ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ

Thursday, Sep 21, 2023 - 06:18 PM (IST)

ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ

ਜਲੰਧਰ (ਜ. ਬ.)– ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਮਸ਼ਹੂਰ ਕਪਲ ਦੀਆਂ ਬੁੱਧਵਾਰ ਅਚਾਨਕ ਸੋਸ਼ਲ ਮੀਡੀਆ ’ਤੇ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋ ਗਈਆਂ, ਜਿਸ ’ਤੇ ਸ਼ਹਿਰ ਵਿਚ ਪੂਰਾ ਦਿਨ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ। ਇਸ ਮਾਮਲੇ ਵਿਚ ਪਤੀ ਵੱਲੋਂ ਲਾਈਵ ਹੋ ਕੇ ਵੀਡੀਓਜ਼ ਦੀ ਸੱਚਾਈ ਸਾਹਮਣੇ ਲਿਆਉਣ ਮਗਰੋਂ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ।  ਉਥੇ ਹੀ, ਦੂਜੇ ਪਾਸੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਮਸ਼ਹੂਰ ਕੱਪਲ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਵੀਡੀਓਜ਼ ਵਾਇਰਲ ਕਰਨ ਵਾਲੀ ਇਕ ਕੁੜੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁੜੀ ਨੂੰ ਪੁਲਸ ਨੇ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਕਤ ਕੁੜੀ ਮਸ਼ਹੂਰ ਕੱਪਲ ਨੂੰ ਬਲੈਕਮੇਲ ਕਰ ਰਹੀ ਸੀ ਅਤੇ ਪੈਸੇ ਨਾ ਦੇਣ ’ਤੇ ਨਾਰਾਜ਼ ਕੁੜੀ ਨੇ ਵੀਡੀਓਜ਼ ਵਾਇਰਲ ਕਰ ਦਿੱਤੀਆਂ।

ਏ. ਸੀ. ਪੀ. ਨਿਰਮਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਪੀੜਤ ਔਰਤ ਨੇ ਪੁਲਸ ਕੋਲ ਆ ਕੇ ਸ਼ਿਕਾਇਤ ਦਿੱਤੀ ਕਿ ਉਹ ਨਕੋਦਰ ਰੋਡ ’ਤੇ ਸ਼ਾਪ ਚਲਾਉਂਦੇ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਇਕ ਮੈਸੇਜ ਆਇਆ ਕਿ ਜੇਕਰ ਉਹ ਪੈਸੇ ਨਹੀਂ ਦੇਣਗੇ ਤਾਂ ਉਨ੍ਹਾਂ ਦੀਆਂ ਇਤਰਾਜ਼ਯੋਗ ਵੀਡੀਓ ਵਾਇਰਲ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਮੈਸੇਜ ਭੇਜਣ ਵਾਲਿਆਂ ਨੇ ਉਨ੍ਹਾਂ ਦੀਆਂ ਇਕ ਤੋਂ ਬਾਅਦ ਇਕ ਕਈ ਇਤਰਾਜ਼ਯੋਗ ਵੀਡੀਓਜ਼ ਵਾਇਰਲ ਕਰ ਦਿੱਤੀਆਂ। ਪੁਲਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਸਾਈਬਰ ਸੈੱਲ ਨੇ ਸਰਵੀਲਾਂਸ ’ਤੇ ਆਈ. ਪੀ. ਐਡਰੈੱਸ ਰਾਹੀਂ ਪਤਾ ਲਗਾਇਆ ਕਿ ਜਲੰਧਰ ਦੀ ਹੀ ਇਕ ਕੁੜੀ ਮਸ਼ਹੂਰ ਕੱਪਲ ਦੀਆਂ ਅਸ਼ਲੀਲ ਵੀਡੀਓਜ਼ ਭੇਜ ਕੇ ਬਲੈਕਮੇਲ ਕਰ ਰਹੀ ਸੀ। ਏ. ਸੀ. ਪੀ. ਨੇ ਦੱਸਿਆ ਕਿ ਪੁਲਸ ਨੇ ਕਾਰਵਾਈ ਕਰਦਿਆਂ ਸੋਨੀਆ (ਕਾਲਪਨਿਕ ਨਾਂ) ਜੋ ਉਨ੍ਹਾਂ ਦੀ ਹੀ ਸ਼ਾਪ ’ਤੇ ਕੰਮ ਕਰਦੀ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਕੱਪਲ ਦੀ ਕਥਿਤ ਇਤਾਰਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਾਹਮਣੇ ਆਇਆ ਪਤੀ, ਖੋਲ੍ਹੇ ਵੱਡੇ ਰਾਜ਼

