ਕੁੱਲ੍ਹੜ ਪੀਜ਼ਾ ਜੋੜੇ ਨੂੰ ਮਿਲਣਗੇ ਸਕਿਊਰਟੀ ਗਾਰਡ, ਹਾਈਕੋਰਟ ਨੇ ਦਿੱਤੇ ਹੁਕਮ

Saturday, Oct 19, 2024 - 01:58 PM (IST)

ਜਲੰਧਰ (ਬਿਊਰੋ) - ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਨੂੰ ਸਕਿਊਰਟੀ ਮਿਲ ਗਈ ਹੈ। ਦਰਅਸਲ, ਪੰਜਾਬ- ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਕਪਲ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਸ ਨੂੰ ਅਰੋੜਾ ਪਰਿਵਾਰ ਦੀ ਸੁਰੱਖਿਆ ਦੇ ਹੁਕਮ ਵੀ ਦਿੱਤੇ ਹਨ। 

ਇਹ ਖ਼ਬਰ ਵੀ ਪੜ੍ਹੋ - ...ਤਾਂ ਇਹ ਸੀ ਪ੍ਰਸਿੱਧ ਗਾਇਕ ਦੀ ਮੌਤ ਦੀ ਅਸਲ ਵਜ੍ਹਾ, Autopsy ਰਿਪੋਰਟ 'ਚ ਹੋਇਆ ਖੁਲਾਸਾ

ਦੱਸ ਦੇਈਏ ਕਿ ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਕਪਲ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਨਿਹੰਗ ਸਿੰਘਾਂ ਵਲੋਂ ਦਿੱਤੀ ਗਈ ਚਿਤਾਵਨੀ
ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ। ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਦਿੱਲੀ ਵਾਲੇ ਸ਼ੋਅ ਨੂੰ ਲੈ ਕੇ ਮਿਲੀ ਚਿਤਾਵਨੀ, ਜਾਣੋ ਪੂਰਾ ਮਾਮਲਾ

ਕੀ ਸੀ ਵਿਵਾਦ?
ਦਰਅਸਲ, ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਜੇਕਰ ਸਹਿਜ ਅਰੋੜਾ ਵੀਡੀਓ ਬਣਾਉਣਾ ਚਾਹੁੰਦੇ ਹਨ ਤਾਂ ਉਹ ਬਿਨਾਂ ਦਸਤਾਰ ਦੇ ਬਣਾਉਣ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋੜੇ ਨੂੰ ਸਿੱਖ ਕੌਮ ਦੀ ਕੋਈ ਬਦਨਾਮੀ ਨਜ਼ਰ ਨਹੀਂ ਆਉਂਦੀ। ਜੇਕਰ ਪੁਲਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਹੈ ਤਾਂ ਉਸ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁੱਲ੍ਹੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ 'ਚ ਲਿਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਨਿੰਦਣਯੋਗ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਾਕਾ ਦਾ ਨੀਰੂ ਬਾਜਵਾ 'ਤੇ ਬਿਆਨ, ਹਰ ਪਾਸੇ ਹੋ ਗਿਆ ਵਾਇਰਲ

 

ਭੈਣ ਨੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਬਦਸਲੂਕੀ
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਕੁੱਲ੍ਹੜ ਪੀਜ਼ਾ ਬਣਾਉਣ ਵਾਲੇ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਨਿਹੰਗਾਂ ਨੇ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ। ਨਿਹੰਗ ਸਿੰਘਾਂ ਨੇ ਚੇਤਾਵਨੀ ਦਿੱਤੀ ਕਿ ਉਹ ਤਿੰਨ ਦਿਨਾਂ ਬਾਅਦ ਮੁੜ ਆਉਣਗੇ ਅਤੇ ਉਸ ਦਿਨ ਕੁਝ ਵੱਡਾ ਹੋਵੇਗਾ। ਜਿਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਨੇ ਵੀਡੀਓ ਸ਼ੇਅਰ ਕਰ  ਪ੍ਰਸ਼ਾਸਨ ਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੁਹਾਰ ਵੀ ਲਗਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News