ਜਲੰਧਰ: ਰਾਤ ਨੂੰ ਟੁੱਟੇ 2 ਦਰਜਨ ਗੱਡੀਆਂ ਦੇ ਸ਼ੀਸ਼ੇ, ਫ਼ੈਲੀ ਦਹਿਸ਼ਤ

Tuesday, Feb 23, 2021 - 06:44 PM (IST)

ਜਲੰਧਰ: ਰਾਤ ਨੂੰ ਟੁੱਟੇ 2 ਦਰਜਨ ਗੱਡੀਆਂ ਦੇ ਸ਼ੀਸ਼ੇ, ਫ਼ੈਲੀ ਦਹਿਸ਼ਤ

ਜਲੰਧਰ (ਰਮਨ):  ਥਾਣਾ ਚਾਰ ਦੇ ਅਧੀਨ ਪੈਂਦੇ ਇਲਾਕੇ ’ਚ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵਲੋਂ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਮੌਕੇ ਤੋਂ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੂਰੀ ਘਟਨਾ ਸੀ.ਸੀ.ਟੀ.ਵੀ. ’ਚ ਕੈਦ ਹੋ ਗਈ ਹੈ। ਘਟਨਾ ਦਾ ਪਤਾ ਲੱਗਦੇ ਹੀ ਲੋਕਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਈ ਹੈ। 

ਇਹ ਵੀ ਪੜ੍ਹੋ:  ਸ਼ਰਾਰਤੀ ਅਨਸਰਾਂ ਨੇ ਟਾਂਡਾ ਉੜਮੁੜ 'ਚ ਗੁਰੂ ਰਵਿਦਾਸ ਜੀ ਦੇ ਸਰੂਪ ਵਾਲੇ ਬੈਨਰ ਨੂੰ ਪਹੁੰਚਾਇਆ ਨੁਕਸਾਨ

ਥਾਣਾ ਚਾਰ ਦੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਅਲੀ ਮੁਹੱਲਾ, ਜੀ.ਟੀ. ਰੋਡ, ਸ਼ੇਖਾ ਬਾਜ਼ਾਰ, ਸ਼ਕਤੀ ਨਗਰ, ਬਸਤੀ ਅੱਡਾ ’ਤੇ ਘਰਾਂ ਦੇ ਬਾਹਰ ਅਤੇ ਸੜਕ ਕਿਨਾਰੇ ਖੜ੍ਹੀਆਂ ਕਈ ਗੱਡੀਆਂ ਦੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸ਼ੀਸ਼ੇ ਤੋੜੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਤੱਤਾਂ ਨੇ ਦੇਰ ਰਾਤ ਇਸ ਘਟਨਾਂ ਨੂੰ ਅੰਜਾਮ ਦਿੱਤਾ ਹੈ। ਸਵੇਰੇ ਲੋਕ ਜਦੋਂ ਮੌਕੇ ’ਤੇ ਪਹੁੰਚੇ ਤਾਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਨੇੜੇ-ਤੇੜੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਕੱਢਵਾ ਰਹੀ ਹੈ, ਜਲਦ ਹੀ ਪੁਲਸ ਸ਼ਰਾਰਤੀ ਤੱਤਾਂ ਨੂੰ ਗਿ੍ਰਫ਼ਤਾਰ ਕਰ ਲੇਵੇਗੀ।

ਇਹ ਵੀ ਪੜ੍ਹੋ:  ਗੁਰਲਾਲ ਭਲਵਾਨ ਕਤਲ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਸਪਲਾਈ ਕਰਨ ਦਾ ਦੋਸ਼


author

Shyna

Content Editor

Related News