ਜਲੰਧਰ: ਘਰ ''ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ

Thursday, Aug 26, 2021 - 11:03 AM (IST)

ਜਲੰਧਰ: ਘਰ ''ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ

ਜਲੰਧਰ (ਮਹੇਸ਼)– ਥਾਣਾ ਸਦਰ ਦੀ ਪੁਲਸ ਚੌਂਕੀ ਜੰਡਿਆਲਾ ਅਧੀਨ ਪੈਂਦੇ ਇਕ ਪਿੰਡ ਵਿਚ 16 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕੁੜੀ ਦੇ ਬਿਆਨਾਂ ’ਤੇ ਮੁਲਜ਼ਮ ਕੁਲਵਿੰਦਰ ਸਿੰਘ ਕਾਕਾ ਵਾਸੀ ਪਿੰਡ ਥਾਬਲਕੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਅਤੇ 506 ਅਤੇ ਪੋਕਸੋ ਐਕਟ ਤਹਿਤ ਐੱਫ. ਆਈ. ਆਰ. ਨੰਬਰ 132 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ:ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਉਠਾ ਰਹੀ ਅਹਿਮ ਕਦਮ : ਵਿਨੀ ਮਹਾਜਨ

ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ 21 ਅਗਸਤ ਨੂੰ ਉਸ ਦੇ ਮਾਤਾ-ਪਿਤਾ ਰੱਖੜੀ ਦੇ ਤਿਉਹਾਰ ਸਬੰਧੀ ਰਿਸ਼ਤੇਦਾਰੀ ਵਿਚ ਗਏ ਹੋਏ ਸਨ। ਇਸ ਦੌਰਾਨ ਮੁਲਜ਼ਮ ਕਾਕਾ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਉਸ ਦੀ ਭੈਣ ਨੂੰ ਸਮੋਸੇ ਲੈਣ ਲਈ ਦੁਕਾਨ ’ਤੇ ਭੇਜ ਦਿੱਤਾ। ਬਾਅਦ ਵਿਚ ਕਾਕਾ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ, ਕਾਕਾ ਉਥੋਂ ਫ਼ਰਾਰ ਹੋ ਗਿਆ। ਕੁੜੀ ਨੇ ਪੂਰੀ ਗੱਲ ਆਪਣੀ ਭੈਣ ਨੂੰ ਦੱਸੀ। ਏ. ਐੱਸ. ਆਈ. ਨੇ ਕਿਹਾ ਕਿ ਪੀੜਤ ਕੁੜੀ ਦਾ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ਹੈ। ਮੁਲਜ਼ਮ ਕਾਕਾ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News