ਜਲੰਧਰ: ਇਹੋ ਜਿਹੀ ਮੌਤ ਰੱਬ ਕਿਸੇ ਨੂੰ ਵੀ ਨਾ ਦੇਵੇ, ਭਿਆਨਕ ਹਾਦਸੇ ਨੂੰ ਵੇਖ ਕੰਬ ਜਾਵੇਗੀ ਰੂਹ

Thursday, Sep 17, 2020 - 07:08 PM (IST)

ਜਲੰਧਰ: ਇਹੋ ਜਿਹੀ ਮੌਤ ਰੱਬ ਕਿਸੇ ਨੂੰ ਵੀ ਨਾ ਦੇਵੇ, ਭਿਆਨਕ ਹਾਦਸੇ ਨੂੰ ਵੇਖ ਕੰਬ ਜਾਵੇਗੀ ਰੂਹ

ਲੋਹੀਆਂ ਖਾਸ (ਮਨਜੀਤ)— ਜਲੰਧਰ-ਫਿਰੋਜ਼ਪੁਰ ਰਾਸ਼ਟਰੀ ਮਾਰਗ 'ਤੇ ਸਤਲੁਜ ਦਰਿਆ ਨੇੜੇ ਪੈਂਦੇ ਪਿੰਡ ਯੂਸਫਪੁਰ ਦਾਰੇਵਾਲ ਦੇ ਬਸ ਸਟਾਪ ਕੋਲ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਣ ਕਰਕੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ:  3 ਬੱਚੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਹਾਦਸੇ ਨੇ ਉਜਾੜਿਆ ਘਰ

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਵੇਖਣ ਵਾਲਿਆਂ ਦੇ ਹੋਸ਼ ਉੱਡ ਗਏ। ਸੂਚਨਾ ਪਾ ਕੇ ਪਹੁੰਚੇ ਏ. ਐੱਸ. ਆਈ. ਸਰਬਜੀਤ ਸਿੰਘ ਅਤੇ ਕਾਂਸਟੇਬਲ ਅੰਗਰੇਜ਼ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਹਾਦਸੇ ਵਾਲੇ ਸਥਾਨ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਜਲੰਧਰ 'ਚ ਰੋਸ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਿਮਰਜੀਤ ਸਿੰਘ ਬੈਂਸ

PunjabKesari

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਬੱਬੂ ਪੁੱਤਰ ਭਗਵਾਨ ਵਾਸੀ ਪਿੰਡ ਮੰਨੂੰਮਾਛੀ ਜਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਜਦਕਿ ਟਰੱਕ ਚਾਲਕ ਟਰੱਕ ਪਲਟਣ ਕਾਰਨ ਜ਼ਖ਼ਮੀ ਹੋ ਗਿਆ ਜੋ ਕਿ ਜ਼ੇਰੇ ਇਲਾਜ ਹੈ। ਇਥੇ ਦੱਸਣਯੋਗ ਹੈ ਕਿ ਇਹੋ ਜਿਹਾ ਹਾਦਸਾ ਹੋਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਰੂਹ ਕੰਬਾਅ ਦੇਣ ਵਾਲੇ ਹਾਦਸਿਆਂ 'ਚ ਕਈ ਮਨੁੱਖੀ ਜਾਨਾਂ ਗਈਆਂ ਹਨ।


author

shivani attri

Content Editor

Related News