ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ, ਜਵਾਕ ਨਾਲ...

Friday, Sep 26, 2025 - 05:01 PM (IST)

ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ, ਜਵਾਕ ਨਾਲ...

ਜਲੰਧਰ- ਜਲੰਧਰ ਦੇ ਮਕਸੂਦਾਂ ਪੁਲਸ ਸਟੇਸ਼ਨ ਦੀ ਪੁਲਸ ਨੇ ਵੀਰਵਾਰ ਦੇਰ ਸ਼ਾਮ ਬੁਲੰਦਪੁਰ ਪਿੰਡ ਦੇ ਇਕ ਵੈਟਰਨਰੀ ਡਾਕਟਰ ਅਮਰਜੀਤ ਸਿੰਘ ਨੂੰ ਬੱਚਿਆਂ ਦੇ ਜਿਨਸੀ ਅਪਰਾਧਾਂ ਤੋਂ ਸੁਰੱਖਿਆ (POCSO)ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ 13 ਸਾਲਾ ਲੜਕੇ ਦੇ ਕਥਿਤ ਸਰੀਰਕ ਸ਼ੋਸ਼ਣ ਦੇ ਸਬੰਧ ਵਿੱਚ ਕੀਤੀ ਗਈ ਸੀ। ਐੱਫ਼. ਆਈ. ਆਰ. ਨੰਬਰ 152 ਵਿੱਚ ਦੋਸ਼ੀ ਡਾਕਟਰ 'ਤੇ ਪਹਿਲਾਂ ਨਾਬਾਲਗ ਨਿਆਂ ਐਕਟ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਹਾਲਾਂਕਿ ਪੀੜਤ ਵੱਲੋਂ ਅਦਾਲਤ ਵਿੱਚ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਪੁਲਸ ਨੇ ਪੋਕਸੋ ਐਕਟ ਦੀਆਂ ਧਾਰਾਵਾਂ ਜੋੜੀਆਂ।

ਇਹ ਵੀ ਪੜ੍ਹੋ: ਵਿਦਿਆਰਥੀ ਦੇਣ ਧਿਆਨ! ਪੰਜਾਬ ਦੇ ਸਕੂਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਪੁਲਸ ਮੁਤਾਬਕ ਇਹ ਘਟਨਾ 19 ਜੂਨ ਨੂੰ ਵਾਪਰੀ ਸੀ। ਜਦੋਂ ਲੜਕਾ ਇਕ ਮੰਦਿਰ ਨੇੜੇ ਖੜ੍ਹਾ ਸੀ। ਡਾਕਟਰ ਅਮਰਜੀਤ ਉਸ ਨੂੰ ਆਪਣੀ ਸਾਈਕਲ 'ਤੇ ਆਪਣੇ ਫਾਰਮ ਹਾਊਸ ਲੈ ਗਿਆ, ਜਿੱਥੇ ਉਸ ਨੇ ਉਸ 'ਤੇ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਲੜਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਬੱਚੇ ਦੇ ਪਿਤਾ ਜੋਕਿ ਮੂਲ ਰੂਪ ਵਿੱਚ ਝਾਰਖੰਡ ਦੇ ਰਹਿਣ ਵਾਲੇ ਹਨ, ਨੇ 18 ਜੁਲਾਈ ਨੂੰ ਮਕਸੂਦਾਂ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਸ SSP ਨੂੰ ਲੱਗਾ 50 ਹਜ਼ਾਰ ਰੁਪਏ ਦਾ ਜੁਰਮਾਨਾ, ਮਾਮਲਾ ਜਾਣ ਹੋਵੋਗੇ ਹੈਰਾਨ, ਫਸ ਸਕਦੇ ਨੇ ਹੋਰ ਅਧਿਕਾਰੀ

ਡਾ. ਅਮਰਜੀਤ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਸਪੱਸ਼ਟ ਤੌਰ 'ਤੇ ਨਕਾਰਿਆ ਹੈ, ਉਨ੍ਹਾਂ ਨੂੰ ਰਾਜਨੀਤਿਕ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਨੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ, ਪੁਲਸ ਸਟੇਸ਼ਨ ਦੇ ਸਟਾਫ਼ ਅਤੇ ਕੁਝ ਸਥਾਨਕ ਸਿਆਸਤਦਾਨਾਂ 'ਤੇ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦਾ ਦੋਸ਼ ਲਗਾਇਆ। ਪੁਲਸ ਮੁਤਾਬਕ ਐੱਸ. ਐੱਚ. ਓ. ਵਿਕਰਮ ਸਿੰਘ ਦੀ ਅਗਵਾਈ ਵਾਲੀ ਇਕ ਵਿਸ਼ੇਸ਼ ਟੀਮ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਸ ਜਲਦੀ ਹੀ ਚਾਰਜਸ਼ੀਟ ਵੀ ਦਾਇਰ ਕਰੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਗਈ ਸੁਰੱਖਿਆ! ਲੱਗੇ ਹਾਈਟੈੱਕ ਨਾਕੇ, 500 ਤੋਂ ਵੱਧ ਮੁਲਾਜ਼ਮ ਤਾਇਨਾਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

shivani attri

Content Editor

Related News