਾਬ ਦੇ ਇਸ ਜ਼ਿਲ੍ਹੇ ''ਚ 17 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ ਰਹਿਣਗੇ ਬੰਦ
Sunday, Sep 15, 2024 - 07:23 PM (IST)
ਜਲੰਧਰ (ਵੈੱਬ ਡੈਸਕ)- ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਖੇ 17 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਛੁੱਟੀ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ 17 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਵਿਚ ਵੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਬਾਬਾ ਸੋਢਲ ਮੇਲੇ ਦੌਰਾਨ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਮਨੋਕਾਮਨਾਵਾਂ ਨੂੰ ਲੈ ਕੇ ਬਾਬਾ ਜੀ ਦੇ ਦਰਸ਼ਨ ਕਰਨ ਆਉਂਦੇ ਹਨ। ਮੇਲੇ ਤੋਂ ਕੁਝ ਦਿਨ ਪਹਿਲਾਂ ਹੀ ਭਗਤਾਂ ਦੀ ਭਾਰੀ ਭੀੜ ਉਮੜ ਪੈਂਦੀ ਹੈ। ਮੇਲੇ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੇਲੇ ਨੂੰ ਲੈ ਕੇ ਸੋਢਲ ਏਰੀਆ ਵਿਖੇ ਝੂਲੇ ਲੱਗ ਚੁੱਕੇ ਹਨ। ਮੇਲੇ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਅਲਰਟ 'ਤੇ ਹੈ, ਉਥੇ ਹੀ ਨਗਰ-ਨਿਗਮ ਨੂੰ ਮਾਮਲੇ ਵਿਚ ਸਫ਼ਾਈ ਨੂੰ ਲੈ ਕੇ ਸਖ਼ਤ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਹੋਰ ਖ਼ੁਸ਼ਖਬਰੀ, ਡੇਰੇ ਵੱਲੋਂ ਕੀਤਾ ਗਿਆ ਵੱਡਾ ਐਲਾਨ
ਸ਼ਰਾਬ ਦੀ ਵਿਕਰੀ 'ਤੇ ਵੀ ਰਹੇਗੀ ਪਾਬੰਦੀ
ਜਲੰਧਰ ਜ਼ਿਲ੍ਹੇ ਵਿਚ ਬੜੀ ਹੀ ਧੂਮਧਾਮ ਨਾਲ 17 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਮਨਾਇਆ ਜਾ ਰਿਹਾ ਹੈ। ਇਸੇ ਦਰਮਿਆਨ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਮਾਸ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ : ਧੀ ਨਾਲ 7 ਸਾਲ ਤੱਕ ਜਬਰ-ਜ਼ਿਨਾਹ ਕਰਦਾ ਰਿਹਾ ਪਿਓ, ਇੰਝ ਖੁੱਲ੍ਹਿਆ ਭੇਤ
ਜ਼ਿਲ੍ਹਾ ਮੈਜਿਸਟਰੇਟ ਦੇ ਇਹ ਹੁਕਮ 17 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਤੋਂ ਇਕ ਕਿਲੋਮੀਟਰ ਦੇ ਦਾਇਰੇ ਵਿਚ ਲਾਗੂ ਹੋਣਗੇ। ਜ਼ਿਕਰਯੋਗ ਹੈ ਕਿ ਬਾਬਾ ਸੋਢਲ ਮੇਲੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ, ਜਿਸ ਕਾਰਨ ਮੇਲਾ ਸਥਾਨ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਗਤਾਂ ਦੀ ਭਾਰੀ ਭੀੜ ਲੱਗੀ ਰਹਿੰਦੀ ਹੈ, ਜਿਸ ਨੂੰ ਦੇਖਦੇ ਹੋਏ ਇਹ ਪਾਬੰਦੀ ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਚੋਣ ਮੈਦਾਨ 'ਚ ਉਤਰੇਗਾ ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ, ਗਿੱਦੜਬਾਹਾ ਤੋਂ ਲੜੇਗਾ ਜ਼ਿਮਨੀ ਚੋਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