ਜਲੰਧਰ ਵਾਸੀਆਂ ਲਈ ਚੰਗੀ ਖਬਰ, 4 ਹੋਰ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ
Thursday, May 14, 2020 - 08:01 PM (IST)
ਜਲੰਧਰ,(ਰੱਤਾ) : ਸ਼ਹਿਰ 'ਚ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦਰਮਿਆਨ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜਲੰਧਰ 'ਚ ਦੇਰ ਸ਼ਾਮ 4 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਕਤ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਅੱਜ ਇਸ ਤੋਂ ਪਹਿਲਾਂ 8 ਕੋਰੋਨਾ ਪੀੜਤ ਲੋਕਾਂ ਦੀ ਰਿਪੋਰਟ ਵੀ ਨੈਗੇਟਿਵ ਆਈ। ਕੋਰੋਨਾ 'ਤੇ ਫਤਿਹ ਹਾਸਲ ਕਰਨ ਤੋਂ ਬਾਅਦ ਇਨ੍ਹਾਂ 8 ਪੀੜਤਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਸ਼ਹਿਰ 'ਚ ਕੋਰੋਨਾ ਵਾਇਰਸ 'ਤੇ ਫਤਿਹ ਕਰਕੇ ਆਪਣੇ ਘਰ ਵਾਪਸ ਪਰਤਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 38 ਹੋ ਗਈ ਹੈ।
ਇਥੇ ਦੱਸ ਦੇਈਏ ਕਿ ਅੱਜ ਜਲੰਧਰ 'ਚੋਂ ਕੁੱਲ 7 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਗਿਣਤੀ 206 ਤੱਕ ਪਹੁੰਚ ਗਈ ਸੀ। ਇਸ ਦੇ ਇਲਾਵਾ ਦੋ ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਅੱਜ ਜਲੰਧਰ 'ਚ ਕੀਤੀ ਗਈ ਹੈ, ਜਿਸ ਕਰਕੇ ਹੁਣ ਜਲੰਧਰ ਜ਼ਿਲੇ ਦਾ ਅੰਕੜਾ 208 ਤੱਕ ਪਹੁੰਚ ਗਿਆ ਹੈ। ਇਹ ਦੋਵੇਂ ਮਰੀਜ਼ ਜਲੰਧਰ ਨਾਲ ਸਬੰਧਤ ਹਨ ਅਤੇ ਇਨ੍ਹਾਂ ਦਾ ਇਲਾਜ ਕਪੂਰਥਲਾ 'ਚ ਕੀਤਾ ਜਾ ਰਿਹਾ ਹੈ।