ਜਲੰਧਰ ’ਚ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ, ਨਸ਼ੇ ਦੀ ਹਾਲਤ ’ਚ ਛੱਡ ਕੇ ਹੋਏ ਫਰਾਰ
Thursday, Jun 10, 2021 - 11:12 PM (IST)

ਜਲੰਧਰ (ਸੋਨੂੰ)— ਜਲੰਧਰ ਵਰਗੇ ਮਹਾਨਗਰ ’ਚੋਂ ਇਕ ਵਾਰ ਫਿਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਰਾਮਾਮੰਡੀ ਵਿਖੇ ਇਕ ਇਲਾਕੇ ’ਚੋਂ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੀ ਖ਼ਬਰ ਮਿਲੀ ਹੈ। ਉਕਤ ਬੱਚੀ ਘਰੋਂ ਬਿਸਕੁੱਟ ਲੈਣ ਨਿਕਲੀ ਸੀ ਪਰ ਰਸਤੇ ’ਚੋਂ ਉਸ ਅਗਵਾ ਕਰ ਲਿਆ ਗਿਆ ਅਤੇ ਫਿਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੰਨਾ ਹੀ ਨਹੀਂ ਸਗੋਂ ਮੁਲਜ਼ਮ ਬਾਅਦ ’ਚ ਨਸ਼ੇ ਦੀ ਹਾਲਤ ’ਚ ਉਸ ਨੂੰ ਰਸਤੇ ’ਚ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸਾਰੀ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਕਤ ਕੁੜੀ ਨਸ਼ੇ ਦੀ ਹਾਲਤ ’ਚ ਘਰ ਪੁੱਜੀ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ
ਸੂਰਿਆ ਇਨਕਲੇਵ ਥਾਣੇ ’ਚ ਸ਼ਿਕਾਇਤ ਦੇਣ ਪੁੱਜੇ ਪੀੜਤਾ ਦੇ ਮਾਂ-ਬਾਪ ਨੇ ਦੋਸ਼ ਲਗਾਇਆ ਕਿ ਮੰਗਲਵਾਰ ਨੂੰ ਉਨ੍ਹਾਂ ਦੀ ਧੀ ਘਰੋਂ ਬਿਸਕੁੱਟ ਲੈਣ ਲਈ ਨਿਕਲੀ ਸੀ ਪਰ ਘਰ ਵਾਪਸ ਨਹੀਂ ਪਰਤੀ। ਉਨ੍ਹਾਂ ਦੱਸਿਆ ਕਿ ਇਲਾਕੇ ਦਾ ਹੀ ਰਹਿਣ ਵਾਲਾ ਇਕ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਆਇਆ ਅਤੇ ਕੁੜੀ ਨਾਲ ਜ਼ਬਰਦਸਤੀ ਕਰਦੇ ਹੋਏ ਐਕਟਿਵਾ ’ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਦੋਂ ਕੁੜੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸ ਨੂੰ ਕੋਈ ਨਸ਼ੇ ਦੀ ਚੀਜ਼ ਸੁੰਘਾ ਦਿੱਤੀ, ਜਿਸ ਕਰਕੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਮੌਕੇ ’ਤੇ ਕੁੜੀ ਨੂੰ ਅਗਵਾ ਕਰਕੇ ਲੈ ਗਏ। ਸਮੇਂ ’ਤੇ ਘਰ ਨਾ ਪਹੁੰਚਣ ’ਤੇ ਕੁੜੀ ਦੇ ਮਾਪਿਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੇ ਬਾਅਦ ਇਸ ਦੀ ਸ਼ਿਕਾਇਤ ਪੁਲਸ ਥਾਣੇ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ, ਕਾਂਗਰਸ ਪੰਜਾਬ ’ਚ ਜਾਟ, ਹਿੰਦੂ ਤੇ ਦਲਿਤ ’ਚ ਸੰਤੁਲਨ ਬਣਾ ਕੇ ਚੱਲੇਗੀ
ਕੁੜੀ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਬੁੱਧਵਾਰ ਦੀ ਰਾਤ ਨੂੰ ਕੁੜੀ ਬੇਹੋਸ਼ੀ ਦੀ ਹਾਲਤ ’ਚ ਘਰ ਵਾਪਸ ਪਰਤੀ ਸੀ। ਸੂਰਿਆ ਇਨਕਲੇਵ ਥਾਣੇ ਦੇ ਐੱਸ. ਐੱਚ. ਓ. ਸੁਲੱਖਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਪਹਿਲਾਂ ਅਗਵਾ ਦਾ ਕੀਤਾ ਦਰਜ ਹੋ ਚੁੱਕਿਆ ਹੈ। ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੈਡੀਕਲ ਦੀ ਰਿਪੋਰਟ ਆਉਣ ਦੇ ਬਾਅਦ ਹੀ ਜਬਰ-ਜ਼ਿਨਾਹ ਦੀ ਪੁਸ਼ਟੀ ਹੋਣ ਸਣੇ ਹੋਰ ਧਰਾਵਾਂ ਲਗਾ ਕੇ ਅਗਲੇਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਤਸਵੀਰ, ਬਾਲਟੀ ’ਚ ਸੁੱਟਿਆ ਨਵ-ਜੰਮਿਆ ਬੱਚਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