ਜਲੰਧਰ ਜ਼ਿਲ੍ਹੇ ''ਚ ਅੱਜ ਕੋਰੋਨਾ ਦੇ 49 ਨਵੇਂ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਦੀ ਹੋਈ ਮੌਤ

Wednesday, Jul 22, 2020 - 06:58 PM (IST)

ਜਲੰਧਰ ਜ਼ਿਲ੍ਹੇ ''ਚ ਅੱਜ ਕੋਰੋਨਾ ਦੇ 49 ਨਵੇਂ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਦੀ ਹੋਈ ਮੌਤ

ਜਲੰਧਰ,(ਰੱਤਾ)-ਕੋਰੋਨਾ ਵਾਇਰਸ ਦਾ ਕਹਿਰ ਜਲੰਧਰ ਜ਼ਿਲ੍ਹੇ 'ਚ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ 'ਚ ਅੱਜ ਜ਼ਿਲ੍ਹੇ ਅੰਦਰ ਕੁੱਲ 49 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਅਤੇ ਇਕ ਕੋਰੋਨਾ ਮਰੀਜ਼ ਦੀ ਮੌਤ ਹੋਈ ਹੈ। ਕੋਰੋਨਾ ਕਾਰਨ ਮਰਨ ਵਾਲੀ ਬੀਬੀ ਗੋਪਾਲ ਨਗਰ ਮੁਹੱਲਾ ਕਰਾਰ ਖਾਂ ਦੀ ਰਹਿਣ ਵਾਲੀ 46 ਸਾਲਾਂ ਰਜਨੀ ਸੀ, ਜਿਸ ਨੇ ਅੱਜ ਕੋਰੋਨਾ ਕਾਰਨ ਸਿਵਲ ਹਸਪਤਾਲ 'ਚ ਦਮ ਤੋੜ ਦਿੱਤਾ। ਮ੍ਰਿਤਕਾ ਦਾ ਮੰਗਲਵਾਰ ਨੂੰ ਕੋਰੋਨਾ ਟੈਸਟ ਟਰੂਨੇਟ ਮਸ਼ੀਨ 'ਤੇ ਪਾਜ਼ੇਟਿਵ ਆਇਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਦੱਸਣਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਰੋਗੀਆਂ ਦੀ ਗਿਣਤੀ 1778 ਹੋ ਗਈ ਹੈ, ਜਦਕਿ 55 ਫੀਸਦੀ ਮਰੀਜ਼ ਇਲਾਜ ਉਪਰੰਤ ਹਸਪਤਾਲਾਂ ਤੋਂ ਆਪਣੇ ਘਰਾਂ ਨੂੰ ਪਰਤ ਗਏ ਹਨ।

726 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
ਇੱਥੇ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਅੱਜ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 49 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ, ਉਥੇ ਹੀ 746 ਲੋਕਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਵੀ ਪਾਈ ਗਈ ਹੈ।


author

Deepak Kumar

Content Editor

Related News