ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ
Sunday, Jan 03, 2021 - 10:46 PM (IST)
ਜਲੰਧਰ (ਮਹੇਸ਼)— ਜਲੰਧਰ ਜ਼ਿਲ੍ਹੇ ’ਚੋਂ ਖ਼ੌਫ਼ਨਾਕ ਵਾਰਦਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਥੇ 6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ’ਚੋਂ ਸ਼ਨੀਵਾਰ ਦੇਰ ਸ਼ਾਮ 6 ਸਾਲਾ ਬੱਚੀ ਲਾਪਤਾ ਹੋ ਗਈ ਸੀ। ਉਸ ਦੀ ਲਾਸ਼ ਅੱਜ ਸਵੇਰੇ ਰਾਮਾਮੰਡੀ ਹੁਸ਼ਿਆਰਪੁਰ ਰੋਡ ਸਥਿਤ ਜੌਹਲ-ਬੋਲੀਨਾ ਦੇ ਗੰਨ੍ਹੇ ਦੇ ਖੇਤ ’ਚੋਂ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਢੀਂਡਸਾ ਦੀ ਮੋਦੀ ਨੂੰ ਸਲਾਹ, ਇਤਿਹਾਸ ਤੋਂ ਲੈਣ ਸਬਕ ਤੇ ਨਾ ਦੋਹਰਾਉਣ ਇੰਦਰਾ ਗਾਂਧੀ ਵਾਲੀ ਗਲਤੀ
ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਆਦਮਪੁਰ ਹਰਿੰਦਰ ਸਿੰਘ ਮਾਨ ਅਤੇ ਐੱਸ.ਐੱਚ.ਓ. ਪਤਾਰਾ ਰਛਪਾਲ ਸਿੰਘ ਸਿੱਧੂ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਜਾਂਚ ’ਚ ਪਤਾ ਲੱਗਾ ਹੈ ਕਿ ਬੱਚੀ ਨੂੰ ਅਗਵਾ ਕਰਨ ਵਾਲੇ 25 ਸਾਲਾ ਦੇ ਸੰਤੋਸ਼ ਨਾਂ ਦੇ ਪ੍ਰਵਾਸੀ ਵਿਅਕਤੀ ਨੇ ਉਸ ਦਾ ਬਲਾਤਕਾਰ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸ ਦੇ ਬਾਅਦ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤਾਂ ’ਚ ਸੁੱਟ ਦਿੱਤਾ।
ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕੀਤਾ ਇਹ ਸ਼ਰਮਨਾਕ ਕਾਰਾ
ਡੀ.ਐੱਸ.ਪੀ. ਆਦਮਪੁਰ ਨੇ ਦੱਸਿਆ ਕਿ ਫਰਾਰ ਮੁਲਜ਼ਮ ਸੰਤੋਸ਼ ਦੀ ਗਿ੍ਰਫ਼ਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਰੇਡ ਕਰ ਰਹੀਆਂ ਹਨ ਅਤੇ ਮਿ੍ਰਤਕ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੰਤੋਸ਼ ਦੇ ਖ਼ਿਲਾਫ਼ ਥਾਣਾ ਪਤਾਰਾ ’ਚ ਹੱਤਿਆ ਅਤੇ ਬਲਾਤਕਾਰ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਵੱਡੀ ਵਾਰਦਾਤ: ਪਾਸਪੋਰਟ ਨਾ ਮਿਲਣ ’ਤੇ ਟਰੈਵਲ ਏਜੰਟ ਭਿੜੇ, ਚੱਲੀਆਂ ਗੋਲੀਆਂ
ਇਥੇ ਦੱਸਣਯੋਗ ਹੈ ਕਿ ਪੰਜਾਬ ’ਚ ਬੀਤੇ ਸਾਲ ਜਬਰ-ਜ਼ਿਨਾਹ ਦੀ ਸਭ ਤੋਂ ਦੁੱਖ ਵਾਲੀ ਘਟਨਾ ਦੋਆਬਾ ਦੇ ਜ਼ਿਲ੍ਹਾ ਹੁਸ਼ਿਆਰਪੁਰ ’ਚ ਵਾਪਰੀ ਸੀ, ਜਿੱਥੇ ਦਾਦਾ ਅਤੇ ਪੋਤੇ ਵੱਲੋਂ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦੇ ਹੋਏ 6 ਸਾਲਾ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਹੁਸ਼ਿਆਰਪੁਰ ਵਿਖੇ ਟਾਂਡਾ ਦੇ ਇਕ ਪਿੰਡ ’ਚ 21 ਅਕਤੂਬਰ ਨੂੰ ਇਕ 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ ਸੀ। ਬਾਅਦ ’ਚ ਉਕਤ ਕੁੜੀ ਨਾਲ ਜਬਰ-ਜ਼ਿਨਾਹ ਦੀ ਘਟਨਾ ਹੋਣ ਦੀ ਖ਼ਬਰ ਮਿਲੀ ਸੀ। ਉਕਤ ਬੱਚੀ ਪ੍ਰਵਾਸੀ ਮਜ਼ਦੂਰ ਸੀ, ਜਿਸ ਨੂੰ ਦਾਦੇ ਅਤੇ ਪੋਤੇ ਵੱਲੋਂ ਹਵਸ ਦਾ ਸ਼ਿਕਾਰ ਬਣਾਇਆ ਗਿਆ ਸੀ। ਇੰਨਾ ਹੀ ਨਹੀਂ ਸਗੋਂ ਉਸ ਨਾਲ ਹੈਵਾਨੀਅਤ ਕਰਨ ਤੋਂ ਬਾਅਦ ਉਸ ਮਾਸੂਮ ਨੂੰ ਜ਼ਿਊਂਦਾ ਹੀ ਸਾੜ ਦਿੱਤਾ ਗਿਆ। ਅਜੇ ਤੱਕ ਹੁਸ਼ਿਆਰਪੁਰ ’ਚ ਵਾਪਰੀ 6 ਸਾਲਾ ਬੱਚੀ ਦੀ ਜਬਰ-ਜ਼ਿਨਾਹ ਦੀ ਘਟਨਾ ਨੂੰ ਲੋਕ ਭੁੱਲੇ ਨਹੀਂ ਸਨ ਕਿ ਹੁਣ ਨਵੇਂ ਸਾਲ ਤੀਜੇ ਹੀ ਦਿਨ ਜਲੰਧਰ ’ਚ ਅਜਿਹੀ ਘਟਨਾ ਵਾਪਰ ਗਈ।
ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ
ਨੋਟ: ਪੰਜਾਬ 'ਚ ਵਾਪਰ ਰਹੀਆਂ ਬੱਚੀਆਂ ਨਾਲ ਜਬਰ-ਜ਼ਿਨਾਹ ਦੀਆਂ ਘਟਨਾਵਾਂ 'ਤੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਆਪਣੀ ਰਾਏ