ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ 'ਚ ਬਦਲਾਅ, ਜਲੰਧਰ ਦੇ DCP ਰਹੇ ਰਾਜਿੰਦਰ ਸਿੰਘ ਨੇ ਜੁਆਇਨ ਕੀਤੀ ਭਾਜਪਾ

Saturday, Apr 01, 2023 - 01:14 PM (IST)

ਜਲੰਧਰ (ਸੋਨੂੰ)- ਜਲੰਧਰ 'ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ 'ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਤੋਂ ਸੇਵਾਮੁਕਤ ਪੁਲਸ ਅਧਿਕਾਰੀ ਰਾਜਿੰਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ। ਰਾਜਿੰਦਰ ਸਿੰਘ ਐੱਸ. ਪੀ. ਰੈਂਕ ਤੋਂ ਰਿਟਾਇਰਡ ਹੋਏ ਹਨ ਅਤੇ ਜਲੰਧਰ ਵਿਚ ਬਤੌਰ ਡੀ. ਸੀ. ਪੀ. ਵੀ ਰਹਿ ਚੁੱਕੇ ਹਨ। 

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੀ ਸਿਆਸਤ 'ਚ ਡੀ. ਸੀ. ਪੀ. ਰਹੇ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਕਰਤਾਰਪੁਰ ਤੋਂ ਵਿਧਾਇਕ ਬਣ ਚੁੱਕੇ ਹਨ ਅਤੇ ਹੁਣ ਇਸ ਵਾਰ ਰਾਜਿੰਦਰ ਸਿੰਘ ਨੇ ਲੋਕ ਸਭਾ ਜ਼ਿਮਨੀ ਚੋਣ ਤੋਂ ਤੁਰੰਤ ਪਹਿਲਾਂ ਭਾਜਪਾ ਜੁਆਇਨ ਕਰ ਲਈ ਹੈ। ਭਾਜਪਾ ਦੇ ਕੇਂਦਰੀ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ਜੁਆਇਨ ਕਰਵਾ  ਦਿੱਤੀ ਹੈ। ਸ਼ੰਕਾ ਜਤਾਈ ਜਾ ਰਹੀ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਭਾਜਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ। ਰਾਜਿੰਦਰ ਸਿੰਘ ਨੇ ਭਾਜਪਾ ਜੁਆਇਨ ਕਰਦੇ ਹੀ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। 

ਇਹ ਵੀ ਪੜ੍ਹੋ : ਭਾਜਪਾ ਦੇ 55 ਫ਼ੀਸਦੀ ਸੰਸਦ ਮੈਂਬਰ ਗੰਭੀਰ ਜੁਰਮਾਂ ਦੇ ਦੋਸ਼ੀ, ਰਾਹੁਲ ਗਾਂਧੀ ਨੂੰ ਹੀ ਜਾਣਬੁੱਝ ਕੇ ਬਣਾਇਆ ਨਿਸ਼ਾਨਾ: ਪ੍ਰਤਾਪ ਬਾਜਵਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News