ਦਿਨ ਚੜ੍ਹਦਿਆਂ ਜਲੰਧਰ ''ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
Saturday, Aug 08, 2026 - 08:13 AM (IST)
ਜਲੰਧਰ (ਸੋਨੂ) : ਜਲੰਧਰ ਮਕਸੂਦਾਂ ਬਾਈਪਾਸ ਹਾਈਵੇਅ 'ਤੇ ਚੜ੍ਹਦੀ ਸਵੇਰ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਹਾਈਵੇਅ ਦੇ ਵਿਚਕਾਰ ਹੀ ਟਰੱਕ ਛੱਡ ਕੇ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ।
ਪੜ੍ਹੋ ਇਹ ਵੀ - 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
ਮਿਲੀ ਜਾਣਕਾਰੀ ਮੁਤਾਬਕ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਟੱਕਰ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਹੋ ਗਈ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਤਰੀਕੇ ਨਾਲ ਵਾਪਰਿਆ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਨਹੀਂ ਹੋਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਮੌਕੇ 'ਤੇ ਟ੍ਰੈਫਿਕ ਜਾਮ ਹੋ ਗਿਆ।
ਪੜ੍ਹੋ ਇਹ ਵੀ - ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
