ਜਲੰਧਰ ’ਚ ਵੱਡੀ ਵਾਰਦਾਤ, ਗੋਪਾਲ ਨਗਰ ਵਿਖੇ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ ਨੌਜਵਾਨ

Tuesday, Jun 22, 2021 - 04:22 PM (IST)

ਜਲੰਧਰ ’ਚ ਵੱਡੀ ਵਾਰਦਾਤ, ਗੋਪਾਲ ਨਗਰ ਵਿਖੇ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ ਨੌਜਵਾਨ

ਜਲੰਧਰ (ਸੁਧੀਰ, ਸ਼ੋਰੀ, ਮ੍ਰਿਦੁਲ)— ਜਲੰਧਰ ਵਿਖੇ ਇਕ ਵਾਰ ਫਿਰ ਤੋਂ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਗੋਪਾਲ ਨਗਰ ’ਚ ਸ਼ਰੇਆਮ ਅਣਪਛਾਤੇ ਲੋਕਾਂ ਨੇ ਸੁਖਮੀਤ ਸਿੰਘ ਡਿਪਟੀ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਰਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਗੁਆਂਢੀਆਂ ਨੇ ਧੋਖੇ ਨਾਲ ਨੌਜਵਾਨ ਨੂੰ ਘਰ ਬੁਲਾ ਕੇ ਦਿੱਤੀ ਰੂਹ ਕੰਬਾਊ ਮੌਤ

PunjabKesari

ਜਿਸ ਸਮੇਂ ਇਹ ਵਾਰਦਾਤ ਹੋਈ, ਉਸ ਸਮੇਂ ਸੁਖਮੀਤ ਮੋਟਰਸਾਈਕਲ ’ਤੇ ਜਾ ਰਿਹਾ ਸੀ। ਗੰਭੀਰ ਹਾਲਤ ’ਚ ਉਸ ਨੂੰ ਮੌਕੇ ’ਤੇ ਸੱਤਿਅਮ ਹਸਪਾਤਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਨੌਜਵਾਨ ਕਾਰ ’ਚ ਸਵਾਰ ਹੋ ਕੇ ਆਏ ਸਨ। 

ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ, ਪਲਾਂ 'ਚ ਉਜੜਿਆ ਪਰਿਵਾਰ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ

PunjabKesari
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਨੌਜਵਾਨ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸੁਖਮੀਤ ਦੇ ਸਿਰ ’ਚ ਗੋਲ਼ੀਆਂ ਲੱਗੀਆਂ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਸਬੰਧਤ ਥਾਣਾ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਪੁਰਾਣੀ ਰੰਜਿਸ਼ ਦੇ ਤਹਿਤ ਦਿੱਤਾ ਹੈ ਜਾਂ ਫਿਰ ਕਿਸੇ ਹੋਰ ਕਾਰਨਾਂ ਕਰਕੇ। ਫਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੀ ਪੀ. ਪੀ. ਆਰ. ਮਾਰਕਿਟ ’ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News