ਜਲੰਧਰ: ਫੁੱਟਬਾਲ ਚੌਕ ਨੇੜੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ

Monday, Jan 04, 2021 - 12:52 PM (IST)

ਜਲੰਧਰ: ਫੁੱਟਬਾਲ ਚੌਕ ਨੇੜੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ

ਜਲੰਧਰ (ਸੋਨੂੰ)— ਜਲੰਧਰ ਦੇ ਫੁੱਟਬਾਲ ਚੌਕ ’ਤੇ ਰੈੱਡ ਲਾਈਟ ਦੌਰਾਨ ਖੜ੍ਹੀ ਕਾਰ ਨੂੰ ਪਿੱਛੇ ਤੋਂ ਆਏ ਇਕ ਤੇਜ਼ ਰਫ਼ਤਾਰ ਟਰੱਕ ਨੇ ਮਾਰ ਦਿੱਤੀ। ਕਾਰ ਅੱਗੇ ਖੜ੍ਹੇ ਟਰੱਕ ’ਚ ਵੜੀ। ਇਸ ਦੌਰਾਨ ਕਾਰ ’ਚ ਸਵਾਰ 5 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਟਰੱਕ ਡਰਾਈਵਰ ਟਰੱਕ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

PunjabKesari

ਕਾਰ ਚਾਲਕ ਨਿਤਿਨ ਨੇ ਦੱਸਿਆ ਕਿ ਉਹ ਨਕੋਦਰ ਚੌਕ ਤੋਂ ਫੁੱਟਬਾਲ ਚੌਕ ਵੱਲ ਆ ਰਹੇ ਸਨ। ਅੱਗੇ ਜਾ ਰਹੇ ਟਰੱਕ ਨੇ ਬ੍ਰੇਕ ਲਗਾ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਕਾਰ ਟਰੱਕ ਦੇ ਪਿੱਛੇ ਰੋਕ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆਏ ਇਕ ਟਰੱਕ ਨੇ ਪਿੱਛੇ ਤੋਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ :ਢੀਂਡਸਾ ਦੀ ਮੋਦੀ ਨੂੰ ਸਲਾਹ, ਇਤਿਹਾਸ ਤੋਂ ਲੈਣ ਸਬਕ ਤੇ ਨਾ ਦੋਹਰਾਉਣ ਇੰਦਰਾ ਗਾਂਧੀ ਵਾਲੀ ਗਲਤੀ

PunjabKesari

ਜਿਸ ਦੌਰਾਨ ਕਾਰ ਅੱਗੇ ਖੜ੍ਹੇ ਟਰੱਕ ਜਾ ਵੜੀ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਪੁਲਸ ਦੇ ਆਉਣ ਤੋਂ ਪਹਿਲਾਂ ਘਟਨਾ ਵਾਲੇ ਸਥਾਨ ’ਤੇ ਖੜ੍ਹਾ ਸੀ ਜਦੋਂ ਪੁਲਸ ਉਥੇ ਪਹੁੰਚੀ ਤਾਂ ਟਰੱਕ ਡਰਾਈਵਰ ਉਥੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ। 

ਇਹ ਵੀ ਪੜ੍ਹੋ : ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਲਾਹੇਵੰਦ ਹੁੰਦੈ ਦਾਲਚੀਨੀ ਵਾਲਾ ਦੁੱਧ, ਹੋਰ ਵੀ ਜਾਣੋ ਲਾਜਵਾਬ ਫਾਇਦੇ

PunjabKesari

ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੁੱਟਬਾਲ ਚੌਕ ਸਥਿਤ ਕਾਰ ਹਾਦਸਾ ਹੋਇਆ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News