ਜਲੰਧਰ: ਗੁਰਦੁਆਰਾ ਸਾਹਿਬ ਦੇ ਬਾਹਰ ਤੇਜ਼ ਰਫ਼ਤਾਰ ਕਾਰ ਨੇ ਦਰੜੀ ਸੰਗਤ, ਹਾਦਸਾ ਵੇਖ ਘਬਰਾਏ ਲੋਕ

Monday, Aug 17, 2020 - 11:21 PM (IST)

ਜਲੰਧਰ: ਗੁਰਦੁਆਰਾ ਸਾਹਿਬ ਦੇ ਬਾਹਰ ਤੇਜ਼ ਰਫ਼ਤਾਰ ਕਾਰ ਨੇ ਦਰੜੀ ਸੰਗਤ, ਹਾਦਸਾ ਵੇਖ ਘਬਰਾਏ ਲੋਕ

ਜਲੰਧਰ (ਸੋਨੂੰ)— ਜਲੰਧਰ ਕਪੂਰਥਲਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਨਿਕਲ ਰਹੀ ਸੰਗਤ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਇਕ ਜਨਾਨੀ ਦੀ ਮੌਤ ਹੋ ਗਈ ਜਦੋਂ ਕਿ ਇਕ ਬੱਚੇ ਸਮੇਤ ਕਈ ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਬਠਿੰਡਾ ਦੇ SSP ਭੁਪਿੰਦਰ ਸਿੰਘ ਵਿਰਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਪਈਆਂ ਭਾਜੜਾਂ

PunjabKesari

ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਬੇਕਾਬੂ ਹੋਣ 'ਤੇ ਕਾਰ ਪਲਟ ਗਈ, ਜਿਸ 'ਚ ਕਾਰ ਸਵਾਰ ਵੀ ਜ਼ਖ਼ਮੀ ਹੋ ਗਿਆ। ਪਲਾਂ 'ਚ ਵਾਪਰੇ ਇਸ ਹਾਦਸੇ ਨੂੰ ਵੇਖ ਮੌਕੇ 'ਤੇ ਮੌਜੂਦ ਹਰੇਕ ਵਿਅਕਤੀ ਦੰਗ ਰਹਿ ਗਿਆ। ਹਾਦਸੇ ਤੋਂ ਬਾਅਦ ਸੰਗਤਾਂ ਵੱਲੋਂ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਡਾਕਘਰ ''ਚ ਕੰਮ ਕਰਦੀ ਬੀਬੀ ਸਣੇ 17 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

PunjabKesari
ਇਥੇ ਦੱਸ ਦੇਈਏ ਕਿ ਇਸੇ ਤਰ੍ਹਾਂ ਹੀ ਜਲੰਧਰ ਦੀ ਸੋਢਲ ਰੋਡ 'ਤੇ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿੱਥੇ ਇਕ ਤੇਜ਼ ਰਫਤਾਰ ਕਾਰ ਰਿਕਸ਼ੇ ਨਾਲ ਜਾ ਟਕਰਾਈ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਰਿਕਸ਼ੇ 'ਚ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਸੰਗਰੂਰ ਜ਼ਿਲ੍ਹੇ 'ਚ 'ਕੋਰੋਨਾ' ਦਾ ਕਹਿਰ, ਮੌਜੂਦਾ ਸਰਪੰਚ ਸਮੇਤ ਦੋ ਦੀ ਮੌਤ

PunjabKesari

ਦੱਸ ਦੇਈਏ ਕਿ ਜ਼ਖਮੀਆਂ 'ਚ ਇਕ ਬੱਚਾ ਵੀ ਸ਼ਾਮਲ ਹੈ। ਇਹ ਸਾਰਾ ਹਾਦਸਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਿਆ। ਸਾਹਮਣੇ ਆਈਆਂ ਤਸਵੀਰਾਂ 'ਚ ਤੁਸੀਂ ਸਾਫ ਵੇਖ ਸਕਦੇ ਹੋ ਕਿ ਖਾਲੀ ਸੜਕ 'ਤੇ ਪਹਿਲਾਂ ਇਕ ਆਟੋ ਰਿਕਸ਼ਾ ਆਉਂਦਾ ਹੈ ਅਤੇ ਕੁਝ ਹੀ ਪਲਾਂ 'ਚ ਉਥੇ ਤੇਜ਼ ਰਫਤਾਰ ਕਾਰ ਇਕ ਰਿਕਸ਼ੇ ਦੇ ਪਰਖੱਚੇ ਉਡਾਉਂਦੀ ਵਿਖਾਈ ਦਿੰਦੀ ਹੈ।

ਇਹ ਵੀ ਪੜ੍ਹੋ: ਸੋਢਲ ਰੋਡ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਸੂਮ ਬੱਚੇ ਸਣੇ 3 ਵਿਅਕਤੀ ਹੋਏ ਹਾਦਸੇ ਦਾ ਸ਼ਿਕਾਰ


author

shivani attri

Content Editor

Related News