ਜਲੰਧਰ ਵਿਖੇ ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਵੀ ਸੜੀਆਂ

Monday, Oct 11, 2021 - 06:32 PM (IST)

ਜਲੰਧਰ ਵਿਖੇ ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਵੀ ਸੜੀਆਂ

ਜਲੰਧਰ (ਵਰੁਣ)— ਜਲੰਧਰ ਸ਼ਹਿਰ ਦੇ ਅਰਬਨ ਅਸਟੇਟ ਫੇਸ-1 ਨੇੜੇ ਪੀ. ਪੀ. ਆਰ. ਮਾਲ ਰੋਡ ਨੇੜੇ ਇਕ ਕਬਾੜ ਦੇ ਗੋਦਾਮ ’ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਥੇ ਹੀ ਅੱਗ ਲੱਗਣ ਤੋਂ ਬਾਅਦ ਧੂੰਆਂ ਇੰਨਾ ਜ਼ਿਆਦਾ ਫੈਲ ਗਿਆ ਕਿ ਕੂਲ ਰੋਡ ਚੌਂਕ ਤੱਕ ਅੱਗ ਦੀਆਂ ਲਪਟਾਂ ਵਿਖਾਈ ਦਿੱਤੀਆਂ। 

ਇਹ ਵੀ ਪੜ੍ਹੋ: ਨਰਾਤਿਆਂ ਦੇ ਸ਼ੁੱਭ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ ਨਵਜੋਤ ਸਿੰਘ ਸਿੱਧੂ

PunjabKesari
ਗੋਦਾਮ ’ਚ ਲੱਗੀ ਅੱਗ ਫੈਲਦੀ ਹੋਈ ਨੇੜੇ ਸਥਿਤ ਝੁੱਗੀਆਂ ਦੇ ਕੋਲ ਪਹੁੰਚ ਗਈ ਅਤੇ ਕਈ ਝੁੱਗੀਆਂ ਵੀ ਅੱਗ ਦੀ ਲਪੇਟ ’ਚ ਆ ਗਈਆਂ ਹਨ। ਝੁੱਗੀਆਂ ’ਚ ਪਿਆ ਘਰੇਲੂ ਸਾਮਾਨ ਸਾਰਾ ਸੜ ਕੇ ਸੁਆਹ ਹੋ ਗਿਆ ਹੈ। ਮੌਕੇ ’ਤੇ ਥਾਣਾ ਨੰਬਰ 7 ਦੀ ਪੁਲਸ ਪਹੁੰਚੀ ਅਤੇ ਤਿੰਨ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੁਲਸ ਵੱਲੋਂ ਝੁੱਗੀਆਂ ’ਚ ਮੌਜੂਦ ਲੋਕਾਂ ਨੂੰ ਸਖ਼ਤ ਮੁਸ਼ੱਕਤ ਦੇ ਬਾਅਦ ਬਾਹਰ ਕੱਢਿਆ ਜਾ ਰਿਹਾ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਦਿੱਲੀ ਧਰਨੇ ਤੋਂ ਪਰਤ ਰਹੇ ਨੌਜਵਾਨ ਨੂੰ ਟਰੇਨ 'ਚ ਮੌਤ ਨੇ ਪਾਇਆ ਘੇਰਾ, ਚਾਚੇ ਦੀਆਂ ਅੱਖਾਂ ਸਾਹਮਣੇ ਤੋੜਿਆ ਦਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News