ਮੁਲਜ਼ਮ ਮਹਿਲਾ ਦੇ ਸਾਥੀਆਂ ਦੀ ਭਾਲ
ਓਧਰ ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਮੁਲਜ਼ਮ ਸੋਨੀਆ (ਕਾਲਪਨਿਕ ਨਾਂ) ਨੇ ਉਸ ਤੋਂ ਲੱਖਾਂ ਰੁਪਏ ਦੀ ਡਿਮਾਂਡ ਕੀਤੀ ਸੀ। ਇਸ ਵਿਚ ਉਸ ਨਾਲ ਕਈ ਹੋਰ ਨੌਜਵਾਨ ਵੀ ਸ਼ਾਮਲ ਹਨ, ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਇਸ ਮਾਮਲੇ ਵਿਚ ਪੁਲਸ ਡਿਵੀਜ਼ਨ ਨੰਬਰ 4 ਵਿਚ ਆਈ. ਟੀ. ਐਕਟ ਦੀ ਧਾਰਾ 66 ਅਤੇ 68, 509, 384 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ।

PunjabKesari

ਆਰਟੀਫੀਸ਼ੀਅਲ ਇੰਟੈਲੀਜੈਂਸ ਜ਼ਰੀਏ ਫੇਕ ਵੀਡੀਓ ਤਿਆਰ ਕੀਤੀ ਗਈ: ਪੀੜਤ
ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਰਹਿਣ ਵਾਲੇ ਪੀੜਤ ਵਿਅਕਤੀ ਨੇ ਫੇਸਬੁੱਕ ਰਾਹੀਂ ਸੋਸ਼ਲ ਮੀਡੀਆ ’ਤੇ ਸਫ਼ਾਈ ਦਿੰਦਿਆਂ ਕਿਹਾ ਕਿ ਉਸ ਦੀ ਅਤੇ ਉਸ ਦੀ ਪਤਨੀ ਦੀ ਵੀਡੀਓ ਫੇਕ ਹੈ, ਜੋ ਉਨ੍ਹਾਂ ਨੂੰ ਬਲੈਕਮੇਲ ਕਰਨ ਦੇ ਉਦੇਸ਼ ਨਾਲ ਏ. ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਜ਼ਰੀਏ ਉਨ੍ਹਾਂ ਦੇ ਚਿਹਰੇ ਬਦਲ ਕੇ ਵਾਇਰਲ ਕੀਤੀ ਜਾ ਰਹੀ ਹੈ।
ਉਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵੀਡੀਓ ਨੂੰ ਵਾਇਰਲ ਨਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਦਾ ਅਕਸ ਖ਼ਰਾਬ ਨਾ ਹੋਵੇ ਕਿਉਂਕਿ ਸੋਸ਼ਲ ਮੀਡੀਆ ’ਤੇ ਉਕਤ ਵੀਡੀਓ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਨੀਅਤ ਨਾਲ ਵਾਇਰਲ ਕੀਤੀ ਗਈ ਹੈ।

ਇਹ ਵੀ ਪੜ੍ਹੋ- ਵਿਵਾਦਾਂ ਵਿਚ ਘਿਰਿਆ ਜਲੰਧਰ ਦਾ ਮਸ਼ਹੂਰ ਕੱਪਲ, ਇਤਰਾਜ਼ਯੋਗ ਵੀਡੀਓ ਹੋਈ ਵਾਇਰਲ

ਸੋਸ਼ਲ ਮੀਡੀਆ ’ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਤੋਂ ਬਾਅਦ ਵਿਵਾਦਾਂ ਵਿਚ ਆਇਆ ਸੀ ਕੱਪਲ
ਜ਼ਿਕਰਯੋਗ ਹੈ ਕਿ ਸ਼ਹਿਰ ਦਾ ਮਸ਼ਹੂਰ ਕੱਪਲ ਸੋਸ਼ਲ ਮੀਡੀਆ ’ਤੇ ਕਈ ਦਿਨ ਪਹਿਲਾਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਲਈ ਵਿਵਾਦਾਂ ਵਿਚ ਫਸਿਆ ਸੀ, ਜਿਸ ਤੋਂ ਬਾਅਦ ਪੁਲਸ ਵਿਚ ਕੱਪਲ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਕੱਪਲ ਵੱਲੋਂ ਪੁਲਸ ਨੂੰ ਬਿਆਨ ਦਿੱਤੇ ਗਏ ਸਨ ਕਿ ਸੋਸ਼ਲ ਮੀਡੀਆ ਵਿਚ ਜੋ ਗੰਨ ਲੈ ਕੇ ਉਨ੍ਹਾਂ ਨੇ ਵੀਡੀਓ ਸ਼ੇਅਰ ਕੀਤੀ ਸੀ, ਉਹ ਖਿਡੌਣਾ ਗੰਨ ਸੀ, ਜਿਸ ਤੋਂ ਬਾਅਦ ਇਸ ਮਾਮਲੇ ਵਿਚ ਕੱਪਲ ਦਾ ਸਮਝੌਤਾ ਹੋਇਆ ਸੀ।

ਇਹ ਵੀ ਪੜ੍ਹੋ- ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News