ਗੁੰਡਾਗਰਦੀ ਦਾ ਨੰਗਾ ਨਾਚ: ਹਥਿਆਰਬੰਦ ਨੌਜਵਾਨਾਂ ਨੇ ਪਿਓ-ਪੁੱਤ 'ਤੇ ਢਾਹਿਆ ਤਸ਼ੱਦਦ

Monday, Jul 13, 2020 - 11:31 AM (IST)

ਜਲੰਧਰ (ਸੁਧੀਰ, ਸੁਨੀਲ) : ਸਥਾਨਕ ਮਾਈ ਹੀਰਾਂ ਗੇਟ ਨੇੜੇ ਪੈਂਦੇ ਮੁਹੱਲਾ ਫਤਿਹਪੁਰੀ 'ਚ ਹਥਿਆਰਬੰਦ ਨੌਜਵਾਨਾਂ ਨੇ ਧੱਕੇਸ਼ਾਹੀ ਦਾ ਨੰਗਾ ਨਾਚ ਕਰਦਿਆਂ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਪਿਓ-ਪੁੱਤਰ 'ਤੇ ਕਾਤਲਾਨਾ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ. 3 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ ਇਲਾਜ ਵਾਸਤੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋਂ : ਹੈਵਾਨੀਅਤ: 19 ਸਾਲਾ ਕੁੜੀ ਨੂੰ ਅਗਵਾ ਕਰ ਕਈ ਦਿਨਾਂ ਤੱਕ ਕੀਤਾ ਗੈਂਗਰੇਪ, ਬੇਹੋਸ਼ ਹੋਣ 'ਤੇ ਵੀ ਨਹੀਂ ਬਕਸ਼ਿਆ

PunjabKesariਥਾਣਾ ਨੰ. 3 ਦੇ ਮੁਖੀ ਨੇ ਦੱਸਿਆ ਕਿ ਪੁਲਸ ਜਾਂਚ 'ਚ ਪਤਾ ਲੱਗਾ ਹੈ ਕਿ ਨੀਰਜ ਗਾਂਧੀ ਤੇ ਉਸ ਦਾ ਬੇਟਾ ਅਭਿਸ਼ੇਕ ਗਾਂਧੀ ਘਰ 'ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ। ਅੱਜ ਸ਼ਾਮ ਉਹ ਦੁਕਾਨ 'ਤੇ ਬੈਠੇ ਸਨ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਘਰ ਅੰਦਰ ਮੌਜੂਦ ਸਨ। ਇੰਨੇ ਨੂੰ ਤੇਜ਼ ਹਥਿਆਰਾਂ ਨਾਲ ਲੈਸ ਅੱਧਾ ਦਰਜਨ ਤੋਂ ਵੱਧ ਹਮਲਾਵਰਾਂ ਨੇ ਉਨ੍ਹਾਂ ਦੀ ਦੁਕਾਨ ਵਿਚ ਆ ਕੇ ਦੋਵਾਂ ਪਿਓ-ਪੁੱਤਰ 'ਤੇ ਕਾਤਲਾਨਾ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਦੋਵੇਂ ਪਿਓ-ਪੁੱਤਰ ਖੂਨ ਨਾਲ ਲੱਥਪਥ ਹੋ ਗਏ। ਦੱਿਸਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਨੀਰਜ ਗਾਂਧੀ ਬੇਸੁੱਧ ਹੋ ਗਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋਂ : ਬਾਂਦਰ ਨੇ ਪੁਲਸ ਨੂੰ ਪਾਇਆ ਚੱਕਰਾਂ 'ਚ, ਕੱਟਣ ਲੱਗਾ ਚਾਲਾਨ (ਤਸਵੀਰਾਂ)

PunjabKesariਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਪੁਲਸ ਜਾਂਚ 'ਚ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਦਾ ਕੁਝ ਦਿਨ ਪਹਿਲਾਂ ਸੋਢਲ ਫਾਟਕ ਨੇੜੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਸਬੰਧੀ ਥਾਣਾ ਨੰ. 8 'ਚ ਸ਼ਿਕਾਇਤ ਵੀ ਦਿੱਤੀ ਹੋਈ ਸੀ ਅਤੇ ਦੋਵਾਂ ਧਿਰਾਂ ਦਾ ਅੱਜ ਥਾਣੇ 'ਚ ਰਾਜ਼ੀਨਾਮਾ ਵੀ ਹੋਇਆ ਸੀ, ਜਿਸ ਤੋਂ ਬਾਅਦ ਉਕਤ ਲੋਕਾਂ ਨੇ ਮੁੜ ਉਸੇ ਰੰਜਿਸ਼ ਕਾਰਣ ਪਿਓ-ਪੁੱਤਰ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਜ਼ਖਮੀਆਂ ਦੇ ਬਿਆਨ ਕਲਮਬੱਧ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਨੀਰਜ ਗਾਂਧੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਘਟਨਾ ਤੋਂ ਬਾਅਦ ਕੁਝ ਹਮਲਾਵਰਾਂ ਨੂੰ ਰਾਊਂਡਅੱਪ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।


Baljeet Kaur

Content Editor

Related News