ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪੁਲਸ ਮੁਲਾਜ਼ਮ ਤੇ ਪਤਨੀ ਦੀ ਮੌਤ

12/13/2021 6:48:43 PM

ਭੋਗਪੁਰ (ਰਾਜੇਸ਼ ਸੂਰੀ, ਰਾਣਾ)- ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭੋਗਪੁਰ ਨੇੜਲੇ ਵਾਰਡ ਡੱਲੀ ਨੇੜੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋਣ ਕਰਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਇਕ ਕਾਰ ਚਾਲਕ ਅਤੇ ਉਸ ਦੀ ਪਤਨੀ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮਰਨ ਵਾਲੇ ਵਾਲਾ ਵਿਅਕਤੀ ਪੁਲਸ ਮੁਲਾਜ਼ਮ ਸੀ। 

ਘਟਨਾ ਵਾਲੀ ਥਾਂ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਕ ਪੋਲੋ ਕਾਰ ਨੰਬਰ ਪੀ. ਬੀ. 09 ਐੱਨ. 3440 ਜਲੰਧਰ ਵੱਲ ਆ ਰਹੀ ਸੀ ਅਤੇ ਦੂਜੀ ਰੋਡ 'ਤੇ ਇਕ ਸਵਿਫਟ ਕਾਰ ਨੰਬਰ ਪੀ. ਬੀ. 07. ਏ. ਜੇ. 9969 ਨੰਬਰ ਜਲੰਧਰ ਤੋਂ ਭੋਗਪੁਰ ਵੱਲ ਜਾ ਰਹੀ ਸੀ। ਜਲੰਧਰ ਵੱਲੋਂ ਆ ਰਹੀ ਕਾਰ ਡੱਲੀ ਨੇੜੇ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਦੂਜੀ ਸੜਕ 'ਤੇ ਚਲੀ ਗਈ ਅਤੇ ਸਾਹਮਣੇ ਵੱਲੋਂ ਆ ਰਹੀ ਕਾਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਦੋਹਾਂ ਕਾਰਾਂ ਦੇ ਪਰਖੱਚੇ ਉੱਡ ਗਏ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਇਕ ਕਾਰ ਦਾ ਚਾਲਕ, ਜਿਸ ਦੀ ਮੌਤ ਹੋ ਚੁਕੀ ਸੀ ਉਹ ਕਾਰ ਵਿਚ ਹੀ ਫਸ ਗਿਆ। ਹਾਦਸੇ ਵਾਲੀ ਥਾਂ 'ਤੇ ਇਕੱਤਰ ਲੋਕਾਂ ਵੱਲੋਂ ਹਾਦਸੇ ਵਿਚ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਕਾਰ ਸਵਾਰ ਇਕ ਔਰਤ ਦੀ ਮੌਤ ਹੋ ਗਈ। ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਪੁਲਸ ਮੁਲਾਜ਼ਮ ਆਪਣੀ ਪਤਨੀ ਨਾਲ ਦਵਾਈ ਲੈਣ ਜਲੰਧਰ ਜਾ ਰਿਹਾ ਸੀ। ਖਬਰ ਲਿਖੇ ਜਾਣ ਤਕ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ: ਬੱਸਾਂ ਰਾਹੀਂ ਹਿਮਾਚਲ ਸਮੇਤ ਹੋਰ ਪਹਾੜੀ ਸੂਬਿਆਂ ਨੂੰ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri