ਜਲੰਧਰ 'ਚ ਵਿਆਹ ਦੇ 4 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

Thursday, Aug 12, 2021 - 09:47 PM (IST)

ਜਲੰਧਰ 'ਚ ਵਿਆਹ ਦੇ 4 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

ਜਲੰਧਰ ( ਸੁਨੀਲ, ਮਾਹੀ)- ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਬੁਲੰਦਪੁਰ ਵਿੱਚ ਸਥਿਤ ਪੰਜਾਬੀ ਬਾਗ ਵਿਖੇ ਇਕ ਕੁੜੀ ਨੇ ਵਿਆਹ ਦੇ ਚਾਰ ਦਿਨ ਪਹਿਲਾਂ ਫਿਨਾਇਲ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਨੇੜੇ ਦੇ ਲੋਕਾਂ ਵੱਲੋਂ ਦਿੱਤੀ ਗਈ। ਸੂਚਨਾ ਮਿਲਦੇ ਹੀ ਡਿਊਟੀ ਅਫ਼ਸਰ ਏ. ਐੱਸ. ਆਈ. ਸਤਪਾਲ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਕੁੜੀ ਦੀ ਪਛਾਣ ਚਾਂਦਨੀ ਉੱਤਰੀ ਰਾਮਜਸ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਖੰਨਾ ’ਚ ਵੱਡੀ ਵਾਰਦਾਤ, ਨੈਸ਼ਨਲ ਹਾਈਵੇਅ ’ਤੇ ਡਰਾਈਵਰ ਦਾ ਬੇਰਹਿਮੀ ਨਾਲ ਕਤਲ

ਮਿਲੀ ਜਾਣਕਾਰੀ ਮੁਤਾਬਕ ਕੁੜੀ ਨੇ ਮੁੰਡੇ ਬਿਸ਼ਨ ਵਾਸੀ ਹਰਗੋਬਿੰਦ ਨਗਰ ਖ਼ਿਲਾਫ਼ ਮਕਸੂਦਾਂ ਥਾਣੇ ’ਚ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਨਾਲ ਉਸ ਦਾ ਲਵ ਅਫੇਅਰ ਚੱਲ ਰਿਹਾ ਸੀ ਪਰ ਉਹ ਵਿਆਹ ਕਰਨ ਲਈ ਮਨ੍ਹਾ ਕਰ ਰਿਹਾ ਹੈ। ਫਿਰ ਪਰਿਵਾਰ ਦੀ ਆਪਸੀ ਸਹਿਮਤੀ ਨਾਲ ਵਿਆਹ ਦੀ ਤਾਰੀਖ਼ 16 ਅਗਸਤ ਰੱਖੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਉਕਤ ਮੁੰਡੇ ਦੇ ਪਰਿਵਾਰ ਵਾਲੇ ਉਸ ਕੁੜੀ ਦੇ ਘਰ ਆਏ ਅਤੇ ਉਥੇ ਵਿਆਹ ਦੀਆਂ ਤਿਆਰੀਆਂ ਨੂੰ ਲੈ ਕੇ ਗੱਲਬਾਤ ਕੀਤੀ। ਮੁੰਡੇ ਵਾਲਿਆਂ ਦੇ ਜਾਣ ਤੋਂ ਬਾਅਦ ਉਥੇ ਇਕ ਗੁਰੂ ਪ੍ਰਤਾਪ ਨਾਂ ਦਾ ਮੁੰਡਾ ਆਪਣੇ ਸਾਥੀ ਦੇ ਨਾਲ ਆਇਆ, ਜੋਕਿ ਉਨ੍ਹਾਂ ਦੇ ਘਰ ਨੇੜੇ ਹੀ ਰਹਿੰਦਾ ਹੈ। ਆਉਂਦੇ ਸਾਰ ਗੁਰੂ ਪ੍ਰਤਾਪ ਕੁੜੀ ਨੂੰ ਗੰਦੀ ਸ਼ਬਦਾਵਲੀ ਬੋਲਣ ਲੱਗ ਗਿਆ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਮਿਲਿਆ ਲਾਵਾਰਿਸ ਬੈਗ, ਪੁਲਸ ਨੂੰ ਪਈਆਂ ਭਾਜੜਾਂ

ਕੁੜੀ ਨੇ ਦੱਸਿਆ ਕਿ ਗੰਦੀ ਸ਼ਬਦਾਵਲੀ ਬੋਲਣ ਨੂੰ ਲੈ ਕੇ ਕੁੜੀ ਦੇ ਪਰਿਵਾਰ ਨੇ ਪ੍ਰਤਾਪ ਨੂੰ ਬੇਹੱਦ ਸਮਝਾਇਆ ਪਰ ਉਹ ਚਾਂਦਨੀ ਨੂੰ ਗਲਤ ਠਹਿਰਾ ਰਿਹਾ ਸੀ। ਇਸੇ ਗੱਲ ਤੋਂ ਪਰੇਸ਼ਾਨ ਹੋ ਕੇ ਕੁੜੀ ਨੇ ਆਪਣੇ ਕਮਰੇ ’ਚ ਜਾ ਕੇ ਫਿਨਾਇਲ ਪੀ ਲਈ। ਉਥੇ ਹੀ ਮੌਕੇ ’ਤੇ ਕੁੜੀ ਨੂੰ ਪਰਿਵਾਰ ਵੱਲੋਂ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨੇਸ਼ਨ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਨਵੇਂ ਹੁਕਮ ਜਾਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News