ਜਲੰਧਰ ''ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ

Tuesday, May 19, 2026 - 08:53 AM (IST)

ਜਲੰਧਰ ''ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ

ਜਲੰਧਰ (ਮਹੇਸ਼, ਸੋਨੂੰ) - ਕਮਿਸ਼ਨਰੇਟ ਪੁਲਸ ਦੇ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਰਾਜਾ ਗਾਰਡਨ ਵਿਚ ਸਥਿਤ ਇਕ ਖਾਲੀ ਪਲਾਟ ਵਿਚੋਂ ਦੇਰ ਰਾਤ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਮਿਲਣ ਨਾਲ ਇਲਾਕੇ ਵਿਚ ਭਾਰੀ ਰੋਸ ਫੈਲ ਗਿਆ। ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਨੇ ਗੁਰੂ ਸਾਹਿਬ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਰੋਸ ਜ਼ਾਹਰ ਕੀਤਾ ਅਤੇ ਸੂਚਨਾ ਮਿਲਦਿਆਂ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਸਮੇਤ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਵੀ ਮੌਕੇ ’ਤੇ ਪਹੁੰਚ ਗਏ। 

ਇਹ ਵੀ ਪੜ੍ਹੋ - ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ ਲੋਕ ਪੜ੍ਹਨ ਇਹ ਖ਼ਬਰ

ਘਟਨਾ ਸਥਾਨ 'ਤੇ ਪਹੁੰਚੀਆਂ ਪੁਲਸ ਟੀਮਾਂ ਪਲਾਟ ਦੇ ਨਾਲ ਲੱਗਦੀ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਛਾਣਨ ਵਿਚ ਜੁਟ ਗਈਆਂ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਬੇਅਦਬੀ ਕਿਸ ਨੇ ਕੀਤੀ ਹੈ। ਘਟਨਾ ਵਾਲੀ ਥਾਂ ’ਤੇ ਪਹੁੰਚੇ ਬਘੇਲ ਸਿੰਘ ਨੇ ਦੱਸਿਆ ਕਿ ਉਹ ਕੀਰਤਨ ਦਰਬਾਰ ਵਿਚ ਸਨ। ਉਨ੍ਹਾਂ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਖਾਲੀ ਪਲਾਟ ਵਿਚ ਗੁਟਕਾ ਸਾਹਿਬ ਦੇ ਅੰਗ ਖ਼ਿੱਲਰੇ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਝੋਲੀ ਵਿਚ ਪਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਇਸ ਗੱਲ ’ਤੇ ਡੂੰਘਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਕਿਸੇ ਨੇ ਵੀ ਇਹ ਬੇਅਦਬੀ ਕੀਤੀ ਹੈ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਉੱਥੇ ਹੀ, ਮੌਕੇ ’ਤੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਗੁਟਕਾ ਸਾਹਿਬ ਦੇ ਅੰਗ ਖਾਲੀ ਪਲਾਟ ਵਿਚ ਸੁੱਟੇ ਗਏ ਸਨ, ਜਿਸ ਤੋਂ ਬਾਅਦ ਉਹ ਆਪਣੀ ਸੰਸਥਾ ਦੇ ਨਾਲ ਇਥੇ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀ ਕਰਨ ਵਾਲੇ ਮੁਲਜ਼ਮ ਬੇਨਕਾਬ ਨਹੀਂ ਹੋ ਜਾਂਦੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਉਹ ਇਥੇ ਹੀ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ। ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਸਤੀ ਬਾਵਾ ਖੇਲ ਇਲਾਕੇ ਦੇ ਬਾਬਾ ਬੁੱਢਾ ਜੀ ਪੁਲ ਨੇੜੇ ਸਥਿਤ ਪਲਾਟ ਵਿਚ ਗੁਟਕਾ ਸਾਹਿਬ ਨੂੰ ਪਾੜ ਕੇ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਉਹ ਟੀਮ ਸਮੇਤ ਮੌਕੇ ’ਤੇ ਪਹੁੰਚੇ ਹਨ। ਪਲਾਟ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਛਾਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਟੀਮ ਨੇ ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਹ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲੈਣਗੇ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News