ਜਲੰਧਰ ਦੀ ਸਿਆਸਤ ''ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ

Friday, Aug 08, 2025 - 06:59 PM (IST)

ਜਲੰਧਰ ਦੀ ਸਿਆਸਤ ''ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ

ਜਲੰਧਰ- ਜਲੰਧਰ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਚੇਅਰਪਰਸਨ ਜਾਂ ਚੇਅਰਮੈਨ ਨੂੰ 6 ਮਹੀਨਿਆਂ ਦੇ ਅੰਦਰ ਬਦਲ ਦਿੱਤਾ ਗਿਆ ਹੋਵੇ। ਹੁਣ ਰਾਜਵਿੰਦਰ ਦੀ ਜਗ੍ਹਾ ਰਮਨੀਕ ਸਿੰਘ ਲੱਕੀ ਰੰਧਾਵਾ ਨੂੰ ਟਰੱਸਟ ਦਾ ਨਵਾਂ ਚੇਅਰਮੈਨ ਲਗਾਇਆ ਗਿਆ ਹੈ। 


ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਦੇ ਇਨ੍ਹਾਂ 34 ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਪੂਰੇ ਵੇਰਵੇ

 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੁੱਲ੍ਹ 70 ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਵਿਨੈ ਯਾਦਵ ਨੂੰ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ, ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ

ਰਾਮ ਕੁਮਾਰ ਨੂੰ ਸੈਣੀ ਭਲਾਈ ਬੋਰਡ ਦਾ ਚੇਅਰਪਰਸਨ, ਬਾਰੀ ਸਲਮਾਨੀ ਨੂੰ ਪੰਜਾਬ ਰਾਜ ਮੁਸਲਿਮ ਵਿਕਾਸ ਬੋਰਡ ਦਾ ਚੇਅਰਪਰਸਨ ਅਤੇ ਰਾਜੂ ਕਨੌਜੀਆ ਨੂੰ ਕਨੌਜੀਆ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਜਦਕਿ ਡੈਨੀਅਲ ਮਸੀਹ ਨੂੰ ਮਸੀਹ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਬਰਖਰਾਮ ਨੂੰ ਵਿਮੁਕਤ ਜਾਤੀ ਭਲਾਈ ਬੋਰਡ ਦਾ ਚੇਅਰਪਰਸਨ, ਬਾਲ ਕ੍ਰਿਸ਼ਨ ਫ਼ੌਜੀ ਨੂੰ ਪ੍ਰਜਾਪਤੀ ਸਮਾਜ ਭਲਾਈ ਬੋਰਡ ਦਾ ਚੇਅਰਪਰਸਨ, ਅਸ਼ਵਨੀ ਅਗਰਵਾਲ ਨੂੰ ਅਗਰਵਾਲ ਭਲਾਈ ਬੋਰਡ ਦਾ ਚੇਅਰਪਰਸਨ, ਸੇਵਾਮੁਕਤ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਗੁੱਜਰ ਭਲਾਈ ਬੋਰਡ ਦਾ ਚੇਅਰਪਰਸਨ ਅਤੇ ਕੇਸ਼ਵ ਵਰਮਾ ਨੂੰ ਸਵਰਨਕਾਰ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News