ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਲਾਕਡਾਊਨ ਸਬੰਧੀ ਡੀ. ਸੀ. ਨੇ ਜਾਰੀ ਕੀਤੇ ਨਵੇਂ ਹੁਕਮ

Friday, Jun 11, 2021 - 11:40 AM (IST)

ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਹੁਕਮਾਂ ਉਪਰੰਤ ਹੁਣ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਵੀ ਲਾਕਡਾਊਨ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਜ਼ਿਲ੍ਹੇ ਨਾਲ ਸੰਬੰਧਤ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਸਵੇਰੇ 9 ਤੋਂ ਸ਼ਾਮ 6 ਵਜੇ ਤਕ ਖੁੱਲ੍ਹ ਸਕਣਗੀਆਂ ਪਰ ਨਾਈਟ ਕਰਫ਼ਿਊ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਲਗਾਤਾਰ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਹੋਣ ਕਾਰਨ ਡਿਪਟੀ ਕਮਿਸ਼ਨਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸ਼ਨੀਵਾਰ ਦੇ ਲਾਕਡਾਊਨ ਸਬੰਧੀ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਸਨ।

ਇਹ ਵੀ ਪੜ੍ਹੋ:ਜਲੰਧਰ ’ਚ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ ’ਚ ਛੱਡ ਕੇ ਹੋਏ ਫਰਾਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਭਾਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਹੋ ਰਹੀ ਹੈ ਪਰ ਅਜੇ ਵੀ ਕੋਰੋਨਾ ਦਾ ਖ਼ਤਰਾ ਬਰਕਰਾਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਸਾਵਧਾਨੀ ਨਾਲ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਲਾਕਡਾਊਨ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਦਿਹਾਤੀ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਰੋਨਾ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ ਐਪਿਡੈਮਿਕ ਐਕਟ ਦੇ ਤਹਿਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ

ਡਿਪਟੀ ਕਮਿਸ਼ਨਰ ਨੇ 7 ਜੂਨ ਨੂੰ ਕੀਤੇ ਤਬਾਦਲਿਆਂ ਦੇ ਹੁਕਮਾਂ ’ਤੇ ਲਾਈ ਰੋਕ
ਉਥੇ ਹੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ 7 ਜੂਨ ਨੂੰ ਜਾਰੀ ਕੀਤੇ ਆਪਣੇ ਉਨ੍ਹਾਂ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ, ਜਿਨ੍ਹਾਂ ਵਿਚ ਉਨ੍ਹਾਂ ਨੇ ਸਟੈਨੋਗਰਾਫ਼ਰ, ਜੂਨੀਅਰ ਸਕੇਲ ਸਟੈਨੋਗਰਾਫ਼ਰ, ਜੂਨੀਅਰ ਸਹਾਇਕ ਰਜਿਸਟਰੇਸ਼ਨ ਕਲਰਕ, ਜੂਨੀਅਰ ਸਹਾਇਕਾਂ ਸਮੇਤ 20 ਕਰਮਚਾਰੀਆਂ ਦਾ ਤਬਾਦਲਾ ਕਰਨ ’ਤੇ ਰੋਕ ਦੇ ਹੁਕਮ ਜਾਰੀ ਕੀਤੇ ਸਨ। ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿਚ ਉਕਤ ਤਬਾਦਲੇ ਨੂੰ ਜਨਹਿੱਤ ਅਤੇ ਪ੍ਰਸ਼ਾਸਨਿਕ ਕਾਰਨਾਂ ਕਰਨ ਜ਼ਰੂਰੀ ਦੱਸਿਆ। ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਸੂਬੇ ਵਿਚ ਕਿਸੇ ਵੀ ਮਹਿਕਮੇ ਵਿਚ ਤਬਾਦਲੇ ਕਰਨ ’ਤੇ 20 ਜੂਨ ਤੱਕ ਰੋਕ ਲਾ ਦਿੱਤੀ ਹੈ, ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਵੀ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। 

ਇਹ ਵੀ ਪੜ੍ਹੋ: ਟਰੇਨ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ 5 DMU ਟਰੇਨਾਂ 15 ਜੂਨ ਤੋਂ ਰਹਿਣਗੀਆਂ ਰੱਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News