ਜਲੰਧਰ 'ਚ ਅਮੋਨੀਆ ਗੈਸ ਲੀਕ ਹੋਣ ਮਗਰੋਂ ਸਖ਼ਤ ਹੁਕਮ ਜਾਰੀ
Sunday, Sep 22, 2024 - 01:42 PM (IST)
ਜਲੰਧਰ (ਚੋਪੜਾ)- ਬੀਤੇ ਦਿਨੀਂ ਦੋਮੋਰੀਆ ਪੁਲ ਰੋਡ ਸਥਿਤ ਸੰਤ ਸਿਨੇਮਾ ਨੇੜੇ ਤਕਰੀਬਨ 50 ਸਾਲ ਪੁਰਾਣੀ ਜੈਨ ਆਈਸ ਫੈਕਟਰੀ ਵਿਚ ਅਮੋਨੀਆ ਗੈਸ ਦੇ ਰਿਸਾਅ ਨਾਲ ਫੈਕਟਰੀ ਦੇ ਫੋਰਮੈਨ ਦੀ ਮੌਤ ਹੋ ਗਈ, ਜਦਕਿ 3 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਮਾਮਲੇ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ਵਿਚ ਗੈਸ ਲੀਕ ਦੀ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਆਯੂਸ਼ਮਾਨ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਡਿਪਟੀ ਕਮਿਸ਼ਨਰ ਨੇ ਐੱਸ. ਡੀ. ਐੱਮ. ਜਲੰਧਰ-1 ਡਾ. ਜੈਇੰਦਰ ਸਿੰਘ ਨੂੰ ਘਟਨਾ ਦੇ ਕਾਰਨਾਂ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ 15 ਦਿਨਾਂ ਵਿਚ ਵਿਸਥਾਰਿਤ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਫੈਕਟਰੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਅਜਿਹੀਆਂ ਇਕਾਈਆਂ ਦਾ ਮੁਆਇਨਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਹੈਰਾਨੀਜਨਕ ਕਾਰਾ! ਪੁਲਸ ਨੇ ਕੀਤਾ ਗ੍ਰਿਫ਼ਤਾਰ
ਡਿਪਟੀ ਕਮਿਸ਼ਨਰ ਨੇ ਜਾਂਚ ਅਧਿਕਾਰੀ ਨੂੰ ਅਮੋਨੀਆ ਗੈਸ ਲੀਕ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ, ਸੁਰੱਖਿਆ ਪ੍ਰੋਟੋਕੋਲ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਫੈਕਟਰੀ ਪ੍ਰਬੰਧਕਾਂ ਦੀ ਅਣਗਹਿਲੀ ਸਮੇਤ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ, ਸੰਸਥਾਵਾਂ ਦੀ ਪਛਾਣ ਕਰਕੇ ਜ਼ਿੰਮੇਵਾਰੀ ਤੈਅ ਕਰਨ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੱਲ ਸੁਝਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8