ਜਲੰਧਰ ਦੇ ਫੂਡ ਬਾਜ਼ਾਰ 'ਚ ਲੁਟੇਰਿਆਂ ਨੇ ਚਲਾਈਆਂ ਗੋਲੀਆਂ

10/16/2020 10:42:37 PM

ਜਲੰਧਰ,(ਕਮਲੇਸ਼)- ਸ਼ਹਿਰ 'ਚ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਦੇਰ ਸ਼ਾਮ ਜਲੰਧਰ ਸ਼ਹਿਰ ਦੇ ਫੂਡ ਬਾਜ਼ਾਰ 'ਚ ਸੈਂਟਰਲ ਗ੍ਰੀਨ 'ਚ 2 ਨੌਜਵਾਨਾਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਇਸ 'ਚ ਸਫਲ ਨਹੀਂ ਹੋ ਸਕੇ। ਇਸ ਦੌਰਾਨ ਲੋਕਾਂ ਵਲੋਂ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਣ ਉਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਲੁਟੇਰਿਆਂ ਵਲੋਂ ਗੋਲੀਆਂ ਚਲਾਈਆਂ ਗਈ ਅਤੇ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 3 ਦੀ ਪੁਲਸ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਫੂਡ ਬਾਜ਼ਾਰ 'ਚ ਸੀ. ਸੀ. ਟੀ. ਵੀ. ਕੈਮਰੇ ਨਾ ਹੋਣ ਕਾਰਣ ਘਟਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਫੁਟੇਜ ਉਨ੍ਹਾਂ ਨੂੰ ਨਹੀਂ ਮਿਲ ਸਕੀ ਹੈ।

ਏ. ਡੀ. ਸੀ. ਪੀ. ਵਤਸਲਾ ਗੁਪਤਾ ਨੇ ਦੇਰ ਰਾਤ ਜਾਂਚ ਦੇ ਬਾਅਦ ਬਿਆਨ ਜਾਰੀ ਕੀਤਾ ਕਿ ਲੁਟੇਰੇ ਨੌਜਵਾਨਾਂ ਨੇ ਜਿਸ ਪਿਸਤੌਲ ਨਾਲ ਫਾਇਰ ਕੀਤੇ ਸਨ, ਉਹ ਅਸਲ ਨਹੀਂ ਬਲਕਿ ਪਟਾਕਾ ਪਿਸਤੌਲ ਸੀ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
PunjabKesari

ਦੱਸਣਯੋਗ ਹੈ ਕਿ ਪੰਜਾਬ 'ਚ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਲੁਧਿਆਣਾ ਜ਼ਿਲ੍ਹੇ 'ਚ ਵੀ ਲੁਟੇਰਿਆਂ ਵਲੋਂ ਮਥੂਟ ਫਾਇਨਾਂਸ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।


Deepak Kumar

Content Editor

Related News