ਡਿਟੈਕਟਿਵ ਏਜੰਸੀ ਦੀ ਵੱਡੀ ਕਾਰਵਾਈ, ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਹਸਪਤਾਲ ਦਾ ਕੀਤਾ ਪਰਦਾਫਾਸ਼

Thursday, Nov 05, 2020 - 04:05 PM (IST)

ਡਿਟੈਕਟਿਵ ਏਜੰਸੀ ਦੀ ਵੱਡੀ ਕਾਰਵਾਈ, ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਜਲੰਧਰ ਦੇ ਹਸਪਤਾਲ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ (ਸ਼ਰਮਾ) : ਪੰਜਾਬ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਭਰ 'ਚ ਲਿੰਗ ਨਿਰਧਾਰਨ ਵਪਾਰ ਦਾ ਭਾਂਡਾ ਭੰਨਣ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਰਤਨ ਹਸਪਤਾਲ ਜਲੰਧਰ ਦੇ ਡਾ: ਬਲਰਾਜ ਗੁਪਤਾ ਗ੍ਰਿਫ਼ਤਾਰ ਕੀਤਾ ਹੈ। ਡਾਕਟਰ ਨੂੰ ਆਈ. ਪੀ. ਸੀ. ਦੀ ਧਾਰਾ 420 , 120 ਬੀ ਅਤੇ ਪੀ. ਸੀ-ਪੀ. ਐੱਨ. ਡੀ. ਟੀ. ਐਕਟ ਦੀ ਧਾਰਾ 3,4,18 ਅਤੇ 23 ਅਧੀਨ ਮਾਮਲਾ ਦਰਜ ਕੀਤਾ ਹੈ। ਸਿਹਤ ਮਹਿਕਮੇ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰੂਣ ਹੱÎਤਿਆ ਅਤੇ ਸਮਾਜ ਵਿਰੋਧੀ ਤੱਤ, ਜੋ ਅਜਿਹੇ ਗੈਰ-ਕਾਨੂੰਨੀ ਵਪਾਰ ਵਿਚ ਸ਼ਾਮਲ ਹਨ, ਦਾ ਪੂਰੀ ਤਰ੍ਹ੍ਹਾਂ ਸਫ਼ਾਇਆ ਕਰਨ ਲਈ ਰਾਜ ਸਰਕਾਰ ਨੇ 'ਮਿਸ਼ਨ ਡਿਸਕਵਰੀ ਡਿਟੈਕਟਿਵ ਏਜੰਸੀ' ਨਾਂ ਦੀ ਇਕ ਪ੍ਰਾਈਵੇਟ ਡਿਟੈਕਟਿਵ ਏਜੰਸੀ ਦੀਆਂ ਸੇਵਾਵਾਂ ਲਈਆਂ ਸਨ। ਉਨ੍ਹ੍ਹਾਂ ਕਿਹਾ ਕਿ ਡਿਟੈਕਟਿਵ ਏਜੰਸੀ ਨੇ ਐੱਸ. ਬੀ. ਐੱਸ ਨਗਰ ਅਤੇ ਫ਼ਤਹਿਗੜ੍ਹ੍ਹ ਸਾਹਿਬ ਦੀਆਂ ਟੀਮਾਂ ਨਾਲ ਮਿਲ ਕੇ ਹਾਲ ਹੀ ਅਜਿਹੀ ਇਕ ਕਾਰਵਾਈ ਅਮਲ ਵਿਚ ਲਿਆਂਦੀ ਸੀ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਹੀ ਸਿਹਤ ਮਹਿਕਮੇ ਨੂੰ ਸੂਚਨਾ ਮਿਲੀ ਤਾਂ ਇਕ ਫਰਜ਼ੀ ਮਰੀਜ਼ ਨੂੰ ਰਤਨ ਹਸਪਤਾਲ ਭੇਜਿਆ ਗਿਆ। ਹਸਪਤਾਲ ਦੀ ਮੰਗ ਅਨੁਸਾਰ ਬੱਚੇ ਦਾ ਲਿੰਗ ਨਿਰਧਾਰਨ ਕਰਨ ਲਈ 25,000 ਰੁਪਏ ਵਿਚ ਸੌਦਾ ਤੈਅ ਹੋਇਆ। ਉਨ੍ਹ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਦੀਆਂ ਟੀਮਾਂ ਨੇ ਡਾ: ਬਲਰਾਜ ਗੁਪਤਾ ਅਤੇ ਦਲਾਲ ਔਰਤ ਨੂੰ ਰੰਗੇ ਹੱਥੀਂ ਕਾਬੂ ਕੀਤਾ ਜੋ ਹਸਪਤਾਲ ਵਿਚ ਲਿੰਗ ਨਿਰਧਾਰਣ ਟੈਸਟ ਕਰਵਾ ਰਹੀ ਸੀ। ਉਸ ਤੋਂ ਬਾਅਦ ਉਕਤ ਮੁਲਜ਼ਮਾਂ ਖਿਲਾਫ਼ ਥਾਣਾ ਨੰਬਰ 4 ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਟੀਮ ਵਲੋਂ ਮੌਕੇ 'ਤੇ ਇਕ ਅਲਟਰਾਸਾਊਂਡ ਮਸ਼ੀਨ ਵੀ ਸੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਉੱਤਰ ਪ੍ਰਦੇਸ਼ ਕਾਂਗਰਸ ਨੂੰ ਮੁੜ-ਸੁਰਜੀਤ ਕਰਨ ਲਈ ਪ੍ਰਿਯੰਕਾ ਗਾਂਧੀ ਕਰ ਰਹੀ ਹੈ ਨਿੱਤ ਨਵੇਂ ਤਜ਼ਰਬੇ

