ਜਲੰਧਰ ਜ਼ਿਲ੍ਹੇ ''ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 100 ਮਾਮਲਿਆਂ ਦੀ ਹੋਈ ਪੁਸ਼ਟੀ ਤੇ 2 ਮਰੀਜ਼ਾਂ ਦੀ ਮੌਤ

07/31/2020 7:38:10 PM

ਜਲੰਧਰ,(ਰੱਤਾ) : ਜਲੰਧਰ ਜ਼ਿਲ੍ਹੇ 'ਚ ਵੀ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜੋ ਕਿ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਸ਼ਾਮ ਤਕ ਜਲੰਧਰ ਜ਼ਿਲ੍ਹੇ 'ਚ ਕੁੱਲ 100 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁਕੀ ਹੈ ਅਤੇ 2 ਮਰੀਜ਼ ਕੋਰੋਨਾ ਕਾਰਨ ਮੌਤ ਦੇ ਮੂੰਹ 'ਚ ਚਲੇ ਗਏ ਹਨ। ਮ੍ਰਿਤਕਾਂ 'ਚ 70 ਸਾਲਾਂ ਦਵਿੰਦਰ ਕੁਮਾਰ ਵਾਸੀ ਮਾਡਲ ਟਾਊਨ ਅਤੇ 55 ਸਾਲਾਂ ਬਲਵਿੰਦਰ ਸਿੰਘ ਵਾਸੀ ਪਿੰਡ ਪੱਧੀ ਜਗੀਰ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਅੱਜ ਸ਼ਾਮ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ 41 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜੋ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਕੁੱਝ ਹੋਰ ਲੋਕਾਂ ਦੀ ਰਿਪੋਰਟ ਨਿਜੀ ਲੈਬੋਰੇਟਰੀ ਤੋਂ ਵੀ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਦੱਸਣਯੋਗ ਹੈ ਕਿ ਅੱਜ ਦਿਨ ਵੇਲੇ ਵੀ ਕੋਰੋਨਾ ਦੇ 56 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਬਾਅਦ ਸ਼ਾਮ ਨੂੰ ਹੋਰ 41 ਨਵੇਂ ਕੇਸ ਸਾਹਮਣੇ ਆਏ ਤੇ ਕੁੱਝ ਨਿਜੀ ਲੈਬੋਰਟਰੀ ਤੋਂ ਵੀ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ, ਜਿਸ ਕਾਰਨ ਜ਼ਿਲ੍ਹੇ 'ਚ ਅੱਜ ਕੁੱਲ 100 ਕੋਰੋਨਾ ਮਰੀਜ਼ਾਂ ਨਵੇਂ ਸਾਹਮਣੇ ਆਏ ਹਨ।
 


Deepak Kumar

Content Editor

Related News