ਜਲੰਧਰ ਜ਼ਿਲ੍ਹੇ ’ਚ ਡੀ. ਸੀ. ਦੇ ਹੁਕਮਾਂ ’ਤੇ ਮਾਰਕਿਟ ਕਮੇਟੀ ਨੇ ਤੈਅ ਕੀਤੇ ਫਲਾਂ ਸਣੇ ਸਬਜ਼ੀਆਂ ਦੇ ਭਾਅ
Monday, May 10, 2021 - 01:49 PM (IST)
ਜਲੰਧਰ (ਜਤਿੰਦਰ ਚੋਪੜਾ)— ਜ਼ਿਲ੍ਹੇ ’ਚ ਕੋਰੋਨਾ ਦੀ ਵਧਦੀ ਆਫ਼ਤ ’ਤੇ ਕਾਬੂ ਪਾਉਣ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਸਖ਼ਤੀ ਵਰਤ ਰਿਹਾ ਹੈ। ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਸਬਜ਼ੀ ਮੰਡੀ ’ਚ ਸਮਾਜਿਕ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਆਮ ਆਦਮੀ ਨੂੰ ਸਬਜ਼ੀ ਮੰਡੀ ਅੰਦਰ ਜਾਣ ਤੋਂ ਰੋਕ ਲਗਈ ਗਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਮਾਰਕਿਟ ਕਮੇਟੀ ਵੱਲੋਂ ਸਬਜ਼ੀਆਂ ਦੀ ਰੇਟ ਲਿਸਟ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਆਫ਼ਤ ਦੌਰਾਨ ਜਲੰਧਰ ਵਾਸੀਆਂ ਲਈ ਵੱਡੀ ਰਾਹਤ, ਇਸ ਸਮੇਂ ਮੁਤਾਬਕ ਖੁੱਲ੍ਹਣਗੀਆਂ ਹੁਣ ਸਾਰੀਆਂ ਦੁਕਾਨਾਂ
ਲੋਕਾਂ ਵੱਲੋਂ ਲੁੱਟ-ਖਸੁੱਟ ਦੀਆਂ ਸ਼ਿਕਾਇਤਾਂ ਆਉਣ ’ਤੇ ਜ਼ਿਲ੍ਹਾ ਮੰਡੀ ਅਫ਼ਸਰ ਨੇ ਪਿਛਲੇ ਸਾਲ ਵਾਂਗ ਫਲਾਂ ਅਤੇ ਸਬਜ਼ੀਆਂ ਦੇ ਰੋਜ਼ਾਨਾ ਭਾਅ ਨਿਰਧਾਰਤ ਕਰਨੇ ਸ਼ੁਰੂ ਕਰ ਦਿੱਤੇ ਹਨ। ਤੈਅ ਕੀਤੀ ਗਈ ਰੇਟ ਲਿਸਟ ਦੇ ਮੁਤਾਬਕ ਹੀ ਹੁਣ ਜ਼ਿਲ੍ਹੇ ’ਚ ਸਬਜ਼ੀਆਂ ਵੇਚੀਆਂ ਜਾਣਗੀਆਂ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਏਜੰਟਾਂ ਨੇ ਸੁਫ਼ਨੇ ਵਿਖਾ ਕੇ ਦਿਵਾਏ ਸਨ ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖ਼ਲੇ, ਹੁਣ ਰੁਕੇ ਵੀਜ਼ੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?