ਬੁਲਾਰੇ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਉਨ੍ਹ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਕੁਰੀਤੀਆਂ ਖ਼ਿਲਾਫ਼ ਖੁੱਲ੍ਹ ਕੇ ਅੱਗੇ ਆਉਣ ਅਤੇ ਪੂਰੀ ਤਰ੍ਹ੍ਹਾਂ ਨਾਲ ਬੁਰਾਈ ਮੁਕਤ ਸਮਾਜ ਦੀ ਸਿਰਜਣਾ ਕਰਨ ਵਿਚ ਵਿਭਾਗ ਦੀ ਸਹਾਇਤਾ ਕਰਨ। ਪੰਜਾਬ ਦੇ ਲਿੰਗ ਅਨੁਪਾਤ ਵਿਚ ਹੋਏ ਸੁਧਾਰ ਬਾਰੇ ਦੱਸਦਿਆਂ ਬੁਲਾਰੇ ਨੇ ਕਿਹਾ ਕਿ ਸਿਵਲ ਰਜਿਸਟ੍ਰੇਸ਼ਨ ਸਿਸਟਮ, ਪੰਜਾਬ ਦੇ ਅਨੁਸਾਰ ਵਿੱਤੀ ਸਾਲ 2019-20 ਵਿਚ ਜਨਮ ਦੇ ਸਮੇਂ ਲਿੰਗ ਅਨੁਪਾਤ 914 ਹੈ ਜਦੋਂ ਕਿ ਵਿੱਤੀ ਸਾਲ 2020-21 (ਅਪ੍ਰੈਲ ਤੋਂ ਸਤੰਬਰ 2020) ਵਿਚ ਸੁਧਾਰ ਹੋਇਆ ਹੈ ਹੁਣ ਜਨਮ ਦੇ ਸਮੇਂ ਲਿੰਗ ਅਨੁਪਾਤ 917 ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2020-21 (ਅਪ੍ਰੈਲ 2020 ਤੋਂ ਸਤੰਬਰ 2020) ਦੌਰਾਨ ਹਸਪਤਾਲਾਂ ਦੇ 1289 ਨਿਰੀਖਣ ਕੀਤੇ ਗਏ ਅਤੇ 23 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਬਿਆਸ ਦਰਿਆ ਪੁਲ 'ਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਕੀਤਾ ਜਾਮ


author

Anuradha

Content Editor

Related News