ਜਲੰਧਰ ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ''ਤੇ ਹੋਰ ਕੱਸਿਆ ਸ਼ਿੰਕਜਾ

Tuesday, Oct 28, 2025 - 12:47 PM (IST)

ਜਲੰਧਰ ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ''ਤੇ ਹੋਰ ਕੱਸਿਆ ਸ਼ਿੰਕਜਾ

ਜਲੰਧਰ: ਜਲੰਧਰ ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਗ੍ਰਿਫ਼ਤਾਰ ਮੈਂਬਰਾਂ ਤੋਂ ਹੋਰ ਹਥਿਆਰ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਈ ਜਾਂਦੀ ਸੀ ਤੇ ਮੁਲਜ਼ਮ ਅਪਰਾਧਿਕ ਗਿਰੋਹਾਂ ਨੂੰ ਇਹ ਹਥਿਆਰ ਸਪਲਾਈ ਕਰਦੇ ਸਨ।

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਅਗਲੇ-ਪਿਛਲੇ ਸਬੰਧਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਮਨਕਰਨ ਸਿੰਘ ਦਿਓਲ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ ਤੋਂ 6 ਹੋਰ ਪਿਸਤੌਲਾਂ (.32 ਬੋਰ) ਬਰਾਮਦ ਕੀਤੀਆਂ ਹਨ। ਇਸ ਨਾਲ ਮਾਮਲੇ ਵਿਚ ਕੁੱਲ ਬਰਾਮਦਗੀ 8 ਪਿਸਤੌਲ (.32 ਬੋਰ) ਹੋ ਗਈ ਹੈ। ਇਸ ਤੋਂ ਪਹਿਲਾਂ 2 ਪਿਸਤੌਲ ਬਰਾਮਦ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਹੀਂ ਰੁਕ ਰਿਹਾ ਬੇਅਦਬੀਆਂ ਦਾ ਸਿਲਸਿਲਾ! ਹੁਣ ਲੁਧਿਆਣਾ 'ਚ ਵਾਪਰੀ ਵੱਡੀ ਘਟਨਾ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜੱਗੂ ਭਗਵਾਨਪੁਰੀਆ ਗੈਂਗ ਦੇ ਨਜ਼ਦੀਕੀ ਸਾਥੀ ਹਨ ਅਤੇ ਉਨ੍ਹਾਂ ਨੇ ਇਹ ਹਥਿਆਰਾਂ ਦੀ ਖੇਪ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕੀਤੀ ਹੈ। ਦੋਸ਼ੀ ਅਪਰਾਧਿਕ ਗਿਰੋਹਾਂ ਨੂੰ ਹਥਿਆਰ ਸਪਲਾਈ ਕਰਨ ਵਿਚ ਸ਼ਾਮਿਲ ਸਨ। ਥਾਣਾ ਰਾਮਾ ਮੰਡੀ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਪੂਰੇ ਅਪਰਾਧਿਕ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

 


author

Anmol Tagra

Content Editor

Related News