11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ

Thursday, Jun 05, 2025 - 08:05 AM (IST)

11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ

ਜਲੰਧਰ (ਖੁਰਾਣਾ)– ਜਲੰਧਰ ਦੇ ਇਤਿਹਾਸਕ ਬਰਲਟਨ ਪਾਰਕ ਵਿਚ ਬਣਨ ਜਾ ਰਹੇ ਸਪੋਰਟਸ ਹੱਬ ਦਾ ਰਸਮੀ ਉਦਘਾਟਨ 11 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਉਸ ਦਿਨ ਕਬੀਰ ਜੈਅੰਤੀ ਸਬੰਧੀ ਜਲੰਧਰ ਵਿਚ ਸੂਬਾ ਪੱਧਰੀ ਪ੍ਰੋਗਰਾਮ ਵੀ ਹੋਣਾ ਹੈ। ਇਸ ਵਿਚ ਮੁੱਖ ਮੰਤਰੀ ਦੀ ਹਾਜ਼ਰੀ ਤੈਅ ਮੰਨੀ ਜਾ ਰਹੀ ਹੈ। ਅਜਿਹੇ ਵਿਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਉਹ ਉਸੇ ਦਿਨ ਬਰਲਟਨ ਪਾਰਕ ਸਪੋਰਟਸ ਹੱਬ ਦਾ ਵੀ ਉਦਘਾਟਨ ਕਰਨਗੇ।

ਇਹ ਖ਼ਬਰ ਵੀ ਪੜ੍ਹੋ - Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ ਦਫ਼ਤਰਾਂ 'ਚ ਵੀ ਆ ਗਈਆਂ ਲਗਾਤਾਰ ਛੁੱਟੀਆਂ

ਖਾਸ ਗੱਲ ਇਹ ਹੈ ਕਿ ਇਹ ਪ੍ਰਾਜੈਕਟ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਦੇ ਸਾਂਝੇ ਯਤਨਾਂ ਨਾਲ ਸਾਕਾਰ ਰੂਪ ਲੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਸਾਲ ਪਹਿਲਾਂ ਅਲਾਟ ਕੀਤੇ ਗਏ ਠੇਕੇ ’ਤੇ ਹੀ ਸਬੰਧਤ ਠੇਕੇਦਾਰ ਨੇ ਦੁਬਾਰਾ ਕੰਮ ਸ਼ੁਰੂ ਕਰਨ ’ਤੇ ਸਹਿਮਤੀ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਲਾਓ ਮਾਸਕ...! ਕੋਰੋਨਾ ਦੇ ਮਾਮਲੇ 10 ਤੋਂ ਪਾਰ

ਨਗਰ ਨਿਗਮ ਪ੍ਰਸ਼ਾਸਨ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਆਸੀ ਨਜ਼ਰੀਏ ਤੋਂ ਵੀ ਇਹ ਪ੍ਰਾਜੈਕਟ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹੁਣ ਲੱਗਭਗ ਡੇਢ ਸਾਲ ਦਾ ਸਮਾਂ ਬਾਕੀ ਹੈ ਅਤੇ ਆਮ ਆਦਮੀ ਪਾਰਟੀ ਲੀਡਰਸ਼ਿਪ ਅਜਿਹੇ ਵਿਕਾਸ ਕੰਮਾਂ ਰਾਹੀਂ ਜਨ-ਸਮਰਥਨ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News