ਜਲੰਧਰ-ਜੰਮੂ ਕੌਮੀ ਮਾਰਗ ''ਤੇ ਹਾਦਸਾ ਵਾਪਰਨ ਨਾਲ ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
Sunday, Nov 22, 2020 - 05:40 PM (IST)
ਜਲੰਧਰ (ਰਾਜੇਸ਼ ਸੂਰੀ)— ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ 'ਤੇ ਕਾਲਾ ਬੱਕਰਾ ਅਤੇ ਬਿਆਸ ਪਿੰਡ ਵਿਚਕਾਰ ਇਕ ਕਾਰ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋਣ ਕਰਕੇ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਇਹ ਵੀ ਪੜ੍ਹੋ: 72 ਸਾਲਾ ਬਾਅਦ ਆਕਾਸ਼ਵਾਣੀ ਦਾ ਜਲੰਧਰ ਕੇਂਦਰ ਹੋਇਆ ਬੰਦ, ਜਾਣੋ ਕਿਉਂ
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਬੀਰ ਸਿੰਘ ਵਾਸੀ ਗੋਪਾਲਪੁਰ ਆਪਣਾ ਟਰੈਕਟਰ ਲੈ ਕੇ ਬਿਆਸ ਪਿੰਡ ਤੋਂ ਕਾਲਾ ਬੱਕਰਾ ਵੱਲ ਆ ਰਿਹਾ ਸੀ, ਇਸੇ ਦੌਰਾਨ ਭੋਗਣ ਵਾਲੇ ਪਾਸੇ ਤੋਂ ਇਕ ਕਾਰ ਜਲੰਧਰ ਵੱਲ ਜਾ ਰਹੀ ਸੀ। ਜਦੋਂ ਇਹ ਕਾਰ ਪਿੰਡ ਗੋਪਾਲਪੁਰ ਮੋੜ ਨੇੜੇ ਪੁੱਜੀ ਤਾਂ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਦੂਜੇ ਪਾਸੇ ਇਸ ਟਰੈਕਟਰ-ਟਰਾਲੀ 'ਚ ਆਣ ਵੱਜੀ ਅਤੇ ਕਾਰ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ
ਟਰੈਕਟਰ ਚਾਲਕ ਟੱਕਰ ਕਾਰਨ ਸੜਕ ਤੇ ਡਿੱਗ ਪਿਆ ਅਤੇ ਉਸ ਦੀ ਟਰਾਲੀ ਉਸ ਦੇ ਉੱਪਰੋਂ ਨਿਕਲ ਗਈ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਉਸ ਦੀ ਮੌਤ ਹੋ ਗਈ। ਕਾਰ 'ਚ ਸਵਾਰ ਚਾਲਕ, ਉਸ ਦੀ ਪਤਨੀ ਅਤੇ ਦੋਵੇਂ ਬੱਚੇ ਗੰਭੀਰ ਰੂਪ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਗੋਰਾਇਆ 'ਚ ਵੱਡੀ ਵਾਰਦਾਤ, ਰਾਤੋ-ਰਾਤ ਕੈਨਰਾ ਬੈਂਕ ਦੇ ATM ਨੂੰ ਲੁੱਟ ਕੇ ਲੈ ਗਏ ਲੁਟੇਰੇ
ਇਸ ਟੱਕਰ ਦੌਰਾਨ ਜਲੰਧਰ ਵੱਲੋਂ ਇਕ ਹੋਰ ਕਾਰ ਆ ਰਹੀ ਸੀ ਜੋ ਕਿ ਟਰਾਲੀ ਦੇ ਪਿੱਛੋਂ ਆਣ ਟਕਰਾਈ ਉਸ ਕਾਰ ਵਿੱਚ ਸਵਾਰ ਲੋਕਾਂ ਦੇ ਵੀ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਪੁਲਸ ਪੈਟਰੋਲਿੰਗ ਗੱਡੀ ਨੰਬਰ-16 ਦੇ ਮੁਲਾਜ਼ਮਾਂ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਸੜਕ ਨੂੰ ਚਾਲੂ ਕਰਵਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ: ਪ੍ਰਾਈਵੇਟ ਹਸਪਤਾਲ ਦੀ ਵੱਡੀ ਲਾਪਰਵਾਹੀ: ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਬਦਲੀਆਂ