ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ (ਵੀਡੀਓ)

03/06/2021 6:18:12 PM

ਜਲੰਧਰ (ਵਰੁਣ, ਸੋਨੂੰ)— ਮਹਾਨਗਰ ਜਲੰਧਰ ’ਚ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਦਿਨੋ-ਦਿਨ ਵੱਧਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਤੋਂ ਜਲੰਧਰ ਜ਼ਿਲ੍ਹੇ ’ਚ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ।

PunjabKesari

ਇਹ ਵੀ ਪੜ੍ਹੋ : ਹੈਰਾਨੀਜਨਕ ਖ਼ੁਲਾਸਾ: ਪਿਓ ਨੇ ਹੀ ਪ੍ਰੇਮਿਕਾ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਸੀ ਕੁੜੀ ਦਾ ਪ੍ਰੇਮੀ

ਮਿਲੀ ਜਾਣਕਾਰੀ ਮੁਤਾਬਕ ਦੋਆਬਾ ਚੌਂਕ ਨੇੜੇ ਸੋਢਲ ਰੋਡ ’ਤੇ ਸਥਿਤ ਪੀ. ਵੀ. ਸੀ. ਸ਼ੋਅਰੂਮ ਅੰਦਰ ਦਿਨ-ਦਿਹਾੜੇ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਪਤਾ ਲੱਗਾ ਹੈ ਕਿ ਇਸ ਦੌਰਾਨ ਕਰੀਬ 6 ਗੋਲੀਆਂ ਅੰਨ੍ਹੇਵਾਹ ਚਲਾਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਗੰਨ ਫਾਇਰਿੰਗ ਆਪਸੀ ਰੰਜਿਸ਼ ਨੂੰ ਲੈ ਕੇ ਕੀਤੀ ਗਈ ਹੈ। 

PunjabKesari

ਬਾਬਾ ਪੀ. ਵੀ. ਸੀ. ’ਚ ਕੰਮ ਕਰਨ ਵਾਲੀ ਰਿਤੂ ਨੇ ਦੱਸਿਆ ਕਿ ਉਹ ਕਰੀਬ ਡੇਢ ਵਜੇ ਰੋਜ਼ਾਨਾ ਵਾਂਗ ਕੰਮ ਕਰ ਰਹੇ ਸਨ ਤਾਂ ਕਰੀਬ 5 ਨਕਾਬਪੋਸ਼ ਨੌਜਵਾਨ ਆ ਕੇ ਅੰਦਰ ਦਾਖ਼ਲ ਹੋ ਗਏ ਅਤੇ ਆਉਂਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਦੁਕਾਨ ਦੇ ਮਾਲਕ ਟਿੰਕੂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ’ਤੇ ਹਸਪਤਾਲ ਲਿਜਾਇਆ ਗਿਆ। 

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ ਕਰਕੇ ਭਾਖੜਾ ਨਹਿਰ ’ਚ ਸੁੱਟੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

PunjabKesari

ਸੂਚਨਾ ਪਾ ਕੇ ਮੌਕੇ ’ਤੇ ਤੁਰੰਤ ਥਾਣਾ ਨੰਬਰ-8 ਦੀ ਪੁਲਸ ਪਹੁੰਚੀ ਅਤੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨੂੰ ਤੁਰੰਤ ਹਸਪਤਾਲ ’ਚ ਲਿਜਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

PunjabKesari

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਟਿੰਕੂ ਦੀ ਮੌਤ ਹੋ ਗਈ ਹੈ ਜਦਕਿ ਇਸ ਦੀ ਅਜੇ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਸ ਨੂੰ ਮੌਕੇ ’ਤੇ ਕਰੀਬ ਚਾਰ ਖੋਲ੍ਹ ਬਰਾਮਦ ਹੋਏ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ
ਨੋਟ: ਜਲੰਧਰ ਸ਼ਹਿਰ ’ਚ ਵੱਧ ਰਹੀਆਂ ਅਜਿਹੀਆਂ ਵਾਰਦਾਤਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਕੁਮੈਂਟ ਕਰਕੇ ਦਿਓ ਜਵਾਬ 
 


shivani attri

Content Editor

Related News