ਜਲੰਧਰ ਵਿਖੇ ਤੱਲ੍ਹਣ ਰੋਡ ’ਤੇ ਬਾਈਕ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

Saturday, Apr 16, 2022 - 03:00 PM (IST)

ਜਲੰਧਰ ਵਿਖੇ ਤੱਲ੍ਹਣ ਰੋਡ ’ਤੇ ਬਾਈਕ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

ਜਲੰਧਰ (ਮਹੇਸ਼)— ਜਲੰਧਰ ਵਿਚ ਅੱਜ ਫਿਰ ਤੋਂ ਗੋਲ਼ੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ’ਚ ਪੈਂਦੀ ਤੱਲ੍ਹਣ ਰੋਡ ’ਤੇ ਪਿੰਡ ਪੂਰਨਪੁਰ ਗੇਟ ਦੇ ਕੋਲ ਧਨੋਆ ਰਿਜ਼ਾਰਟ ਦੇ ਬਾਹਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਆਪਣੇ ਭਰਾ ਨੂੰ ਸਕੂਲ ਤੋਂ ਲੈਣ ਜਾ ਰਹੇ 18 ਸਾਲ ਦੇ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ।  ਗੋਲ਼ੀ ਮਾਰਨ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਭੁਵਨੇਸ਼ਵਰ ਪੁੱਤਰ ਬਿਲਾਸ ਵਾਸੀ ਪਿੰਡ ਤੱਲ੍ਹਣ ਨੂੰ ਰਾਮਾਮੰਡੀ ਦੇ ਜੌਹਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਡਾ. ਬੀ. ਐੱਸ. ਜੌਹਲ ਨੇ ਜ਼ਖ਼ਮੀ ਨੌਜਵਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਦੇ ਭਰਾ ਨੂੰ ਮਿਲਣ ਲੱਗੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਉਥੇ ਹੀ ਮੌਕੇ ’ਤੇ ਪਹੁੰਚੇ ਥਾਣਾ ਪਤਾਰਾ ਦੇ ਇੰਚਾਰਜ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ਦੀ ਪਛਾਣ ਵਾਲਿਆਂ ਨੇ ਉਸ ਨੂੰ ਗੋਲ਼ੀ ਮਾਰੀ ਹੈ। ਇਕ ਮਹੀਨਾ ਪਹਿਲਾਂ ਹੀ ਦੋਵੇਂ ਧਿਰਾਂ ’ਚ ਲੜਾਈ ਹੋਈ ਸੀ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੌਕੇ ਤੋਂ ਫਰਾਰ ਹੋਏ ਨੌਜਵਾਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਲੰਧਰ ਦੇ ਗੋਪਾਲ ਨਗਰ ’ਚ ਗੋਲ਼ੀ ਕਾਂਡ ਹੋਣ ਦੀ ਖ਼ਬਰ ਮਿਲੀ ਸੀ। 

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਮਹੀਨਾ ਪੂਰਾ, ‘ਆਪ’ ਨੂੰ ਨਵੀਆਂ ਉਚਾਈਆਂ ’ਤੇ ਲਿਜਾ ਰਹੇ ਹਨ CM ਭਗਵੰਤ ਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News